ਕੇਲੇ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ, ਰੋਜ ਖਾਓ ਹੋ ਜਾਓ ਸਿਹਤਮੰਦ
ਇਸ ਨੂੰ ਖਾਣ ਨਾਲ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ ਜਿਸ ਕਰਕੇ ਤੁਸੀਂ ਘੱਟ ਖਾਂਦੇ ਹੋ ਤੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ।
Download ABP Live App and Watch All Latest Videos
View In Appਊਰਜਾ ਨਾਲ ਭਰਪੂਰ ਇਸ ਫਲ ਨੂੰ ਖਾਣ ਨਾਲ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਬਚ ਸਕਦੇ ਹੋ। ਕੇਲੇ 'ਚ ਡਾਇਟਰੀ ਫਾਈਬਰ, ਮੈਂਗਨੀਜ਼ ਵਰਗੇ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਤੇ ਇਹ ਇੱਕ ਸੁਪਰ ਫੂਡ ਵਜੋਂ ਜਾਣਿਆ ਜਾਂਦਾ ਹੈ।
ਕੇਲੇ 'ਚ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੇ ਵਿਕਾਸ ਲਈ ਸਹਾਇਕ ਹੁੰਦੇ ਹਨ। ਇਸ 'ਚ ਵਿਟਾਮਿਨ-ਸੀ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ।
ਕੇਲੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਨਾਲ ਹੀ ਕੇਲੇ 'ਚ ਪੋਟਾਸ਼ੀਅਮ ਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਪੋਟਾਸ਼ੀਅਮ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਉਂਦਾ ਹੈ। ਪੋਟਾਸ਼ੀਅਮ ਨਾਲ ਭਰਪੂਰ ਹੋਣ ਕਰਕੇ ਕੇਲਾ ਕਿਡਨੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।
ਇਸਤੋਂ ਇਲਾਵਾ ਜਿਨ੍ਹਾਂ ਨੂੰ ਅਨੀਮੀਆ ਦੀ ਸਮੱਸਿਆ ਹੈ ਉਨ੍ਹਾਂ ਲਈ ਕੇਲਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਆਇਰਨ ਦੀ ਕਾਫੀ ਮਾਤਰਾ ਹੁੰਦੀ ਹੈ। ਜੋ ਲਾਲ ਰਕਤਾਣੂਆਂ ਦੇ ਨਿਰਮਾਣ 'ਚ ਮਦਦ ਕਰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।