ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ...ਤਾਂ ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਕਰੋ ਸ਼ਾਮਿਲ, ਮਿਲੇਗਾ ਫਾਇਦਾ
ਅੱਜਕੱਲ੍ਹ ਦੀ ਦੌੜ-ਭੱਜ ਵਾਲੀ ਜ਼ਿੰਦਗੀ ਚ ਲੋਕਾਂ ਕੋਲ ਆਰਾਮ ਕਰਨ ਦਾ ਸਮਾਂ ਵੀ ਨਹੀਂ ਹੈ, ਜਿਸ ਕਰਕੇ ਨੀਂਦ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਕਈ ਲੋਕ ਰਾਤ ਨੂੰ ਸੌਂਦੇ ਤਾਂ ਹਨ ਪਰ ਠੀਕ ਤਰ੍ਹਾਂ ਨੀਂਦ ਨਾ ਆਉਣ ਕਾਰਨ ਵਾਰ-ਵਾਰ ਕਰਵਟਾਂ ਬਦਲਦੇ
( Image Source : Freepik )
1/6
ਅੱਜਕੱਲ੍ਹ ਦੇ ਵਿਅਸਤ ਜੀਵਨ ਵਿੱਚ ਲੋਕਾਂ ਨੂੰ ਆਰਾਮ ਕਰਨ ਦਾ ਸਮਾਂ ਨਹੀਂ ਮਿਲਦਾ, ਜਿਸ ਕਰਕੇ ਨੀਂਦ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ, ਜੋ ਕਿ ਇੱਕ ਗੰਭੀਰ ਮੁੱਦਾ ਹੈ। ਕਈ ਲੋਕ ਰਾਤ ਨੂੰ ਸੌਂਦੇ ਤਾਂ ਹਨ ਪਰ ਠੀਕ ਤਰ੍ਹਾਂ ਨੀਂਦ ਨਾ ਆਉਣ ਕਾਰਨ ਵਾਰ-ਵਾਰ ਕਰਵਟਾਂ ਬਦਲਦੇ ਰਹਿੰਦੇ ਹਨ। ਇਸ ਦਾ ਅਸਰ ਦੂਜੇ ਦਿਨ ਦੇ ਕੰਮ 'ਤੇ ਪੈਂਦਾ ਹੈ ਅਤੇ ਦਿਮਾਗ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਂਦਾ। ਕੁਝ ਲੋਕ ਨੀਂਦ ਦੀਆਂ ਗੋਲੀਆਂ ਲੈਂਦੇ ਹਨ, ਜੋ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਚੰਗੀ ਸਿਹਤ ਲਈ ਘੱਟੋ-ਘੱਟ 6 ਤੋਂ 8 ਘੰਟੇ ਦੀ ਨੀਂਦ ਜ਼ਰੂਰੀ ਹੈ। ਜੇਕਰ ਤੁਸੀਂ ਵੀ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਕੁਝ ਆਸਾਨ ਨੁਸਖਿਆਂ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
2/6
ਚੰਗੀ ਨੀਂਦ ਲਈ ਸੌਂਫ ਇੱਕ ਕਾਰਗਾਰ ਉਪਾਅ ਹੈ। ਨੀਂਦ ਨਾ ਆਉਣ ਜਾਂ ਸਾਰਾ ਦਿਨ ਸੁਸਤੀ ਰਹਿਣ 'ਤੇ 10 ਗ੍ਰਾਮ ਸੌਂਫ ਨੂੰ ਅੱਧਾ ਲੀਟਰ ਪਾਣੀ ‘ਚ ਉਬਾਲ ਲਓ। ਇਸ ਨੂੰ ਉਦੋਂ ਤਕ ਉਬਾਲੋ, ਜਦੋਂ ਤੱਕ ਪਾਣੀ ਅੱਧਾ ਨਹੀਂ ਰਹਿ ਜਾਂਦਾ। ਸਵੇਰੇ-ਸ਼ਾਮ ਇਸ ਪਾਣੀ ‘ਚ ਲੂਣ ਮਿਲਾ ਕੇ ਪੀਣ ਨਾਲ ਨੀਂਦ ਦੀ ਸਮੱਸਿਆ ਦੂਰ ਹੋ ਜਾਵੇਗੀ।
3/6
ਸਿਹਤ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਦੂਰ ਰੱਖਣ ਲਈ ਲੋਕ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਦੁੱਧ ਦਾ ਸੇਵਨ ਜ਼ਰੂਰ ਕਰਨ। ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਗਰਮ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। ਵੈਸੇ ਵੀ ਦੁੱਧ ਚੰਗੀ ਸਿਹਤ ਲਈ ਜ਼ਰੂਰੀ ਹੈ।
4/6
ਜੇਕਰ ਤਹਾਨੂੰ ਰਾਤ ਦੇ ਸਮੇਂ ਨੀਂਦ ਨਾ ਆਉਣ ਦੀ ਸਮੱਸਿਆ ਹੈ ਤਾਂ ਤੁਸੀਂ ਅਸ਼ਵਗੰਧਾ ਦਾ ਸੇਵਨ ਕਰ ਸਕਦੇ ਹੋ। ਇਹ ਬਹੁਤ ਗੁਣਕਾਰੀ ਹੁੰਦੀ ਹੈ ਅਤੇ ਤਣਾਅ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। ਇਸ ਦਾ ਸੇਵਨ ਕਰਨ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
5/6
ਕੈਫੀਨ ਵਾਲੀਆਂ ਚੀਜ਼ਾਂ ਜਿਵੇਂ ਚਾਹ ਜਾਂ ਕੌਫੀ ਆਦਿ ਦਾ ਸੇਵਨ ਕਰਨ ਨਾਲ ਨੀਂਦ ਨਹੀਂ ਆਉਂਦੀ। ਇਸੇ ਲਈ ਇਹਨਾਂ ਚੀਜ਼ਾਂ ਦਾ ਸੇਵਨ ਰਾਤ ਦੇ ਸਮੇਂ ਸੌਂਣ ਤੋਂ ਇਕ ਜਾਂ ਦੋ ਘੰਟੇ ਪਹਿਲਾਂ ਕਦੇ ਨਾ ਕਰੋ।
6/6
ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਰੋਜ਼ਾਨਾ ਕੇਲੇ ਖਾਣੇ ਚਾਹੀਦੇ ਹਨ। ਕੇਲੇ 'ਚ ਮੌਜੂਦ ਖਣਿਜ ਆਇਰਨ, ਕੈਲਸ਼ੀਅਮ ਅਤੇ ਪੋਟਾਸ਼ੀਅਮ ਚੰਗੀ ਨੀਂਦ ਲੈਣ 'ਚ ਮਦਦ ਕਰਦੇ ਹਨ। ਤੁਸੀਂ ਸੌਣ ਤੋਂ ਘੱਟੋ-ਘੱਟ ਇੱਕ ਜਾਂ ਦੋ ਘੰਟੇ ਪਹਿਲਾਂ ਕੇਲਾ ਖਾ ਸਕਦੇ ਹੋ। ਕੇਲਾ ਨੀਂਦ ਦੀ ਸਮੱਸਿਆ ਨੂੰ ਦੂਰ ਕਰਨ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਚੰਗਾ ਹੁੰਦਾ ਹੈ।
Published at : 12 Jan 2025 09:20 PM (IST)