ਕੁਦਰਤ ਦਾ ਵਰਦਾਨ ਹੈ ਐਲੋਵੇਰਾ, ਜੋੜਾਂ ਦੇ ਦਰਦ ਤੋਂ ਪਾਚਨ ਸਬੰਧੀ ਰੋਗਾਂ 'ਚ ਹੈ ਰਾਮਬਾਣ
ਇਸ ਦੀ ਵਰਤੋਂ ’ਤੇ ਪੇਟ ਸਬੰਧੀ ਕਈ ਬੀਮਾਰੀਆਂ, ਸਿਰਦਰਦ, ਭੁੱਖ ਨਾ ਲੱਗਣਾ, ਦੰਦਾਂ ਦੀ ਸਮੱਸਿਆ ਵਰਗੀਆਂ ਕਈ ਸਮੱਸਿਆਵਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।
Download ABP Live App and Watch All Latest Videos
View In Appਐਲੋਵੇਰਾ ਸਿਰ ਦਰਦ ਤੋਂ ਛੁਟਕਾਰਾ ਦਿਵਾਉਣ 'ਚ ਕਾਫ਼ੀ ਲਾਹੇਵੰਦ ਹੁੰਦਾ ਹੈ। ਜੇ ਤੁਹਾਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਖਾਲੀ ਪੇਟ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਸਿਰਦਰਦ ਤੋਂ ਛੁਟਕਾਰਾ ਮਿਲੇਗਾ।
ਪੀਲੀਆ ਰੋਗ ਤੋਂ ਪੀੜਤ ਲੋਕਾਂ ਲਈ ਐਲੋਵੀਰਾ ਇਕ ਬਹੁਤ ਵਧੀਆ ਦਵਾਈ ਹੈ। 15 ਗ੍ਰਾਮ ਐਲੋਵੀਰਾ ਦਾ ਰਸ ਸਵੇਰੇ ਸ਼ਾਮ ਪੀਓ। ਤੁਹਾਨੂੰ ਇਸ ਰੋਗ ਤੋਂ ਫ਼ਾਇਦਾ ਮਿਲੇਗਾ।
ਜੇ ਤੁਹਾਡਾ ਪੇਟ ਸਾਫ਼ ਨਹੀਂ ਰਹਿੰਦਾ ਤਾਂ ਤੁਸੀਂ ਐਲੋਵੇਰਾ ਜੂਸ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਐਲੋਵੇਰਾ 'ਚ ਕਈ ਐਂਟੀ-ਬੈਕਟੀਰੀਅਲ ਅਤੇ ਐਂਟੀਔਕਸੀਡੈਂਟ ਪਾਏ ਜਾਂਦੇ ਹਨ, ਜੋ ਕਬਜ਼ ਨੂੰ ਦੂਰ ਕਰਦੇ ਹਨ। ਰੋਜ਼ਾਨਾ ਸਵੇਰੇ ਖਾਲੀ ਪੇਟ ਜੂਸ ਪੀਣ ਨਾਲ ਤੁਹਾਡਾ ਪੇਟ ਸਾਫ ਰਹੇਗਾ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।
ਐਲੋਵੇਰਾ ਜੈੱਲ ‘ਚ ਹਲਦੀ ਮਿਲਾ ਕੇ ਹਲਕਾ ਗਰਮ ਕਰੋ। ਇਸ ਨੂੰ ਦਰਦ ਵਾਲੀ ਥਾਂ ‘ਤੇ ਲਗਾਓ। ਇਹ ਜੋੜਾਂ ਦੇ ਦਰਦ, ਗਠੀਆ, ਮੋਚ ਅਤੇ ਸੋਜ ਵਿੱਚ ਲਾਭਕਾਰੀ ਹੋਵੇਗਾ।
ਐਲੋਵੇਰਾ ਭੁੱਖ ਵਧਾਉਣ 'ਚ ਵੀ ਲਾਹੇਵੰਦ ਹੁੰਦੀ ਹੈ। ਜੇਕਰ ਤੁਹਾਨੂੰ ਭੁੱਖ ਨਹੀਂ ਲੱਗਦੀ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਇਹ ਤੁਹਾਡੇ ਲਈ ਰਾਮਬਾਣ ਦੀ ਤਰ੍ਹਾਂ ਹੈ। ਇਸ ਦੀ ਵਰਤੋਂ ਨਾਲ ਤੁਹਾਡੀ ਭੁੱਖ ਨਾ ਲੱਗਣ ਦੀ ਸਮੱਸਿਆ ਦੂਰ ਹੋ ਜਾਵੇਗੀ।
ਐਲੋਵੇਰਾ ਜੂਸ ਦਾ ਨਿਯਮਤ ਸੇਵਨ ਕਰਨ ਨਾਲ ਵੀਟਾ ਸਿਸਟਰਲ ਨਾਮਕ ਤੱਤ ਖੂਨ ਦੇ ਕੋਲੇਸਟ੍ਰੋਲ ਨੂੰ ਘਟਾਉਂਦਾ ਹੈ। ਇਹ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
ਸਹੀ ਖਾਣ-ਪੀਣ ਨਾ ਹੋਣ ਕਾਰਨ ਸਰੀਰ 'ਚ ਕਈ ਜ਼ਹਿਰੀਲੇ ਤੱਤ ਪੈਦਾ ਹੋ ਜਾਂਦੇ ਹਨ। ਜਿਸ ਵਜ੍ਹਾ ਨਾਲ ਸਾਨੂੰ ਬਹੁਤ ਸਾਰੀਆਂ ਪੇਟ ਅਤੇ ਸਕਿਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲੋਵੇਰਾ ਸਰੀਰ ਦੀ ਡਿਟਾਕਸੀਫਿਕੇਸ਼ਨ ਦੀ ਪ੍ਰਕਿਰਿਆ ਦੇ ਜ਼ਰੀਏ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ।
ਝੁਰੜੀਆਂ ਦੀ ਸਮੱਸਿਆ ਹੋਣ 'ਤੇ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਚਮੜੀ ਨੂੰ ਨਮੀ ਦਿੰਦਾ ਹੈ। ਇਸ ਦੇ ਨਾਲ ਹੀ ਇਹ ਚਮੜੀ ਨੂੰ ਕੁਦਰਤੀ ਰੂਪ 'ਚ ਇਸ ਤਰ੍ਹਾਂ ਕਸ ਦਿੰਦਾ ਹੈ ਕਿ ਇਸ 'ਚ ਸਮੇਂ ਤੋਂ ਪਹਿਲਾਂ ਝੁਰੜੀਆਂ ਨਹੀਂ ਆਉਂਦੀਆਂ, ਜੋ ਬੁਢਾਪੇ ਨੂੰ ਰੋਕਣ 'ਚ ਮਦਦਗਾਰ ਸਾਬਤ ਹੁੰਦਾ ਹੈ।