ਭਾਰ ਘਟਾਉਣ 'ਚ ਮਦਦਗਾਰ, ਮਜ਼ਬੂਤ ਹੱਡੀਆਂ ਸਣੇ ਮਿਲਦੇ ਕਈ ਲਾਭ, ਗਰਮੀਆਂ 'ਚ ਜ਼ਰੂਰ ਪੀਓ ਇਹ ਜੂਸ
ਗੰਨੇ ਦਾ ਰਸ ਸਰੀਰ ਨੂੰ ਠੰਡਕ ਦੇਣ ਦੇ ਨਾਲ-ਨਾਲ ਕਈ ਬਿਮਾਰੀਆਂ ਤੋਂ ਬਚਾਅ ਕਰਦਾ ਹੈ। ਇਕ ਗਿਲਾਸ ਗੰਨੇ ਦੇ ਰਸ ਵਿੱਚ ਲਗਭਗ 111 ਕੈਲੋਰੀ, 27 ਗ੍ਰਾਮ ਕਾਰਬੋਹਾਈਡ੍ਰੇਟਸ, 0.27 ਗ੍ਰਾਮ ਪ੍ਰੋਟੀਨ ਅਤੇ 13 ਗ੍ਰਾਮ ਫਾਈਬਰ ਹੁੰਦਾ ਹੈ, ਜੋ ਭਾਰ ਘਟਾਉਣ
( Image Source : Freepik )
1/6
ਇਕ ਗਿਲਾਸ ਗੰਨੇ ਦੇ ਰਸ ਵਿੱਚ ਲਗਭਗ 111 ਕੈਲੋਰੀ, 27 ਗ੍ਰਾਮ ਕਾਰਬੋਹਾਈਡ੍ਰੇਟਸ, 0.27 ਗ੍ਰਾਮ ਪ੍ਰੋਟੀਨ ਅਤੇ 13 ਗ੍ਰਾਮ ਫਾਈਬਰ ਹੁੰਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਇਸ ਵਿੱਚ ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਲੋਹਾ, ਜ਼ਿੰਕ, ਪੋਟਾਸ਼ੀਅਮ ਅਤੇ ਵਿਟਾਮਿਨ ਏ ਅਤੇ ਬੀ ਕੰਪਲੈਕਸ ਵੀ ਵਾਫਰ ਮਾਤਰਾ ਵਿੱਚ ਮਿਲਦੇ ਹਨ। ਗੰਨੇ ਵਿੱਚ ਕੋਈ ਵੀ ਫੈਟ ਨਹੀਂ ਹੁੰਦਾ, ਜਿਸ ਕਰਕੇ ਇਹ 100% ਕੁਦਰਤੀ ਤੇ ਸਿਹਤਮੰਦ ਡ੍ਰਿੰਕ ਹੈ।
2/6
ਭਾਵੇਂ ਗੰਨੇ ਦਾ ਰਸ ਮਿੱਠਾ ਹੁੰਦਾ ਹੈ, ਪਰ ਇਸ ਵਿੱਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ ਜੋ ਸਰੀਰ ਲਈ ਨੁਕਸਾਨਦੇਹ ਨਹੀਂ ਹੁੰਦੀ। ਇਸ ਦੇ ਨਾਲ-ਨਾਲ, ਗੰਨੇ ਦੇ ਰਸ ਦਾ ਗਲਾਈਸੀਮਿਕ ਇੰਡੈਕਸ ਵੀ ਘੱਟ ਹੁੰਦਾ ਹੈ, ਜਿਸ ਕਰਕੇ ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਜੇਕਰ ਹੋ ਸਕਦੇ ਤਾਂ ਸ਼ੂਗਰ ਤੋਂ ਪੀੜਤ ਲੋਕ ਇੱਕ ਵਾਰ ਡਾਕਟਰੀ ਸਲਾਹ ਜ਼ਰੂਰ ਲੈ ਲੈਣ।
3/6
ਗੰਨੇ ਦਾ ਰਸ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ, ਜਿਸ ਨਾਲ ਭਾਰ ਤੇਜ਼ੀ ਨਾਲ ਘਟਦਾ ਹੈ। ਇਸ ਰਸ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਭਾਰ ਨੂੰ ਸੰਤੁਲਿਤ ਰੱਖਣ ਵਿੱਚ ਮਦਦ ਕਰਦਾ ਹੈ।
4/6
ਗੰਨੇ ਵਿੱਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਹੁੰਦੇ ਹਨ, ਜੋ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਜੇ ਰੋਜ਼ਾਨਾ ਗੰਨੇ ਦੇ ਰਸ ਦਾ ਸੇਵਨ ਕੀਤਾ ਜਾਵੇ ਤਾਂ ਜੋੜਾਂ ਦੀ ਦਰਦ ਤੋਂ ਰਾਹਤ ਮਿਲਦੀ ਹੈ।
5/6
ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਗੰਨੇ ਦਾ ਰਸ ਪੀਣਾ ਤੁਹਾਡੇ ਲਈ ਲਾਭਦਾਇਕ ਹੋ ਸਕਦਾ ਹੈ। ਇਹ ਪੁਰਾਣੀ ਕਬਜ਼ ਤੋਂ ਵੀ ਰਾਹਤ ਦੇ ਸਕਦਾ ਹੈ। ਗੰਨੇ ਦੇ ਰਸ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਪਾਚਣ ਤੰਤਰ ਨੂੰ ਮਜ਼ਬੂਤ ਬਣਾਉਂਦੇ ਹਨ।
6/6
ਜੇ ਲੀਵਰ 'ਚ ਇਨਫੈਕਸ਼ਨ ਹੋ ਜਾਵੇ ਤਾਂ ਗੰਨੇ ਦਾ ਰਸ ਪੀਣਾ ਕਾਫ਼ੀ ਫਾਇਦੇਮੰਦ ਹੁੰਦਾ ਹੈ। ਇਹ ਲੀਵਰ ਨੂੰ ਸੁਰੱਖਿਅਤ ਰੱਖਦਾ ਹੈ ਅਤੇ ਇਨਫੈਕਸ਼ਨ ਤੋਂ ਤੇਜ਼ੀ ਨਾਲ ਆਰਾਮ ਮਿਲਦਾ ਹੈ। ਜੇ ਗੰਨੇ ਦੇ ਰਸ ਵਿੱਚ ਨਿੰਬੂ ਮਿਲਾ ਕੇ ਪੀਤਾ ਜਾਵੇ ਤਾਂ ਲੀਵਰ ਸਾਫ ਰਹਿੰਦਾ ਹੈ।
Published at : 11 Jun 2025 03:07 PM (IST)