Health Tips: ਸਿਹਤ ਲਈ ਵਰਦਾਨ ਹੈ ਇਹ ਫਲ, ਦੂਰ ਕਰਦਾ ਕਈ ਪਰੇਸ਼ਾਨੀਆਂ
ਇਹ ਫਲ ਪਪੀਤਾ ਹੈ, ਜੋ ਕਿ ਬਜ਼ਾਰ ਵਿਚ ਪੂਰਾ ਸਾਲ ਮਿਲਦਾ ਹੈ। ਪਪੀਤਾ ਸਾਡੀ ਸਿਹਤ ਦੇ ਲਈ ਬਹੁਤ ਹੀ ਫ਼ਾਇਦੇਮੰਦ ਹੈ। ਇਹ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਫਲ ਤੋਂ ਇਲਾਵਾ ਤੁਸੀਂ ਕੱਚੇ ਪਪੀਤੇ ਨੂੰ ਵੀ ਕਈ ਤਰ੍ਹਾਂ ਨਾਲ ਆਪਣੇ ਭੋਜਨ ਵਿਚ ਵਰਤ ਸਕਦੇ ਹੋ। ਆਓ ਜਾਣਦੇ ਹਾਂ ਪਪੀਤੇ ਦੇ ਅਨੇਕਾਂ ਫ਼ਾਇਦਿਆਂ ਬਾਰੇ-
Download ABP Live App and Watch All Latest Videos
View In Appਇਸ ਵਿੱਚ ਵਿਟਾਮਿਨ ਸੀ, ਵਿਟਾਮਿਨ ਏ, ਫੋਲੇਟ ਅਤੇ ਪੋਟਾਸ਼ੀਅਮ ਦੀ ਵੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਸ ਤੋਂ ਇਲਾਵ ਪਪੀਤੇ ‘ਚ ਕਈ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।
ਪਪੀਤੇ ਨੂੰ ਪੇਟ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਇਸਦਾ ਲਗਾਤਾਰ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸਨੂੰ ਪਾਚਨ ਕਿਰਿਆ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸਦੇ ਨਾਲ ਹੀ ਪਪੀਤਾ ਖਾਣ ਨਾਲ ਅਲਸਰ ਤੋਂ ਵੀ ਰਾਹਤ ਮਿਲਦੀ ਹੈ।
ਪਪੀਤੇ ਵਿਚ ਐਂਟੀ-ਏਜ਼ਿੰਗ ਤੱਤ ਪਾਏ ਜਾਂਦੇ ਹਨ। ਪਪੀਤਾ ਖਾਣ ਨਾਲ ਤੁਸੀਂ ਛੇਤੀ ਬੁੱਢੇ ਨਹੀਂ ਹੁੰਦੇ। ਇਸ ਵਿਚ ਵਿਟਾਮਿਨ ਸੀ ਅਤੇ ਲਾਈਕੋਪੀਨ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਲਈ ਇਸਦੇ ਸੇਵਨ ਨਾਲ ਤੁਹਾਡੇ ਚਿਹਰੇ ਉੱਤੇ ਛੇਤੀ ਝੁਰੜੀਆਂ ਨਹੀਂ ਪੈਂਦੀਆਂ।
ਪਪੀਤੇ ਨੂੰ ਦਿਲ ਦੀ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਹ ਸਾਨੂੰ ਕਈ ਪ੍ਰਕਾਰ ਦੇ ਦਿਲ ਦੇ ਰੋਗਾਂ ਤੋਂ ਬਚਾਉਂਦਾ ਹੈ। ਪਪੀਤੇ ਵਿੱਚ ਮੌਜੂਦ ਐਂਟੀਆਕਸੀਡੈਂਟ ਤੁਹਾਡੇ ਦਿਲ ਦੀ ਰੱਖਿਆ ਕਰ ਸਕਦੇ ਹਨ ਅਤੇ ਚੰਗੇ ਕੋਲੇਸਟ੍ਰੋਲ ਨੂੰ ਵਧਾ ਸਕਦੇ ਹਨ। ਇਸਦੇ ਨਾਲ ਹੀ ਪਪੀਤੇ ਦਾ ਲਗਾਤਾਰ ਸੇਵਨ ਕਰਨ ਨਾਲ ਖ਼ਰਾਬ ਕੋਲੈਸਟ੍ਰੋਲ ਘੱਟ ਹੁੰਦਾ ਹੈ।
ਪਪੀਤਾ ਸਰੀਰ ਵਿਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਸੋਜ ਨੂੰ ਘੱਟ ਕਰਨ ਵਿਚ ਮਦਦਗਾਰ ਹੁੰਦਾ ਹੈ। ਦਰਅਸਲ ਸੋਜ ਕਈ ਬਿਮਾਰੀਆਂ ਦਾ ਕਾਰਨ ਬਣਦੀ ਹੈ। ਪਪੀਤੇ ਦਾ ਸੇਵਨ ਕਰਨ ਨਾਲ ਸੋਜ ਘੱਟ ਹੁੰਦੀ ਹੈ। ਇਸ ਤਰ੍ਹਾਂ ਪਪੀਤਾ ਸਾਨੂੰ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਾਨੂੰ ਸਿਹਤਮੰਦ ਰਹਿਣ ਵਿਚ ਮਦਦ ਕਰਦਾ ਹੈ।
ਪਪੀਤੇ ਦੀਆਂ ਪੱਤੀਆਂ ਦਾ ਰਸ ਵਾਲਾਂ ਨੂੰ ਮਜ਼ਬੂਤ ਅਤੇ ਸੰਘਣਾ ਬਣਾਉਣ ਲਈ ਵਰਤਿਆ ਜਾ ਸਕਦਾ ਹੈ।