Oranges: ਸੰਤਰਾ ਖਾਣ ਨਾਲ ਹੁੰਦੇ ਨੇ ਕਈ ਚਮਤਕਾਰੀ ਫਾਇਦੇ
ਸਰਦੀਆਂ ਦੇ ਮੌਸਮ 'ਚ ਸੰਤਰਾ ਵੀ ਆਸਾਨੀ ਨਾਲ ਮਿਲ ਜਾਂਦਾ ਹੈ। ਇਹ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਇਸ ਵਿੱਚ ਵਿਟਾਮਿਨ-ਸੀ, ਆਇਓਡੀਨ, ਸੋਡੀਅਮ, ਕੈਲਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਇਮਿਊਨਿਟੀ ਨੂੰ ਮਜ਼ਬੂਤ ਰੱਖਣ ਵਿਚ ਮਦਦ ਕਰਦੇ ਹਨ ਤੇ ਬਿਮਾਰੀਆਂ ਤੋਂ ਬਚਾਉਂਦੇ ਹਨ।
Download ABP Live App and Watch All Latest Videos
View In Appਸੰਤਰੇ 'ਚ ਮੌਜੂਦ ਪੈਕਟਿਨ ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰਦਾ ਹੈ। ਇਹ ਇਕ ਘੁਲਣਸ਼ੀਲ ਫਾਈਬਰ ਹੈ, ਜੋ ਸਰੀਰ 'ਚ ਵਧੇ ਹੋਏ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ।
ਸੰਤਰੇ 'ਚ ਪੋਟਾਸ਼ੀਅਮ, ਫੋਲੇਟ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਦਿਲ ਦੀ ਦੇਖਭਾਲ ਲਈ ਤੁਸੀਂ ਸੰਤਰੇ ਦਾ ਨਿਯਮਤ ਸੇਵਨ ਕਰ ਸਕਦੇ ਹੋ।
ਸੰਤਰੇ 'ਚ ਮੌਜੂਦ ਮੈਗਨੀਸ਼ੀਅਮ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਿਤ ਹੋ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੈ, ਉਹ ਸੰਤਰੇ ਨੂੰ ਡਾਈਟ ਦਾ ਹਿੱਸਾ ਬਣਾ ਸਕਦੇ ਹਨ।
ਸੰਤਰੇ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਇਸ ਦੇ ਨਾਲ ਹੀ ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ ਜੋ ਭਾਰ ਘਟਾਉਣ ਵਿੱਚ ਮਦਦਗਾਰ ਹੁੰਦਾ ਹੈ।
ਫਾਈਬਰ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ।
ਸੰਤਰੇ 'ਚ ਮੌਜੂਦ ਬੀਟਾ ਕੈਰੋਟੀਨ ਅੱਖਾਂ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਇਸ 'ਚ ਵਿਟਾਮਿਨ-ਏ, ਵਿਟਾਮਿਨ-ਸੀ ਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦੇ ਹਨ।