ਇਨ੍ਹਾਂ ਕਾਰਨਾਂ ਕਰਕੇ ਅਚਾਨਕ ਆ ਜਾਂਦਾ ਹਾਰਟ ਅਟੈਕ...ਮਿੰਟਾਂ 'ਚ ਚੱਲੀ ਜਾਂਦੀ ਜਾਨ, ਇੰਝ ਕਰੋ ਬਚਾਅ
ਵਿਅਕਤੀ ਬੇਹੋਸ਼ ਹੋ ਜਾਂਦਾ ਹੈ ਅਤੇ ਦਿਲ ਦੀ ਧੜਕਣ ਪੂਰੀ ਤਰ੍ਹਾਂ ਘੱਟ ਜਾਂਦੀ ਹੈ। ਇਸ ਅਚਨਚੇਤ ਹਾਲਤ ਤੋਂ ਬਾਅਦ ਜੇਕਰ ਕੁਝ ਮਿੰਟਾਂ ਵਿਚ ਇਲਾਜ ਨਾ ਕਰਵਾਇਆ ਜਾਵੇ ਤਾਂ ਤੁਰੰਤ ਮੌਤ ਹੋ ਜਾਂਦੀ ਹੈ। ਅਚਾਨਕ ਦਿਲ ਦਾ ਦੌਰਾ ਪੈਣਾ ਜ਼ਿਆਦਾਤਰ ਛੋਟੀ ਉਮਰ 'ਚ ਮੌਤਾਂ ਦਾ ਕਾਰਨ ਹੁੰਦਾ ਹੈ। ਜਿਸ ਕਾਰਨ ਵਿਅਕਤੀ ਕੁੱਝ ਹੀ ਮਿੰਟਾਂ ਵਿੱਚ ਆਪਣੀ ਜਾਨ ਗੁਆ ਬੈਠਦਾ ਹੈ।
Download ABP Live App and Watch All Latest Videos
View In Appਸਾਧਾਰਨ ਹਾਰਟ ਅਟੈਕ ਤੋਂ ਪਹਿਲਾਂ ਛਾਤੀ ਵਿੱਚ ਦਰਦ ਜਾਂ ਬੇਚੈਨੀ ਵਰਗੇ ਲੱਛਣ ਦੇਖੇ ਜਾਂਦੇ ਹਨ, ਪਰ ਅਚਾਨਕ ਦਿਲ ਦੇ ਦੌਰੇ ਵਿੱਚ ਅਜਿਹੇ ਕੋਈ ਲੱਛਣ ਨਜ਼ਰ ਨਹੀਂ ਆਉਂਦੇ ਅਤੇ ਸਭ ਕੁਝ ਬਿਲਕੁਲ ਅਚਾਨਕ ਹੋ ਜਾਂਦਾ ਹੈ। ਇਸ ਕਾਰਨ ਜ਼ਿਆਦਾਤਰ ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਜਾਂਦੀ ਹੈ।
ਡਾਕਟਰਾਂ ਅਨੁਸਾਰ ਅਚਾਨਕ ਦਿਲ ਦਾ ਦੌਰਾ ਪੈਣ ਲਈ ਗੈਰ-ਸਿਹਤਮੰਦ ਜੀਵਨ ਸ਼ੈਲੀ ਸਭ ਤੋਂ ਵੱਧ ਜ਼ਿੰਮੇਵਾਰ ਹੈ। ਗਲਤ ਖਾਣ-ਪੀਣ ਦੀਆਂ ਆਦਤਾਂ, ਬਹੁਤ ਜ਼ਿਆਦਾ ਤਣਾਅ ਅਤੇ ਸਿਗਰਟਨੋਸ਼ੀ। ਇਹ ਤਿੰਨ ਕਾਰਨ ਦਿਲ ਦੇ ਦੌਰੇ ਲਈ ਸਭ ਤੋਂ ਵੱਧ ਜ਼ਿੰਮੇਵਾਰ ਹਨ।
ਅੱਜ ਦੇ ਸਮੇਂ ਵਿੱਚ ਪਰਿਵਾਰ ਅਤੇ ਕਰੀਅਰ ਕਾਰਨ ਪੈਦਾ ਹੋਣ ਵਾਲਾ ਤਣਾਅ ਇੰਨਾ ਵੱਧ ਗਿਆ ਹੈ ਕਿ ਇਸ ਨਾਲ ਦਿਲ ਦੀ ਸਿਹਤ ਲਈ ਖਤਰਾ ਵੱਧ ਗਿਆ ਹੈ।
ਜ਼ਿਆਦਾ ਤਣਾਅ ਦੇ ਕਾਰਨ ਸਰੀਰ ਵਿੱਚ ਅਜਿਹੇ ਹਾਰਮੋਨ ਨਿਕਲਦੇ ਹਨ ਜੋ ਦਿਲ ਅਤੇ ਇਸ ਦੀਆਂ ਨਾੜੀਆਂ ਨੂੰ ਕਮਜ਼ੋਰ ਕਰ ਦਿੰਦੇ ਹਨ ਅਤੇ ਦਿਲ ਦੀ ਸਿਹਤ ਵਿਗੜਣ ਲੱਗਦੀ ਹੈ। ਤਣਾਅ ਕਾਰਨ ਦਿਲ ਨੂੰ ਖੂਨ ਦੀ ਸਪਲਾਈ ਅਚਾਨਕ ਬੰਦ ਹੋ ਜਾਂਦੀ ਹੈ ਅਤੇ ਕਾਰਡੀਅਕ ਅਰੈਸਟ ਦਾ ਖਤਰਾ ਵੱਧ ਜਾਂਦਾ ਹੈ।