Flax Seeds: ਔਰਤਾਂ ਲਈ ਫਾਇਦੇਮੰਦ ਹੁੰਦੇ ਅਲਸੀ ਦੇ ਬੀਜ, ਭਾਰ ਘਟਾਉਣ ਤੋਂ ਲੈ ਕੇ ਹਾਰਮੋਨ ਸੰਤੁਲਨ ਕਰਨ ਤੱਕ ਫਾਇਦੇ
ਅੱਜਕੱਲ ਦੀਆਂ ਔਰਤਾਂ ਵੀ ਕਿਸੇ ਤੋਂ ਘੱਟ ਨਹੀਂ ਹਨ। ਤੁਹਾਨੂੰ ਦੱਸ ਦੇਈਏ ਕਿ ਉਹ ਦਫਤਰ ਅਤੇ ਘਰ ਨੂੰ ਚੰਗੀ ਤਰ੍ਹਾਂ ਸੰਭਾਲਣਾ ਜਾਣਦੀ ਹੈ ਪਰ ਇਸ ਕਾਰਨ ਉਹ ਆਪਣੀ ਸਿਹਤ ਦਾ ਖਿਆਲ ਰੱਖਣਾ ਵੀ ਭੁੱਲ ਜਾਂਦੀ ਹੈ।
Download ABP Live App and Watch All Latest Videos
View In Appਔਰਤਾਂ ਲਈ ਅਲਸੀ ਦੇ ਬੀਜ ਬਹੁਤ ਫਾਇਦੇਮੰਦ ਹੁੰਦੇ ਹਨ। ਭਾਰਤ ਦੇ ਮਸ਼ਹੂਰ ਪੋਸ਼ਣ ਮਾਹਿਰ ਨਿਖਿਲ ਵਤਸ ਨੇ ਕਿਹਾ ਕਿ ਫਲੈਕਸ ਦੇ ਬੀਜ ਹਾਰਮੋਨ ਸੰਤੁਲਨ ਬਣਾਈ ਰੱਖਣ ਵਿੱਚ ਤੁਹਾਡੀ ਬਹੁਤ ਮਦਦ ਕਰਦੇ ਹਨ।
ਅਲਸੀ ਦੇ ਬੀਜ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਹਰ ਔਰਤ ਚਾਹੁੰਦੀ ਹੈ ਕਿ ਉਸ ਦੇ ਵਾਲ ਅਤੇ ਚਮੜੀ ਚਮਕਦਾਰ ਹੋਵੇ, ਇਸ ਲਈ ਤੁਹਾਨੂੰ ਆਪਣੇ ਵਾਲਾਂ 'ਤੇ ਅਲਸੀ ਦਾ ਤੇਲ ਜ਼ਰੂਰ ਲਗਾਉਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ 'ਚ ਵਿਟਾਮਿਨ ਈ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਸਿਹਤ ਦੇ ਨਾਲ-ਨਾਲ ਵਾਲਾਂ ਲਈ ਵੀ ਫਾਇਦੇਮੰਦ ਹੁੰਦਾ ਹੈ।
ਕਈ ਔਰਤਾਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਤੁਹਾਨੂੰ ਭਿੱਜੇ ਹੋਏ ਅਲਸੀ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨੂੰ ਰਾਤ ਭਰ ਪਾਣੀ 'ਚ ਭਿਉਂ ਕੇ ਪੀਣਾ ਚਾਹੀਦਾ ਹੈ, ਇਸ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਅਸਲੀ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨੂੰ ਓਮੇਗਾ ਫੈਟ ਅਤੇ ਫਾਈਬਰ ਦਾ ਉੱਚ ਸਰੋਤ ਵੀ ਮੰਨਿਆ ਜਾਂਦਾ ਹੈ।
ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅਲਸੀ ਦੇ ਬੀਜ ਬਹੁਤ ਜ਼ਰੂਰੀ ਹਨ। ਤੁਹਾਨੂੰ ਅਲਸੀ ਦੇ ਬੀਜਾਂ ਨੂੰ ਪੀਸ ਕੇ ਪਾਣੀ ਵਿਚ ਮਿਲਾ ਕੇ ਪੀਣਾ ਚਾਹੀਦਾ ਹੈ। ਤੁਹਾਨੂੰ ਰੋਜ਼ਾਨਾ ਸਵੇਰੇ ਅਲਸੀ ਦੇ ਬੀਜਾਂ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ।