Benefits of Pomegranate: ਗੁਣਾਂ ਨਾਲ ਭਰਪੂਰ ਅਨਾਰ ਦੇ ਦਾਣੇ ਅਤੇ ਜੂਸ ਦੇ ਸਿਹਤ ਨੂੰ ਕਈ ਫਾਇਦੇ
ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:
Download ABP Live App and Watch All Latest Videos
View In Appਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੂਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ।
ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ।
ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।
ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।