Hearing loss: ਜਾਣੋ ਕਿਉਂ ਹੋ ਰਹੇ ਨੇ ਬੱਚੇ ਅਤੇ ਨੌਜਵਾਨ ਬੋਲੇਪਣ ਦਾ ਸ਼ਿਕਾਰ! ਖੋਜ ਵਿੱਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ...ਅੱਜ ਹੀ ਸੁਧਾਰੋ ਇਹ ਆਦਤ
ਭਾਵੇਂ ਬੋਲੇਪਣ ਜਾਂ ਘੱਟ ਸੁਣਨ ਦੀ ਸਮੱਸਿਆ ਉਮਰ ਦੇ ਵੱਧਣ ਦੇ ਨਾਲ ਹੁੰਦੀ ਹੈ ਪਰ ਪਿਛਲੇ ਕੁਝ ਦਹਾਕਿਆਂ ਤੋਂ ਸੁਣਨ ਸ਼ਕਤੀ ਦੀ ਕਮੀ ਯਾਨੀ ਬੋਲੇਪਣ ਦੀ ਸਮੱਸਿਆ ਨੌਜਵਾਨਾਂ ਅਤੇ ਬੱਚਿਆਂ ਨੂੰ ਲਗਾਤਾਰ ਸ਼ਿਕਾਰ ਬਣਾ ਰਹੀ ਹੈ ਅਤੇ ਸਿਹਤ ਮਾਹਿਰਾਂ ਨੇ ਇਸ 'ਤੇ ਚਿੰਤਾ ਜ਼ਾਹਰ ਕੀਤੀ ਹੈ।
Download ABP Live App and Watch All Latest Videos
View In Appਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ ਦਹਾਕਿਆਂ ਵਿੱਚ ਦੁਨੀਆ ਵਿੱਚ 3.4 ਕਰੋੜ ਤੋਂ ਵੱਧ ਬੱਚਿਆਂ ਵਿੱਚ ਸੁਣਨ ਸ਼ਕਤੀ ਘੱਟ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਖਾਸ ਗੱਲ ਇਹ ਹੈ ਕਿ ਜੀਵਨਸ਼ੈਲੀ ਨੂੰ ਬਦਲ ਕੇ ਇਸ ਨੂੰ ਰੋਕਿਆ ਜਾ ਸਕਦਾ ਹੈ।
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਤੌਰ 'ਤੇ 60 ਸਾਲ ਦੀ ਉਮਰ ਤੋਂ ਬਾਅਦ ਲੋਕਾਂ ਦੀ ਸੁਣਨ ਸ਼ਕਤੀ ਘੱਟਣ ਲੱਗ ਜਾਂਦੀ ਹੈ। ਪਰ ਜਿਸ ਤਰ੍ਹਾਂ ਦੀ ਜੀਵਨਸ਼ੈਲੀ ਅੱਜ ਦੇ ਨੌਜਵਾਨ ਅਪਣਾ ਰਹੇ ਹਨ, ਉਸ ਕਾਰਨ ਛੋਟੀ ਉਮਰ ਵਿੱਚ ਹੀ ਇਹ ਸਮਰੱਥਾ ਕਮਜ਼ੋਰ ਹੁੰਦੀ ਜਾ ਰਹੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਈਅਰਫੋਨ ਅਤੇ ਹੈੱਡਫੋਨ ਦੱਸਿਆ ਜਾ ਰਿਹਾ ਹੈ।
ਮੰਨਿਆ ਜਾਂਦਾ ਹੈ ਕਿ ਜਿੰਨਾ ਜ਼ਿਆਦਾ ਹੈੱਡਫੋਨ ਦੀ ਵਰਤੋਂ ਕੀਤੀ ਜਾਵੇਗੀ, ਕੰਨਾਂ ਨੂੰ ਓਨਾ ਹੀ ਜ਼ਿਆਦਾ ਨੁਕਸਾਨ ਹੋਵੇਗਾ। ਜਿਸ ਤਰ੍ਹਾਂ ਅੱਜ-ਕੱਲ੍ਹ ਦੇ ਨੌਜਵਾਨ ਹੈੱਡਫੋਨ ਅਤੇ ਈਅਰਫੋਨ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ, ਉਨ੍ਹਾਂ ਦੇ ਕੰਨ ਲਗਾਤਾਰ ਉੱਚੀ-ਉੱਚੀ ਆਵਾਜ਼ਾਂ ਦੇ ਸੰਪਰਕ ਵਿੱਚ ਆ ਰਹੇ ਹਨ ਅਤੇ ਇਸ ਕਾਰਨ ਕੰਨਾਂ ਦੀਆਂ ਨਾਜ਼ੁਕ ਮਾਸਪੇਸ਼ੀਆਂ ਨੂੰ ਨੁਕਸਾਨ ਹੋ ਰਿਹਾ ਹੈ।
BMJ ਪਬਲਿਕ ਹੈਲਥ ਵਿੱਚ ਪ੍ਰਕਾਸ਼ਿਤ ਇੱਕ ਜਰਨਲ ਵਿੱਚ ਇਸ ਸਬੰਧ ਵਿੱਚ ਕੁਝ ਖੋਜਾਂ ਦੀ ਸਮੀਖਿਆ ਕੀਤੀ ਗਈ ਸੀ। ਇਨ੍ਹਾਂ ਅਧਿਐਨਾਂ ਵਿੱਚ ਕੁੱਲ 50 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਅਧਿਐਨ ਤੋਂ ਬਾਅਦ ਇਹ ਪਾਇਆ ਗਿਆ ਕਿ ਜੋ ਬੱਚੇ ਅਤੇ ਨੌਜਵਾਨ ਲੰਬੇ ਸਮੇਂ ਤੱਕ ਹੈੱਡਫੋਨ ਅਤੇ ਈਅਰਫੋਨ ਲਗਾ ਕੇ ਕੰਮ ਕਰਦੇ ਹਨ ਅਤੇ ਗੇਮ ਖੇਡਦੇ ਹਨ, ਉਨ੍ਹਾਂ ਨੂੰ ਬੋਲੇਪਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਜੋ ਲੋਕ 80 ਡੈਸੀਬਲ ਤੋਂ ਵੱਧ ਆਵਾਜ਼ ਵਿੱਚ ਘੰਟਿਆਂ ਤੱਕ ਹੈੱਡਫੋਨ ਅਤੇ ਈਅਰਫੋਨ ਦੀ ਵਰਤੋਂ ਕਰਦੇ ਹਨ, ਉਨ੍ਹਾਂ ਦੇ ਬੋਲੇ ਹੋਣ ਦਾ ਜੋਖਮ ਦੂਜਿਆਂ ਦੇ ਮੁਕਾਬਲੇ ਕਾਫ਼ੀ ਵੱਧ ਜਾਂਦਾ ਹੈ।