Diabetes Fruits: ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਆਹ ਖੱਟੇ-ਮਿੱਠੇ ਫਲ, ਬਲੱਡ ਸ਼ੂਗਰ ਲੈਵਲ ਰਹਿੰਦਾ ਕੰਟਰੋਲ
ਸ਼ੂਗਰ ਨੂੰ ਕੰਟਰੋਲ 'ਚ ਰੱਖਣ ਲਈ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤੁਹਾਡੀ ਖੁਰਾਕ ਜਿੰਨੀ ਸੰਤੁਲਿਤ ਹੋਵੇਗੀ, ਓਨਾ ਹੀ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿੱਚ ਰਹਿੰਦਾ ਹੈ। ਕੁਝ ਮਿੱਠੇ ਅਤੇ ਖੱਟੇ ਫਲ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਕਈ ਖੋਜਾਂ ਵਿਚ ਇਹ ਵੀ ਪਤਾ ਲੱਗਿਆ ਹੈ ਕਿ ਖੱਟੇ ਫਲਾਂ ਵਿਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਅਜਿਹੇ 5 ਫਲਾਂ ਬਾਰੇ...
Download ABP Live App and Watch All Latest Videos
View In Appਨਾਸ਼ਪਾਤੀ ਫਾਈਬਰ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦੀ ਹੈ। ਇਸ ਫਲ ਦਾ ਗਲਾਈਸੈਮਿਕ ਲੋਡ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਨਾਸ਼ਪਾਤੀ ਨੂੰ ਹਮੇਸ਼ਾ ਛਿਲਕੇ ਦੇ ਨਾਲ ਹੀ ਖਾਣਾ ਚਾਹੀਦਾ ਹੈ, ਤਾਂ ਕਿ ਵੱਧ ਤੋਂ ਵੱਧ ਫਾਈਬਰ ਮਿਲ ਸਕੇ।
ਅੰਗੂਰ ਇੱਕ ਬਹੁਤ ਹੀ ਸਿਹਤਮੰਦ ਫਲ ਹੈ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਅੰਗੂਰ ਵਿੱਚ ਰੇਸਵੇਰਾਟ੍ਰੋਲ ਨਾਮ ਦਾ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦਾ ਹੈ। ਇਸ ਵਿੱਚ ਵਿਟਾਮਿਨ ਸੀ ਅਤੇ ਕੇ ਵੀ ਪਾਇਆ ਜਾਂਦਾ ਹੈ।
ਕੀਵੀ ਇੱਕ ਖੱਟਾ ਫਲ ਹੈ, ਜਿਸ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ ਅਤੇ ਫਾਈਬਰ ਪਾਏ ਜਾਂਦੇ ਹਨ। ਇਸ ਦਾ ਗਲਾਈਸੈਮਿਕ ਇੰਡੈਕਸ ਵੀ ਬਹੁਤ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਕਾਫੀ ਮਦਦ ਕਰਦਾ ਹੈ। ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ।
ਸ਼ੂਗਰ ਦੇ ਰੋਗੀਆਂ ਲਈ ਸੇਬ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਨੈਚੂਰਲ ਸ਼ੂਗਰ ਪਾਈ ਜਾਂਦੀ ਹੈ, ਜਿਸ ਨਾਲ ਨੁਕਸਾਨ ਨਹੀਂ ਹੁੰਦਾ। ਸੇਬ ਵਿੱਚ ਫਾਈਬਰ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਪੇਕਟਿਨ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਰੋਜ਼ਾਨਾ ਇੱਕ ਸੇਬ ਜ਼ਰੂਰ ਖਾਣਾ ਚਾਹੀਦਾ ਹੈ। ਸੇਬ ਨੂੰ ਹਮੇਸ਼ਾ ਛਿਲਕਿਆਂ ਦੇ ਨਾਲ ਖਾਣਾ ਚਾਹੀਦਾ ਹੈ।
ਜਾਮਣ ਵਿੱਚ ਘੱਟ ਗਲਾਈਸੈਮਿਕ ਇੰਡੈਕਸ (GI) ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਦਾ ਹੈ। ਇਸ ਫਲ ਵਿੱਚ ਫਾਈਬਰ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰ ਸਕਦੇ ਹਨ। ਰੋਜ਼ਾਨਾ ਇੱਕ ਮੁੱਠੀ ਜਾਮਣ ਖਾਣੇ ਬਹੁਤ ਫਾਇਦੇਮੰਦ ਹੁੰਦੇ ਹਨ।