Home Remedy: ਦਵਾਈਆਂ ਤੋਂ ਹੋ ਚੁੱਕੇ ਹੋ ਪ੍ਰੇਸ਼ਾਨ ਤਾਂ ਜੋੜਾਂ ਦੇ ਦਰਦ ਲਈ ਅਪਣਾਓ ਇਹ ਘਰੇਲੂ ਨੁਸਖ਼ੇ
Home Remedy-ਸਰਦੀਆਂ ਵਿੱਚ ਲੋਕ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹਨ। ਕਈ ਵਾਰ ਦਰਦ ਇੰਨਾ ਵਧ ਜਾਂਦਾ ਹੈ ਕਿ ਸਹਿਣਾ ਮੁਸ਼ਕਿਲ ਹੋ ਜਾਂਦਾ ਹੈ ਕੁਝ ਘਰੇਲੂ ਨੁਸਖਿਆਂ ਨੂੰ ਅਪਣਾ ਕੇ ਸਰਦੀਆਂ ਚ ਜੋੜਾਂ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ।
Home Remedy
1/7
ਲਸਣ ਨੂੰ ਜੋੜਾਂ ਦੇ ਦਰਦ ਲਈ ਇੱਕ ਪ੍ਰਭਾਵਸ਼ਾਲੀ ਉਪਾਅ ਮੰਨਿਆ ਜਾਂਦਾ ਹੈ। ਇਸ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਜੇਕਰ ਤੁਸੀਂ ਅਕਸਰ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਲਸਣ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਰੋਜ਼ਾਨਾ ਸਵੇਰੇ ਕੋਸੇ ਪਾਣੀ ਦੇ ਨਾਲ ਲਸਣ ਦੀਆਂ 2 ਤੋਂ 3 ਕਲੀਆਂ ਖਾਓ, ਇਸ ਨਾਲ ਤੁਹਾਨੂੰ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।
2/7
ਸਰ੍ਹੋਂ ਦਾ ਤੇਲ ਹਰ ਬੀਮਾਰੀ ਦੀ ਦਵਾਈ ਮੰਨਿਆ ਜਾਂਦਾ ਹੈ। ਇਸ ਦੀ ਮਾਲਿਸ਼ ਨਾਲ ਹੱਡੀਆਂ ਸਿਹਤਮੰਦ ਰਹਿੰਦੀਆਂ ਹਨ। ਸਰ੍ਹੋਂ ਦੇ ਤੇਲ ਨਾਲ ਜੋੜਾਂ ਦੀ ਮਾਲਿਸ਼ ਕਰੋ। ਸਰੋਂ ਦਾ ਤੇਲ ਗਰਮ ਕਰਕੇ ਮਾਲਿਸ਼ ਕਰਨ ਨਾਲ ਤੁਹਾਨੂੰ ਕਾਫੀ ਫਾਇਦਾ ਹੋ ਸਕਦਾ ਹੈ।
3/7
ਜੋੜਾਂ ਦੇ ਰੋਗੀਆਂ ਸਰਦੀਆਂ ਦੇ ਮੌਸਮ ਵਿੱਚ ਹਲਦੀ ਵਾਲਾ ਦੁੱਧ ਪੀਣਾ ਬਹੁਤ ਫਾਇਦੇਮੰਦ ਹੋ ਸਕਦਾ ਹੈ।
4/7
ਜੋੜਾਂ ਦੇ ਰੋਗੀਆਂ ਲਈ ਮੇਥੀ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਗਠੀਏ ਦੇ ਇਲਾਜ ਵਿਚ ਮੇਥੀ ਦੇ ਬੀਜ ਤੁਹਾਡੇ ਲਈ ਫਾਇਦੇਮੰਦ ਸਾਬਤ ਹੋ ਸਕਦੇ ਹਨ। ਇਨ੍ਹਾਂ ਬੀਜਾਂ ਨੂੰ ਰਾਤ ਭਰ ਪਾਣੀ 'ਚ ਭਿਓ ਕੇ ਰੱਖੋ ਅਤੇ ਸਵੇਰੇ ਇਸ ਪਾਣੀ ਨਾਲ ਬੀਜ ਖਾਓ। ਅਜਿਹਾ ਕਰਨ ਨਾਲ ਤੁਸੀਂ ਗਠੀਏ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ।
5/7
ਸਰਦੀਆਂ ਵਿੱਚ ਜੋੜਾਂ ਦੇ ਦਰਦ ਅਤੇ ਸੋਜ ਤੋਂ ਰਾਹਤ ਪਾਉਣ ਲਈ, ਤੁਸੀਂ ਜੋੜਾਂ 'ਤੇ ਗਰਮ ਕੰਪਰੈੱਸ ਲਗਾ ਸਕਦੇ ਹੋ। ਇਸ ਦੇ ਨਾਲ ਹੀ ਜੋੜਾਂ 'ਤੇ ਗਰਮ ਪਾਣੀ ਦਾ ਬੈਗ ਰੱਖ ਸਕਦੇ ਹੋ। ਅਜਿਹਾ ਕਰਨ ਨਾਲ ਤੁਸੀਂ ਜੋੜਾਂ ਦੇ ਦਰਦ ਅਤੇ ਸੋਜ ਤੋਂ ਰਾਹਤ ਪਾ ਸਕਦੇ ਹੋ।
6/7
ਕੈਸਟਰ ਆਇਲ ਨੂੰ ਦਰਦ ਤੋਂ ਰਾਹਤ ਪਾਉਣ ਲਈ ਇੱਕ ਪ੍ਰਭਾਵਸ਼ਾਲੀ ਉਪਾਅ ਮੰਨਿਆ ਜਾਂਦਾ ਹੈ। ਕੈਸਟਰ ਆਇਲ ਨਾਲ ਪ੍ਰਭਾਵਿਤ ਥਾਂ ਦੀ ਨਿਯਮਤ ਤੌਰ 'ਤੇ ਮਾਲਿਸ਼ ਕਰੋ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਥੋੜ੍ਹਾ ਗਰਮ ਕਰੋ ਅਤੇ ਫਿਰ ਹਲਕੇ ਹੱਥਾਂ ਨਾਲ ਜੋੜਾਂ ਦੀ ਮਾਲਿਸ਼ ਕਰੋ।
7/7
ਹਲਦੀ ਤੁਹਾਡੀ ਰਸੋਈ ਵਿੱਚ ਆਸਾਨੀ ਨਾਲ ਮਿਲ ਸਕਦੀ ਹੈ। ਆਯੁਰਵੇਦ ਵਿੱਚ ਇਸਨੂੰ ਬਹੁਤ ਲਾਭਦਾਇਕ ਮੰਨਿਆ ਗਿਆ ਹੈ। ਇਸ ਵਿੱਚ ਕਰਕਿਊਮਿਨ ਪਾਇਆ ਜਾਂਦਾ ਹੈ। ਇਸ 'ਚ ਐਂਟੀ-ਬੈਕਟੀਰੀਅਲ ਗੁਣ ਵੀ ਪਾਏ ਜਾਂਦੇ ਹਨ। ਗਠੀਆ ਦੇ ਮਰੀਜ਼ ਜੋੜਾਂ 'ਤੇ ਹਲਦੀ ਲਗਾ ਸਕਦੇ ਹਨ। ਇਸ ਨਾਲ ਤੁਹਾਨੂੰ ਦਰਦ ਅਤੇ ਸੋਜ ਤੋਂ ਰਾਹਤ ਮਿਲ ਸਕਦੀ ਹੈ। ਇਸ ਪੇਸਟ ਨੂੰ ਬਣਾਉਣ ਲਈ ਇਕ ਕਟੋਰੀ 'ਚ 2 ਚਮਚ ਹਲਦੀ ਪਾਊਡਰ ਲਓ, ਉਸ 'ਚ ਨਾਰੀਅਲ ਦਾ ਤੇਲ ਮਿਲਾਓ। ਫਿਰ ਇਸ ਮਿਸ਼ਰਣ ਨੂੰ ਹੌਲੀ-ਹੌਲੀ ਜੋੜਾਂ 'ਤੇ ਲਗਾਓ ਅਤੇ ਮਾਲਿਸ਼ ਕਰੋ।
Published at : 15 Feb 2024 09:38 AM (IST)