Arhar Dal Benefits: ਭਾਰ ਘਟਾਉਣ ਤੋਂ ਲੈ ਕੇ ਬੀਪੀ ਨੂੰ ਕੰਟਰੋਲ ਕਰਨ ਤੱਕ ਅਰਹਰ ਦੀ ਦਾਲ ਖਾਣ ਦੇ ਗਜ਼ਬ ਫਾਇਦੇ
ਤੁਹਾਨੂੰ ਦੱਸ ਦੇਈਏ ਕਿ ਅਰਹਰ ਦੀ ਦਾਲ ਵਿੱਚ ਫੋਲਿਕ ਐਸਿਡ, ਆਇਰਨ, ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ 'ਚ ਜ਼ਿੰਕ, ਕਾਪਰ, ਸੇਲੇਨੀਅਮ ਅਤੇ ਮੈਂਗਨੀਜ਼ ਵਰਗੇ ਤੱਤ ਵੀ ਪਾਏ ਜਾਂਦੇ ਹਨ, ਜਿਸ ਦੀ ਮਦਦ ਨਾਲ ਤੁਹਾਡੇ ਸਰੀਰ ਦਾ ਪਾਚਨ ਤੰਤਰ ਠੀਕ ਰਹਿੰਦਾ ਹੈ।
Download ABP Live App and Watch All Latest Videos
View In Appਭਾਰ ਘਟਾਉਣ 'ਚ ਮਦਦਗਾਰ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ ਦੇ ਵਿੱਚ ਅਰਹਰ ਦੀ ਦਾਲ ਨੂੰ ਸ਼ਾਮਿਲ ਕਰ ਸਕਦੇ ਹੋ। ਇਹ ਦਾਲ ਦਾ ਸੇਵਨ ਤੁਹਾਨੂੰ ਜਲਦੀ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।
ਅਸਲ 'ਚ ਅਰਹਰ ਦੀ ਦਾਲ 'ਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ, ਜਿਸ ਦੀ ਮਦਦ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਸਰੀਰ ਨੂੰ ਜ਼ਰੂਰੀ ਤੱਤ ਵੀ ਮਿਲਦੇ ਹਨ। ਇਸ ਦੀ ਮਦਦ ਨਾਲ ਤੁਸੀਂ ਤੇਜ਼ੀ ਨਾਲ ਭਾਰ ਘਟਾ ਸਕਦੇ ਹੋ। ਇਸ ਤੋਂ ਇਲਾਵਾ ਸਰੀਰ ਦੇ ਸੈੱਲਾਂ ਦੇ ਵਿਕਾਸ ਲਈ ਪ੍ਰੋਟੀਨ ਵੀ ਬਹੁਤ ਜ਼ਰੂਰੀ ਹੈ।
ਦਾਲਾਂ 'ਚ ਫਾਈਬਰ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜਿਸ ਦੀ ਮਦਦ ਨਾਲ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਗੈਸ ਅਤੇ ਬਦਹਜ਼ਮੀ ਦੀ ਸ਼ਿਕਾਇਤ ਨਹੀਂ ਹੁੰਦੀ। ਭੋਜਨ ਦੇ ਸਹੀ ਪਾਚਨ ਦੇ ਨਾਲ, ਇਹ ਊਰਜਾ ਵੀ ਪ੍ਰਦਾਨ ਕਰਦਾ ਹੈ, ਜਿਸ ਨਾਲ ਤੁਹਾਡਾ ਸਰੀਰ ਦਿਨ ਭਰ ਕਿਰਿਆਸ਼ੀਲ ਰਹਿੰਦਾ ਹੈ।
ਇਸ ਦਾਲ ਵਿੱਚ ਮੌਜੂਦ ਪੋਟਾਸ਼ੀਅਮ ਬਲੱਡ ਸ਼ੂਗਰ ਨੂੰ ਘੱਟ ਕਰਨ ਵਿੱਚ ਵੀ ਕਾਰਗਰ ਹੈ। ਇਸ 'ਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਵੈਸੋਡੀਲੇਟਰ ਦਾ ਕੰਮ ਕਰਦਾ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਪਰ ਜੇਕਰ ਕੋਈ ਹੋਰ ਸਮੱਸਿਆ ਹੈ ਤਾਂ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਅਰਹਰ ਦੀ ਦਾਲ ਦਾ ਸੇਵਨ ਕਰੋ।
ਅਰਹਰ 'ਚ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਦੀ ਮਦਦ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕੀਤਾ ਜਾ ਸਕਦਾ ਹੈ।
ਅਰਹਰ ਦੀ ਦਾਲ ਨਾਲ ਕਈ ਲੋਕਾਂ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਅਜਿਹੇ ਲੋਕਾਂ ਨੂੰ ਆਪਣੇ ਡਾਕਟਰ ਜਾਂ ਡਾਇਟੀਸ਼ੀਅਨ ਦੀ ਸਲਾਹ ਲੈ ਕੇ ਹੀ ਇਸ ਦਾਲ ਦਾ ਸੇਵਨ ਕਰਨਾ ਚਾਹੀਦਾ ਹੈ।