Beetroot: ਚੁਕੰਦਰ ਦਾ ਸੇਵਨ ਸਿਹਤ ਲਈ ਵਰਦਾਨ, ਜਾਣੋ ਫ਼ਾਇਦੇ
ਚੁਕੰਦਰ ਵਿੱਚ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ, ਫਾਸਫੋਰਸ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਇਮਿਊਨਿਟੀ ਤਾਂ ਵਧਦੀ ਹੀ ਹੈ, ਨਾਲ ਹੀ ਇਹ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੈ। ਤਾਂ ਆਓ ਜਾਣਦੇ ਹਾਂ ਚੁਕੰਦਰ ਦੇ ਕੀ ਫਾਇਦੇ ਹਨ।
Download ABP Live App and Watch All Latest Videos
View In Appਚੁਕੰਦਰ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਸਰੀਰ 'ਚ ਖੂਨ ਵਧਾਉਣ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਤੁਸੀਂ ਚੁਕੰਦਰ ਨੂੰ ਡਾਈਟ 'ਚ ਸ਼ਾਮਲ ਕਰ ਸਕਦੇ ਹੋ।
ਚੁਕੰਦਰ ਵਿਚ ਮੌਜੂਦ ਨਾਈਟ੍ਰੇਟ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ ਅਤੇ ਇਸ ਵਿਚ ਮੌਜੂਦ ਬਿਊਟੇਨ ਖੂਨ ਦੇ ਥੱਕੇ ਬਣਨ ਤੋਂ ਰੋਕਦਾ ਹੈ। ਇਸ ਤਰ੍ਹਾਂ ਚੁਕੰਦਰ ਦਿਲ ਨਾਲ ਜੁੜੀਆਂ ਬਿਮਾਰੀਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
ਚੁਕੰਦਰ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਜੇਕਰ ਤੁਹਾਨੂੰ ਕਬਜ਼ ਜਾਂ ਗੈਸ ਦੀ ਸਮੱਸਿਆ ਹੈ ਤਾਂ ਤੁਸੀਂ ਚੁਕੰਦਰ ਦਾ ਰਸ ਨਿਯਮਿਤ ਰੂਪ ਨਾਲ ਪੀ ਸਕਦੇ ਹੋ। ਇਹ ਭੋਜਨ ਨੂੰ ਪਚਾਉਣ ਵਿੱਚ ਮਦਦ ਕਰਦਾ ਹੈ।
ਚੁਕੰਦਰ ਵਿੱਚ ਕਾਰਬੋਹਾਈਡ੍ਰੇਟ ਪਾਇਆ ਜਾਂਦਾ ਹੈ। ਜਿਸ ਨਾਲ ਸਰੀਰ ਦਾ ਐਨਰਜੀ ਲੈਵਲ ਵਧਦਾ ਹੈ। ਇਸ ਦੇ ਲਈ ਚੁਕੰਦਰ ਨੂੰ ਧੋ ਕੇ ਉਸ ਦੇ ਟੁਕੜੇ ਕਰ ਲਓ ਅਤੇ ਇਸ ਨੂੰ ਪਾਣੀ 'ਚ ਉਬਾਲੋ, ਛਾਨ ਕੇ ਇਸ ਪਾਣੀ ਦਾ ਸੇਵਨ ਕਰੋ।
ਚੁਕੰਦਰ ਵਿੱਚ ਮੌਜੂਦ ਫੋਲੇਟ ਅਤੇ ਫਾਈਬਰ ਚਮੜੀ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਲਈ ਤੁਸੀਂ ਚੁਕੰਦਰ ਦਾ ਰਸ ਚਿਹਰੇ 'ਤੇ ਲਗਾ ਸਕਦੇ ਹੋ। ਇਹ ਮੁਹਾਸੇ ਦੂਰ ਕਰਨ ਵਿੱਚ ਮਦਦ ਕਰਦਾ ਹੈ।
ਚੁਕੰਦਰ ਨੂੰ ਯਾਦ ਸ਼ਕਤੀ ਵਧਾਉਣ ਵਿਚ ਮਦਦਗਾਰ ਮੰਨਿਆ ਜਾਂਦਾ ਹੈ। ਇਸ 'ਚ ਮੌਜੂਦ ਕੋਲੀਨ ਯਾਦਦਾਸ਼ਤ ਵਧਾਉਣ 'ਚ ਮਦਦ ਕਰਦਾ ਹੈ। ਜੇਕਰ ਤੁਸੀਂ ਆਪਣਾ ਦਿਮਾਗ਼ ਤੇਜ਼ ਕਰਨਾ ਚਾਹੁੰਦੇ ਹੋ ਤਾਂ ਚੁਕੰਦਰ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ।