ਸਰਦੀਆਂ 'ਚ ਸਿਹਤਮੰਦ ਰਹਿਣ ਦਾ ਲੱਭ ਗਿਆ ਤਰੀਕਾ... ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਜੜ੍ਹਾਂ ਵਾਲੀਆਂ ਸਬਜ਼ੀਆਂ
ਚੁਕੰਦਰ ਦਾ ਸੇਵਨ ਕਰਨ ਨਾਲ ਪੇਟ ਖਰਾਬ ਹੋਣ ਦੀ ਸ਼ਿਕਾਇਤ ਦੂਰ ਹੁੰਦੀ ਹੈ ਕਿਉਂਕਿ ਇਸ 'ਚ ਮੌਜੂਦ ਫਾਈਬਰ ਅਤੇ ਪ੍ਰੋਬਾਇਓਟਿਕਸ ਪੇਟ ਨੂੰ ਫਾਇਦਾ ਪਹੁੰਚਾਉਂਦੇ ਹਨ। ਕਬਜ਼ ਅਤੇ ਗੈਸ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਇਹ ਦਿਮਾਗ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।
Download ABP Live App and Watch All Latest Videos
View In Appਗਾਜਰ ਨੂੰ ਸੁਪਰ ਫੂਡ ਕਿਹਾ ਜਾਂਦਾ ਹੈ। ਇਹ ਬੀਟਾ-ਕੈਰੋਟੀਨ, ਖਣਿਜ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਸਰਦੀਆਂ 'ਚ ਸਿਹਤਮੰਦ ਰਹਿਣ ਲਈ ਇਨ੍ਹਾਂ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
ਹਰਾ ਪਿਆਜ਼ ਸਵਾਦ ਦੇ ਨਾਲ-ਨਾਲ ਸਿਹਤ ਦੇ ਲਿਹਾਜ਼ ਤੋਂ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਐਂਟੀਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਹ ਇਮਿਊਨਿਟੀ ਵਧਾਉਣ ਵਿਚ ਵੀ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ।
ਜ਼ਿਮੀਕੰਧ ਇੱਕ ਜੜ੍ਹ ਵਾਲੀ ਸਬਜ਼ੀ ਹੈ, ਜਿਸ ਨੂੰ ਖਾਣ ਨਾਲ ਵਿਟਾਮਿਨ B6 ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਨਾਲ ਪਾਚਨ ਕਿਰਿਆ ਵੀ ਠੀਕ ਰੱਖੀ ਜਾ ਸਕਦੀ ਹੈ।
ਸਰਦੀਆਂ ਵਿੱਚ ਰੋਜ਼ਾਨਾ ਮੂਲੀ ਖਾਣ ਨਾਲ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਮੂਲੀ ਦਾ ਸੇਵਨ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾ ਕੇ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।ਇਹ ਬਲੱਡ ਸ਼ੂਗਰ ਦੀ ਮਾਤਰਾ ਨੂੰ ਕਾਫੀ ਹੱਦ ਤੱਕ ਘੱਟ ਕਰਨ ਵਿੱਚ ਵੀ ਮਦਦਗਾਰ ਹੈ।
ਸ਼ਲਗਮ ਵਿੱਚ ਖਣਿਜ, ਫਾਈਬਰ, ਵਿਟਾਮਿਨ ਸੀ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਕਿ ਸਿਹਤ ਲਈ ਫਾਇਦੇਮੰਦ ਮੰਨੇ ਜਾਂਦੇ ਹਨ।
ਸ਼ਕਰਕੰਦੀ ਖਾਣ ਨਾਲ ਤੁਹਾਡਾ ਮੈਟਾਬੋਲਿਜ਼ਮ ਠੀਕ ਰਹਿੰਦਾ ਹੈ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਇਹ ਹੱਡੀਆਂ ਲਈ ਵੀ ਬਹੁਤ ਫਾਇਦੇਮੰਦ ਹੈ ਕਿਉਂਕਿ ਇਸ ਵਿਚ ਕੈਲਸ਼ੀਅਮ ਪਾਇਆ ਜਾਂਦਾ ਹੈ।