Heart Health: ਦਿਲ ਦੀ ਸਿਹਤ ਦਾ ਖ਼ਿਆਲ ਰੱਖਣ ਲਈ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹਰ ਸਮੇਂ ਰਹੋਗੇ ਸਿਹਤਮੰਦ
ਜਾਮਣ: ਜਾਮਣ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਦਿਲ ਦੇ ਰੋਗੀਆਂ ਨੂੰ ਜਾਮੁਨ ਦੀ ਲਗਾਤਾਰ ਵਰਤੋਂ ਕਰਨੀ ਚਾਹੀਦੀ ਹੈ। ਜਾਮੁਨ ਦੀ ਵਰਤੋਂ ਦਿਲ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ।
Download ABP Live App and Watch All Latest Videos
View In Appਟਮਾਟਰ : ਟਮਾਟਰ ਵਿੱਚ ਪੋਟਾਸ਼ੀਅਮ, ਵਿਟਾਮਿਨ ਸੀ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਟਮਾਟਰ ਨੂੰ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਬ੍ਰੋਕਲੀ : ਬ੍ਰੋਕਲੀ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜੇਕਰ ਤੁਹਾਨੂੰ ਵੀ ਦਿਲ ਦੀ ਬਿਮਾਰੀ ਹੈ ਤਾਂ ਤੁਹਾਨੂੰ ਰੋਜ਼ ਬ੍ਰੋਕਲੀ ਦੀ ਵਰਤੋਂ ਕਰਨੀ ਚਾਹੀਦੀ ਹੈ।
ਨਟਸ (nuts) : ਨਟਸ ਵਿੱਚ ਐਂਟੀਆਕਸੀਡੈਂਟ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦੇ ਹਨ। ਅਖਰੋਟ, ਬਦਾਮ ਵਰਗੇ ਨਟਸ ਦਿਲ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਮੰਨੇ ਜਾਂਦੇ ਹਨ। ਅਖਰੋਟ ਸਕਿਨ ਅਤੇ ਵਾਲਾਂ ਲਈ ਵੀ ਮਦਦਗਾਰ ਮੰਨਿਆ ਜਾਂਦਾ ਹੈ।
ਅਲਸੀ: ਅਲਸੀ ਵਿੱਚ ਓਮੇਗਾ-3 ਫੈਟੀ ਐਸਿਡ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਐਸਿਡ ਸਰੀਰ ਵਿੱਚ ਮੌਜੂਦ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦਾ ਹੈ। ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਇਲਾਵਾ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਵਰਗੀਆਂ ਬਿਮਾਰੀਆਂ ਨੂੰ ਠੀਕ ਕਰਨ ਲਈ ਅਲਸੀ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ।