Mulethi Benefits: ਖੰਘ ਸਣੇ ਇਹਨਾਂ ਬਿਮਾਰੀ 'ਚ ਵੀ ਰਾਹਤ ਦਿੰਦੀ ਹੈ ਮਲੱਠੀ
ਇਹ ਇਕ ਜੜੀ-ਬੂਟੀ ਦੇ ਤੌਰ ‘ਤੇ ਕੰਮ ਕਰਦੀ ਹੈ, ਜਿਸ ਨਾਲ ਦਿਲ ਅਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ। ਇਸ ਦੀ ਵਰਤੋਂ ਨਾਲ ਮੌਸਮੀ ਸਰਦੀ-ਖੰਘ, ਜ਼ੁਕਾਮ ਤੋਂ ਲੈ ਕੇ ਦਿਲ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ…
Download ABP Live App and Watch All Latest Videos
View In Appਮਲੱਠੀ ਖਾਣ ਨਾਲ ਢਿੱਡ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਗੈਸ, ਸੋਜ, ਅਪਚ, ਉੱਲਟੀ, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਇਸ ‘ਚ ਮੌਜੂਦ ਔਸ਼ਦੀ ਗੁਣ ਢਿੱਡ ਨੂੰ ਠੀਕ ਰੱਖਣ ਦੇ ਨਾਲ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦੇ ਹਨ। ਇਸ ਦੀ ਵਰਤੋਂ ਕਰਨ ਲਈ ਇਕ ਕੱਪ ਕੋਸੇ ਪਾਣੀ ‘ਚ ਮਲੱਠੀ ਦਾ ਪਾਊਡਰ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਮਿਸ਼ਰਨ ਨੂੰ ਹਲਕਾ ਠੰਡਾ ਕਰਕੇ ਛਾਣ ਕੇ ਪੀਓ।
ਜਿਹੜੇ ਲੋਕ ਸੁੱਕੀ ਖੰਘ ਤੋਂ ਪਰੇਸ਼ਾਨ ਹਨ, ਉਨ੍ਹਾਂ ਲਈ ਮਲੱਠੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਲਈ 2-4 ਕਾਲੀ ਮਿਰਚ ਨੂੰ 1 ਮਲੱਠੀ ਦੇ ਨਾਲ ਪੀਸ ਕੇ ਤਿਆਰ ਪਾਊਡਰ ਦੀ ਵਰਤੋਂ ਕਰਨ ਨਾਲ ਸੁੱਕੀ ਖੰਘ ਤੋਂ ਛੇਤੀ ਰਾਹਤ ਮਿਲਦੀ ਹੈ। ਇਸ ਦੇ ਇਲਾਵਾ ਤੁਸੀਂ ਇਸ ਨੂੰ ਪਾਣੀ ‘ਚ ਉਬਾਲ ਕੇ ਵੀ ਪੀ ਸਕਦੇ ਹੋ। ਇਸ ਦੀ ਵਰਤੋਂ ਨਾਲ ਗਲੇ ‘ਚ ਖਰਾਸ਼, ਦਰਦ, ਜਲਣ ਆਦਿ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।
ਜ਼ਿਆਦਾ ਤਲਿਆ, ਮਸਾਲੇਦਾਰ ਭੋਜਨ ਖਾਣ ਨਾਲ ਢਿੱਡ ਨੂੰ ਅਲਸਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਮਲੱਠੀ ਦੀ ਜੜ੍ਹ ਦੇ ਪਾਊਡਰ ਨੂੰ ਪਾਣੀ ਨਾਲ ਵਰਤੋਂ ਕਰਨ ਨਾਲ ਫ਼ਾਇਦਾ ਮਿਲਦਾ ਹੈ। ਇਸ ਦੌਰਾਨ ਸਰੀਰ ‘ਚ ਐਸੀਡਿਟੀ, ਅਪਚ ਦੀ ਪ੍ਰੇਸ਼ਾਨੀ ਦੂਰ ਕਰਕੇ ਢਿੱਡ ‘ਚ ਬਣੇ ਅਲਸਰ ਦੇ ਜ਼ਖ਼ਮਾਂ ਨੂੰ ਠੀਕ ਕਰਨ ‘ਚ ਮਦਦ ਕਰਦੀ ਹੈ।
ਅੱਜ ਦੇ ਸਮੇਂ ‘ਚ ਲੋਕਾਂ ਨੂੰ ਦਿਲ ਨਾਲ ਸੰਬੰਧਿਤ ਕਈ ਬੀਮਾਰੀਆਂ ਹੋ ਰਹੀਆਂ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ‘ਚ ਖੂਨ ਦਾ ਦੌਰਾ ਵਧੀਆ ਤਰੀਕੇ ਨਾਲ ਹੋਣ ‘ਚ ਮਦਦ ਮਿਲਦੀ ਹੈ। ਇਹ ਕੈਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਕੇ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਹਾਰਟ ਅਟੈਕ ਆਉਣ ਤੋਂ ਬਚਾਅ ਰਹਿੰਦਾ ਹੈ।
ਸਰੀਰ ਦੇ ਨਾਲ-ਨਾਲ ਚਮੜੀ ਸੜ੍ਹ ਜਾਣ ਨਾਲ ਮਲੱਠੀ ਦਾ ਪੇਸਟ ਤਿਆਰ ਕਰਕੇ ਲਗਾਉਣ ਨਾਲ ਰਾਹਤ ਮਿਲਦੀ ਹੈ। ਇਸ ਲਈ ਮੁਲੱਠੀ ਪਾਊਡਰ ਨੂੰ ਮੱਖਣ ਦੇ ਨਾਲ ਮਿਕਸ ਕਰਕੇ ਪ੍ਰਭਾਵਿਤ ਥਾਵਾਂ ‘ਤੇ ਲਗਾਉਣ ਨਾਲ ਛੇਤੀ ਆਰਾਮ ਮਿਲਦਾ ਹੈ। ਨਾਲ ਹੀ ਸੜੇ ਦਾ ਨਿਸ਼ਾਨ ਵੀ ਕਾਫ਼ੀ ਹੱਦ ਤੱਕ ਠੀਕ ਹੋ ਜਾਂਦਾ ਹੈ।
ਮਲੱਠੀ ‘ਚ ਭਾਰੀ ਮਾਤਰਾ ‘ਚ ਪੋਸ਼ਕ ਤੱਤ ਹੋਣ ਨਾਲ ਸਰੀਰ ‘ਚ ਜਮ੍ਹਾ ਵਾਧੂ ਚਰਬੀ ਨੂੰ ਘੱਟ ਕਰਕੇ ਭਾਰ ਘਟਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਜੋ ਲੋਕ ਆਪਣੇ ਵਧੇ ਹੋਏ ਭਾਰ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਆਪਣੀ ਡਾਈਟ ‘ਚ ਮਲੱਠੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਜਿਨ੍ਹਾਂ ਲੋਕਾਂ ਨੂੰ ਮੂੰਹ ਦੇ ਛਾਲੇ ਹੋਣ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਮਲੱਠੀ ਦੀ ਵਰਤੋਂ ਕਰਨੀ ਚਾਹੀਦੀ ਹੈ ਮਲੱਠੀ ਦੇ ਟੁੱਕੜੇ ਨੂੰ ਥੋੜ੍ਹਾ ਸ਼ਹਿਦ ਲਗਾ ਕੇ ਚੁਸਨ ਨਾਲ ਮੂੰਹ ਦੇ ਛਾਲਿਆਂ ਦੀ ਸਮੱਸਿਆ ਦੂਰ ਹੋ ਜਾਵੇਗੀ।