Benefits of Guava Juice: ਅਮਰੂਦ ਦਾ ਜੂਸ ਪੀਣਾ ਸਿਹਤ ਲਈ ਹੈ ਵਰਦਾਨ
ਅਮਰੂਦ ਦੇ ਜੂਸ ‘ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਤਰ੍ਹਾਂ ਅਮਰੂਦ ਦਾ ਜੂਸ ਪੀਣ ਨਾਲ ਭਾਰ ਨਹੀ ਵਧਦਾ। ਇਹ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ।
Download ABP Live App and Watch All Latest Videos
View In Appਇਸ ‘ਚ ਵਿਟਾਮਿਨ ਸੀ ਬਹੁਤ ਜ਼ਿਆਦਾ ਹੁੰਦਾ ਹੈ, ਇਹ ਇਮਿਊਨਿਟੀ ਨੂੰ ਵੀ ਮਜ਼ਬੂਤ ਕਰਦਾ ਹੈ। ਇਹ ਸਰੀਰ ਨੂੰ ਇਨਫੈਕਸ਼ਨਾਂ ਅਤੇ ਬਿਮਾਰੀਆਂ ਨਾਲ ਲੜਨ ਵਿੱਚ ਮਦਦ ਕਰਦਾ ਹੈ। ਇਮਿਊਨਿਟੀ ਨੂੰ ਮਜ਼ਬੂਤ ਰੱਖਣ ਲਈ ਵਿਟਾਮਿਨ ਸੀ ਦਾ ਰੋਜ਼ਾਨਾ ਸੇਵਨ ਬਹੁਤ ਜ਼ਰੂਰੀ ਹੈ।
ਵਿਟਾਮਿਨ ਸੀ, ਈ ਅਤੇ ਮਿਨਰਲਸ ਵਰਗੇ ਕਈ ਵਿਟਾਮਿਨਾਂ ਨਾਲ ਭਰਪੂਰ ਹੋਣ ਕਾਰਨ ਇਹ ਚਮੜੀ ਲਈ ਵੀ ਬਹੁਤ ਵਧੀਆ ਡਰਿੰਕ ਹੈ। ਵਿਟਾਮਿਨ ਅਤੇ ਖਣਿਜਾਂ ਵਿੱਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਕਿ ਪਿਮਪਲਜ ਦੀ ਸਮੱਸਿਆ ਦੇ ਇਲਾਜ ਵਿੱਚ ਕਾਰਗਰ ਸਾਬਤ ਹੁੰਦੇ ਹਨ।
ਕਿਉਂਕਿ ਅਮਰੂਦ ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਪੇਟ ਦੀ ਸਿਹਤ ਲਈ ਬਹੁਤ ਵਧੀਆ ਹੁੰਦਾ ਹੈ। ਅਮਰੂਦ ਖਾਓ ਜਾਂ ਇਸ ਦਾ ਜੂਸ ਪੀਓ, ਕਬਜ਼ ਦੀ ਸਮੱਸਿਆ ਤੁਹਾਨੂੰ ਪਰੇਸ਼ਾਨ ਨਹੀਂ ਕਰੇਗੀ।
ਅਮਰੂਦ ਦੇ ਜੂਸ ‘ਚ ਵਿਟਾਮਿਨ ਏ ਵੀ ਚੰਗੀ ਮਾਤਰਾ ‘ਚ ਮੌਜੂਦ ਹੁੰਦਾ ਹੈ। ਅੱਖਾਂ ਦੀ ਰੌਸ਼ਨੀ ਅਤੇ ਸਿਹਤ ਵਧਾਉਣ ਲਈ ਵਿਟਾਮਿਨ ਏ ਬਹੁਤ ਜ਼ਰੂਰੀ ਹੈ। ਇਸ ਦੇ ਸੇਵਨ ਨਾਲ ਅੱਖਾਂ ਦੀ ਇਨਫੈਕਸ਼ਨ ਦਾ ਖਤਰਾ ਵੀ ਘੱਟ ਜਾਂਦਾ ਹੈ।
ਸ਼ੂਗਰ ਦੇ ਰੋਗੀਆਂ ਲਈ ਅਮਰੂਦ ਖਾਣਾ ਸਭ ਤੋਂ ਵਧੀਆ ਹੈ। ਤੁਸੀਂ ਇਸ ਦਾ ਜੂਸ ਵੀ ਪੀ ਸਕਦੇ ਹੋ, ਕਿਉਂਕਿ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਜਾਣਿਆ ਜਾਂਦਾ ਹੈ। ਅਮਰੂਦ ‘ਚ ਬਹੁਤ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ। ਅਮਰੂਦ ਦਾ ਫਲ ਦਿਲ ਦੀ ਸਿਹਤ ਲਈ ਵੀ ਵਧੀਆ ਹੈ।