Health News: ਆਓ ਜਾਣਦੇ ਹਾਂ ਸਵੇਰੇ ਖਾਲੀ ਪੇਟ ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ
ਕੜ੍ਹੀ ਪੱਤੇ ਦੀ ਵਰਤੋਂ ਆਮ ਤੌਰ 'ਤੇ ਭੋਜਨ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਇਨ੍ਹਾਂ ਹਰੇ ਪੱਤਿਆਂ ਦੀ ਵਰਤੋਂ ਸਬਜ਼ੀ, ਪੋਹਾ, ਕੜ੍ਹੀ ਸਮੇਤ ਕਈ ਪਕਵਾਨਾਂ ’ਚ ਕੀਤੀ ਜਾਂਦੀ ਹੈ। ਜਿਸ ਕਰਕੇ ਬਹੁਤ ਸਾਰੇ ਘਰਾਂ ਦੇ ਕਿਚਨ ਗਾਰਡਨ ਦੇ ਵਿੱਚ ਇਹ ਆਮ ਨਜ਼ਰ ਆ ਜਾਂਦਾ ਹੈ।
Download ABP Live App and Watch All Latest Videos
View In Appਇਹ ਪੱਤੇ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਭਰਪੂਰ ਹੁੰਦੇ ਹਨ। ਔਸ਼ਧੀ ਗੁਣਾਂ ਨਾਲ ਭਰਪੂਰ ਕੜ੍ਹੀ ਪੱਤੇ ਦੀ ਖ਼ੁਸ਼ਬੂ ਕਾਫ਼ੀ ਚੰਗੀ ਹੁੰਦੀ ਹੈ। ਇਨ੍ਹਾਂ ਪੱਤਿਆਂ 'ਚ ਉੱਚ ਮਾਤਰਾ 'ਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਰਗਰ ਹੁੰਦੇ ਹਨ।
ਫਿੱਟ ਰਹਿਣ ਲਈ ਪਾਚਨ ਕਿਰਿਆ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਕੜ੍ਹੀ ਪੱਤੇ 'ਚ ਕੁਝ ਐਨਜ਼ਾਈਮ ਹੁੰਦੇ ਹਨ ਜੋ ਪਾਚਨ ਸ਼ਕਤੀ ਨੂੰ ਵਧਾਉਂਦੇ ਹਨ। ਜੇਕਰ ਰੋਜ਼ਾਨਾ ਸਵੇਰੇ ਕੜ੍ਹੀ ਪੱਤੇ ਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਅੰਤੜੀਆਂ ਨੂੰ ਕਾਫੀ ਲਾਭ ਮਿਲਦਾ ਹੈ। ਜਿਸ ਕਰਕੇ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਬਚ ਸਕਦੇ ਹੋ।
ਅੱਜ-ਕਲ੍ਹ ਤਣਾਅ ਦੀ ਪ੍ਰੇਸ਼ਾਨੀ ਆਮ ਹੈ। ਕਿਸੇ ਨੂੰ ਕੰਮ ਨੂੰ ਲੈ ਕੇ, ਕਿਸੇ ਨੂੰ ਭਵਿੱਖ ਨੂੰ ਲੈ ਕੇ ਅਜਿਹੇ ਬਹੁਤ ਸਾਰੇ ਮਸਲੇ ਹੁੰਦੇ ਨੇ ਜਿਸ ਕਰਕੇ ਤੁਸੀਂ ਤਣਾਅ ਦਾ ਸ਼ਿਕਾਰ ਹੋ ਸਕਦੇ ਹੋ। ਤਣਾਅ ਤੋਂ ਰਾਹਤ ਦਿਵਾਉਣ ’ਚ ਕੜ੍ਹੀ ਦੇ ਪੱਤੇ ਤੁਹਾਡੀ ਮਦਦ ਕਰ ਸਕਦੇ ਹਨ। ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਦਿਮਾਗ ਸ਼ਾਂਤ ਹੋ ਸਕਦਾ ਹੈ ਅਜਿਹੇ ’ਚ ਤੁਸੀਂ ਚੰਗਾ ਮਹਿਸੂਸ ਕਰ ਸਕਦੇ ਹੋ।
ਕੜ੍ਹੀ ਪੱਤੇ ’ਚ ਐਂਟੀਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ’ਚ ਮਦਦ ਕਰ ਸਕਦੇ ਹਨ। ਕੜ੍ਹੀ ਪੱਤੇ ਦਾ ਪਾਣੀ ਰੋਜ਼ਾਨਾ ਪੀਣ ਨਾਲ ਸਰੀਰ ’ਚ ਬੈੱਡ ਕੋਲੇਸਟ੍ਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।