ਮੂੰਗਫਲੀ ਨੂੰ ਸਨੈਕ ਦੇ ਤੌਰ 'ਤੇ ਖਾਣ ਨਾਲ ਸਿਹਤ ਮਿਲਦੇ ਗਜ਼ਬ ਫਾਇਦੇ, ਭਾਰ ਘਟਾਉਣ ਤੋਂ ਲੈ ਕੇ ਅੱਖਾਂ ਤੱਕ ਮਿਲਦਾ ਲਾਭ
ਕਈ ਲੋਕ ਇਸ ਨੂੰ ਭੁੰਨ ਕੇ ਖਾਂਦੇ ਹਨ, ਜਦਕਿ ਕੁਝ ਲੋਕ ਇਸ ਨੂੰ ਭਿੱਜ ਕੇ ਖਾਣਾ ਵੀ ਪਸੰਦ ਕਰਦੇ ਹਨ। ਦੋਵਾਂ ਤਰੀਕਿਆਂ ਨਾਲ ਇਸ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
Download ABP Live App and Watch All Latest Videos
View In AppPeanuts ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਹ ਪੋਸ਼ਕ ਤੱਤ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰੇ ਰੱਖਦੇ ਹਨ, ਜਿਸ ਨਾਲ ਤੁਹਾਨੂੰ ਵਾਰ-ਵਾਰ ਖਾਣ ਦੀ ਇੱਛਾ ਮਹਿਸੂਸ ਨਹੀਂ ਹੁੰਦੀ। ਇਹੀ ਕਾਰਨ ਹੈ ਕਿ ਭਾਰ ਘਟਾਉਣ ਦੇ ਵਿੱਚ ਇਹ ਮਦਦ ਕਰਦੀ ਹੈ।
ਮੂੰਗਫਲੀ 'ਚ ਮੌਜੂਦ ਮੈਗਨੀਸ਼ੀਅਮ, ਕਾਪਰ ਅਤੇ ਐਂਟੀਆਕਸੀਡੈਂਟ ਵਰਗੇ ਪੋਸ਼ਕ ਤੱਤ ਤੁਹਾਡੇ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਪੋਸ਼ਕ ਤੱਤ ਧਮਨੀਆਂ ਨੂੰ ਸਿਹਤਮੰਦ ਰੱਖਣ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।
ਮੂੰਗਫ਼ਲੀ 'ਚ ਮੌਜੂਦ ਮੋਨੋਅਨਸੈਚੁਰੇਟਿਡ ਫੈਟ, ਫਾਈਬਰ ਅਤੇ ਪ੍ਰੋਟੀਨ ਕੋਲੈਸਟ੍ਰਾਲ ਦੇ ਪੱਧਰ ਨੂੰ ਕੰਟਰੋਲ 'ਚ ਰੱਖਦੇ ਹਨ। ਜ਼ਿਕਰਯੋਗ ਹੈ ਕਿ ਇਹ ਪੋਸ਼ਕ ਤੱਤ ਖ਼ੂਨ ਦੇ ਥੱਕੇ ਬਣਨ ਤੋਂ ਵੀ ਰੋਕਦੇ ਹਨ ਅਤੇ ਕਈ ਅਧਿਐਨਾਂ ਤੋਂ ਇਹ ਵੀ ਸਬੂਤ ਮਿਲਦਾ ਹੈ ਕਿ ਰੋਜ਼ਾਨਾ ਖ਼ੁਰਾਕ ਵਿੱਚ ਮੂੰਗਫ਼ਲੀ ਦਾ ਸੇਵਨ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘੱਟ ਕਰਦਾ ਹੈ।
ਮੂੰਗਫਲੀ ਵਿੱਚ ਮੌਜੂਦ ਜ਼ਿੰਕ ਅਤੇ ਵਿਟਾਮਿਨ ਈ ਤੁਹਾਡੀਆਂ ਅੱਖਾਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਜ਼ਿੰਕ ਸਰੀਰ ਨੂੰ ਵਿਟਾਮਿਨ ਏ ਨੂੰ ਜਜ਼ਬ ਕਰਨ ਵਿੱਚ ਮਦਦ ਕਰਦਾ ਹੈ, ਜੋ ਤੁਹਾਡੀ ਨਜ਼ਰ ਲਈ ਜ਼ਰੂਰੀ ਹੈ। ਜਦੋਂ ਕਿ ਵਿਟਾਮਿਨ ਈ ਮੋਤੀਆਬਿੰਦ ਅਤੇ ਹੋਰ ਉਮਰ ਨਾਲ ਸਬੰਧਤ ਅੱਖਾਂ ਦੀਆਂ ਸਮੱਸਿਆਵਾਂ ਨੂੰ ਰੋਕਦਾ ਹੈ।