ਸਰਦੀਆਂ 'ਚ ਆਪਣੇ ਪਰਿਵਾਰ ਨੂੰ ਜ਼ਰੂਰ ਖੁਆਓ ਆਹ ਡ੍ਰਾਈਫਰੂਟਸ, ਨਹੀਂ ਪਓਗੇ ਬਿਮਾਰ
ਵੱਖ-ਵੱਖ ਤਰ੍ਹਾਂ ਦੇ ਲੱਡੂ ਖਾਣ ਨਾਲ ਸਰੀਰ ਗਰਮ ਰਹਿੰਦਾ ਹੈ ਅਤੇ ਸਿਹਤ ਨੂੰ ਕਈ ਲਾਭ ਵੀ ਹੁੰਦੇ ਹਨ। ਕੁਝ ਲੱਡੂ ਹੱਡੀਆਂ ਦੀ ਸਿਹਤ (Ladoo For Bones) ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਨੂੰ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਆਓ ਜਾਣਦੇ ਹਾਂ ਅਜਿਹੇ 5 ਲੱਡੂਆਂ ਬਾਰੇ। ਡ੍ਰਾਈ ਫਰੂਟਸ ਵਾਲੇ ਲੱਡੂ (Dry Fruits Laddu) : ਕਾਜੂ, ਬਦਾਮ ਅਤੇ ਖਜੂਰ ਵਰਗੇ ਸੁੱਕੇ ਮੇਵੇ ਤੋਂ ਬਣੇ ਲੱਡੂ ਖਾਣ ਨਾਲ ਕਮਜ਼ੋਰ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਨਾਲ ਮਾਨਸਿਕ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ। ਇਹ ਮਾਨਸਿਕ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਸਰੀਰ ਨੂੰ ਗਰਮੀ ਮਿਲਦੀ ਹੈ।
Download ABP Live App and Watch All Latest Videos
View In Appਗੋਂਡ ਦੇ ਲੱਡੂ: ਗੋਂਡ ਦੇ ਲੱਡੂ (Gond de Laddu) ਵਿੱਚ ਕੈਲਸ਼ੀਅਮ, ਐਂਟੀਆਕਸੀਡੈਂਟ ਅਤੇ ਪ੍ਰੋਟੀਨ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰ ਸਕਦੇ ਹਨ। ਇਹ ਦਿਲ ਦੀ ਸਿਹਤ ਨੂੰ ਸੁਧਾਰਨ ਵਿੱਚ ਵੀ ਬਹੁਤ ਮਦਦਗਾਰ ਹੁੰਦੇ ਹਨ। ਗੁੜ ਦੇ ਲੱਡੂ ਖਾਣ ਨਾਲ ਕਬਜ਼ ਵਰਗੀ ਸਮੱਸਿਆ ਵੀ ਠੀਕ ਹੋ ਸਕਦੀ ਹੈ।
ਮੂੰਗਫਲੀ ਦੇ ਲੱਡੂ (Peanut Ladoo): ਮੂੰਗਫਲੀ ਵਿੱਚ ਕੈਲਸ਼ੀਅਮ ਅਤੇ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਲੱਡੂ ਖਾਣ ਵਿਚ ਸਵਾਦਿਸ਼ਟ ਅਤੇ ਸਿਹਤ ਲਈ ਬਹੁਤ ਵਧੀਆ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਹ ਪਾਚਨ ਕਿਰਿਆ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਹ ਲੱਡੂ ਸਰੀਰ ਨੂੰ ਗਰਮ ਰੱਖਣ 'ਚ ਬਹੁਤ ਫਾਇਦੇਮੰਦ ਹੁੰਦੇ ਹਨ।
ਤਿਲ ਦੇ ਲੱਡੂ : ਤਿਲ ਦੇ ਲੱਡੂ (Sesame Laddus) ਸਰੀਰ ਨੂੰ ਗਰਮ ਰੱਖਣ 'ਚ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਲੱਡੂਆਂ ਨੂੰ ਖਾਣ ਨਾਲ ਸਰੀਰ 'ਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ। ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਕਈ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।
ਅਲਸੀ ਦੇ ਲੱਡੂ (Flaxseed Ladoo) : ਅਲਸੀ 'ਚ ਓਮੇਗਾ-3 ਫੈਟੀ ਐਸਿਡ ਅਤੇ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦਾ ਹੈ। ਇਸ ਨਾਲ ਕੋਲੈਸਟ੍ਰੋਲ ਦਾ ਪੱਧਰ ਘੱਟ ਹੁੰਦਾ ਹੈ ਅਤੇ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਅਜਿਹੇ 'ਚ ਇਨ੍ਹਾਂ ਲੱਡੂਆਂ ਦਾ ਸੇਵਨ ਫਾਇਦੇਮੰਦ ਹੋ ਸਕਦਾ ਹੈ।