ਪੜਚੋਲ ਕਰੋ
Health Care: 6 ਘੰਟੇ ਤੋਂ ਘੱਟ ਨੀਂਦ ਲੈਣਾ ਸਰੀਰ ਲਈ ਘਾਤਕ! ਗੰਭੀਰ ਬਿਮਾਰੀਆਂ ਦਾ ਖ਼ਤਰਾ
Sleeping less: ਸਰੀਰ ਨੂੰ ਸਿਹਤਮੰਦ ਰੱਖਣ ਲਈ ਹਰ ਰੋਜ਼ 7 ਤੋਂ 8 ਘੰਟੇ ਦੀ ਨੀਂਦ ਜ਼ਰੂਰੀ ਹੈ। ਘੱਟ ਨੀਂਦ ਲੈਣ ਨਾਲ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

( Image Source : Freepik )
1/6

ਜੀ ਹਾਂ ਸਿਹਤਮੰਦ ਰਹਿਣ ਲਈ ਚੰਗੀ ਨੀਂਦ ਬਹੁਤ ਜ਼ਰੂਰੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਘੱਟ ਨੀਂਦ (less sleep) ਦੇ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਹਾਈਪਰਟੈਨਸ਼ਨ ਯਾਨੀ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ।
2/6

WHO ਦੀ ਇੱਕ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਲਗਭਗ 25 ਪ੍ਰਤੀਸ਼ਤ ਬਾਲਗ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਹੁਣ ਤੱਕ ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਘੱਟ ਨੀਂਦ ਲੈਣ ਨਾਲ ਬਲੱਡ ਪ੍ਰੈਸ਼ਰ 20 ਫੀਸਦੀ ਤੱਕ ਵੱਧ ਸਕਦਾ ਹੈ, ਜੋ ਕਿ ਬਹੁਤ ਚਿੰਤਾਜਨਕ ਹੈ।
3/6

ਨੈਸ਼ਨਲ ਸੈਂਟਰ ਫਾਰ ਬਾਇਓਟੈਕਨਾਲੋਜੀ ਇਨਫਰਮੇਸ਼ਨ (ਐੱਨ.ਸੀ.ਬੀ.ਆਈ.) ਦੇ ਅਧਿਐਨ ਮੁਤਾਬਕ ਨੀਂਦ ਸਾਡੇ ਨਰਵਸ ਸਿਸਟਮ, ਹਾਰਮੋਨਸ ਅਤੇ ਹੋਰ ਸਰੀਰਕ ਘਟਨਾਵਾਂ ਦੇ ਕੰਮਕਾਜ ਨੂੰ ਬਦਲਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਪ੍ਰਭਾਵਿਤ ਹੁੰਦਾ ਹੈ। ਨੀਂਦ ਨਾ ਆਉਣ ਦੀ ਬਿਮਾਰੀ ਦੇ ਕਾਰਨ, ਬਲੱਡ ਪ੍ਰੈਸ਼ਰ ਪ੍ਰਤੀਕ੍ਰਿਆ ਬਦਲ ਜਾਂਦੀ ਹੈ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਜੋਖਮ ਵੱਧ ਜਾਂਦਾ ਹੈ।
4/6

ਜਦੋਂ ਕੋਈ ਵਿਅਕਤੀ ਸੌਂ ਰਿਹਾ ਹੁੰਦਾ ਹੈ ਤਾਂ ਉਸ ਦਾ ਬਲੱਡ ਪ੍ਰੈਸ਼ਰ 10 ਤੋਂ 20 ਫੀਸਦੀ ਤੱਕ ਘੱਟ ਜਾਂਦਾ ਹੈ, ਜਿਸ ਨੂੰ ਨੌਕਟਰਨਲ ਡਿਪਿੰਗ ਕਿਹਾ ਜਾਂਦਾ ਹੈ। ਇਹ ਸਰੀਰ ਲਈ ਜ਼ਰੂਰੀ ਹੈ।
5/6

ਰਾਤ ਨੂੰ ਨੀਂਦ ਨਾ ਆਉਣ ਕਾਰਨ ਹਾਈ ਬਲੱਡ ਪ੍ਰੈਸ਼ਰ, ਕ੍ਰੋਨਿਕ ਕਿਡਨੀ ਡਿਜ਼ੀਜ਼, ਡਾਇਬਟੀਜ਼, ਬੁਢਾਪਾ ਅਤੇ ਅਬਸਟਰਕਟਿਵ ਸਲੀਪ ਐਪਨੀਆ ਸਮੇਤ ਕਈ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਕਈ ਅਧਿਐਨਾਂ ਨੇ ਦਿਖਾਇਆ ਹੈ ਕਿ ਨੀਂਦ ਦੀ ਕਮੀ ਦਿਲ ਦੀ ਸਿਹਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਜਿਹੜੇ ਲੋਕ ਘੱਟ ਸੌਂਦੇ ਹਨ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਦਾ ਖ਼ਤਰਾ ਵੀ ਵੱਧ ਸਕਦਾ ਹੈ।
6/6

ਮਾਈਓਕਲਿਨਿਕ ਦੀ ਰਿਪੋਰਟ ਦੇ ਅਨੁਸਾਰ, ਤੁਸੀਂ ਜਿੰਨੀ ਘੱਟ ਸੌਂਦੇ ਹੋ, ਤੁਹਾਡਾ ਬਲੱਡ ਪ੍ਰੈਸ਼ਰ ਓਨਾ ਹੀ ਵੱਧ ਸਕਦਾ ਹੈ। ਜਿਹੜੇ ਲੋਕ 6 ਘੰਟੇ ਜਾਂ ਇਸ ਤੋਂ ਘੱਟ ਸੌਂਦੇ ਹਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੱਧ ਸਕਦਾ ਹੈ। ਜੇਕਰ ਤੁਹਾਨੂੰ ਪਹਿਲਾਂ ਤੋਂ ਹੀ ਹਾਈ ਬਲੱਡ ਪ੍ਰੈਸ਼ਰ ਹੈ, ਤਾਂ ਚੰਗੀ ਨੀਂਦ ਨਾ ਲੈਣ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਵਿਗੜ ਸਕਦਾ ਹੈ।
Published at : 14 Jan 2024 06:00 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
