Ginger Benefits : ਜਾਣੋਂ ਅਦਰਕ ਦੇ ਗੁਣਾਂ ਬਾਰੇ, ਮਨੁੱਖੀ ਸਰੀਰ ਲਈ ਕਿੰਨਾ ਫਾਇਦੇਮੰਦ
ਅਦਰਕ ਨੂੰ ਐਂਟੀਆਕਸੀਡੈਂਟਸ, ਵਿਟਾਮਿਨ ਏ ਅਤੇ ਵਿਟਾਮਿਨ ਸੀ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ, ਜੋ ਚਮੜੀ ਤੋਂ ਲੈ ਕੇ ਵਾਲਾਂ ਤੱਕ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ।
Download ABP Live App and Watch All Latest Videos
View In Appਸਵੇਰੇ ਅਦਰਕ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹ ਮਤਲੀ, ਬਦਹਜ਼ਮੀ ਅਤੇ ਸਵੇਰ ਦੀ ਬਿਮਾਰੀ ਨੂੰ ਦੂਰ ਕਰ ਸਕਦਾ ਹੈ।
ਸਿਹਤ ਮਾਹਿਰਾਂ ਅਨੁਸਾਰ ਸਵੇਰੇ ਖਾਲੀ ਪੇਟ ਅਦਰਕ ਦਾ ਸੇਵਨ ਕਰੋ। ਇਸ ਨਾਲ ਤੁਹਾਡਾ ਭਾਰ ਘੱਟ ਹੋ ਸਕਦਾ ਹੈ।
ਸਰੀਰ ਵਿੱਚ ਹੋਣ ਵਾਲੇ ਦਰਦ ਨੂੰ ਘੱਟ ਕਰਨ ਲਈ ਅਦਰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਖਾਸ ਕਰਕੇ ਅਦਰਕ ਦੀ ਵਰਤੋਂ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੀ ਹੈ।
ਅਦਰਕ ਵਿੱਚ ਐਂਟੀ-ਇੰਫਲੇਮੇਟਰੀ, ਐਂਟੀਬੈਕਟੀਰੀਅਲ ਅਤੇ ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਤੁਹਾਡੇ ਸਰੀਰ ਵਿਚੋਂ ਸੋਜ ਨੂੰ ਘੱਟ ਕਰ ਸਕਦਾ ਹੈ।
ਜੇਕਰ ਤੁਸੀਂ ਸਵੇਰੇ ਅਦਰਕ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਸ਼ੂਗਰ ਦੀ ਸਮੱਸਿਆ ਦੂਰ ਹੋ ਸਕਦੀ ਹੈ। ਇਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ।
ਅਦਰਕ ਦਾ ਸੇਵਨ ਸੀਮਤ ਮਾਤਰਾ ਵਿੱਚ ਕਰੋ। ਅਦਰਕ ਦਾ ਜ਼ਿਆਦਾ ਸੇਵਨ ਕਰਨ ਨਾਲ ਨੁਕਸਾਨ ਹੋ ਸਕਦਾ ਹੈ। ਜੇਕਰ ਤੁਸੀਂ ਜ਼ਿਆਦਾ ਅਦਰਕ ਦਾ ਸੇਵਨ ਕਰਦੇ ਹੋ ਤਾਂ ਬਵਾਸੀਰ ਹੋ ਸਕਦੀ ਹੈ।
ਅਦਰਕ ਦਾ ਸੇਵਨ ਕਰਕੇ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਪੂਰੇ ਦਿਨ 'ਚ 25 ਗ੍ਰਾਮ ਤੋਂ ਜ਼ਿਆਦਾ ਅਦਰਕ ਦਾ ਸੇਵਨ ਨਾ ਕਰੋ।
ਜੇਕਰ ਤੁਸੀ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਤੁਸੀਂ ਕਿਸੇ ਵੀ ਸਮੇਂ ਅਦਰਕ ਦਾ ਸੇਵਨ ਕਰ ਸਕਦੇ ਹੋ। ਪਰ ਧਿਆਨ ਰੱਖੋ ਕਿ ਅਦਰਕ ਦਾ ਜ਼ਿਆਦਾ ਸੇਵਨ ਨਾ ਕਰੋ। ਇਸ ਨਾਲ ਤੁਹਾਨੂੰ ਕਈ ਸਮੱਸਿਆਵਾਂ ਹੋ ਸਕਦੀਆਂ ਹਨ।