Moong Dal : ਮੂੰਗੀ ਦੀ ਦਾਲ ਕਿਵੇਂ ਹੈ ਸਿਹਤ ਲਈ ਫ਼ਾਇਦੇਮੰਦ, ਜਾਣੋ
ਮੂੰਗੀ ਦੀ ਦਾਲ ਰੋਜ਼ਾਨਾ ਜ਼ਿੰਦਗੀ ਵਿੱਚ ਖਾਧੀ ਜਾਂਦੀ ਹੈ। ਇਹ ਹੋਰ ਵੀ ਵਧੀਆ ਮੰਨੀ ਜਾਂਦੀ ਹੈ ਜੇਕਰ ਇਹ ਛਿਲਕਿਆਂ ਸਮੇਤ ਖਾਧੀ ਜਾਵੇ।
Download ABP Live App and Watch All Latest Videos
View In Appਜਦੋਂ ਤੁਹਾਨੂੰ ਬੁਖਾਰ ਹੁੰਦਾ ਹੈ, ਮੂੰਗੀ ਦੀ ਦਾਲ ‘ਚ ਸੁੱਕੇ ਹੋਏ ਆਂਵਲੇ ਨੂੰ ਪਕਾਉ ਅਤੇ ਦਿਨ ਵਿਚ ਦੋ ਵਾਰ ਖਾਓ। ਮੂੰਗ ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਲਈ ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਜੇ ਤੁਹਾਨੂੰ ਦਾਦ, ਖਾਜ-ਖੁਜਲੀ ਦੀ ਸਮੱਸਿਆ ਹੈ ਤਾਂ ਮੂੰਗ ਦੀ ਦਾਲ ਨੂੰ ਛਿਲਕੇ ਸਮੇਤ ਪੀਸ ਲਓ। ਇਸ ਲੇਪ ਨੂੰ ਪ੍ਰਭਾਵਿਤ ਥਾਂਵਾ ‘ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।
ਟਾਈਫਾਈਡ ਹੋਣ ‘ਤੇ ਇਸ ਦੀ ਵਰਤੋਂ ਕਰਨ ਨਾਲ ਰੋਗੀ ਨੂੰ ਬਹੁਤ ਰਾਹਤ ਮਿਲਦੀ ਹੈ ਪਰ ਸਾਧੀ ਮੂੰਗ ਦੀ ਦਾਲ ਦੀ ਵਰਤੋਂ ਫਾਇਦੇਮੰਦ ਰਹਿੰਦੀ ਹੈ।
ਮੂੰਗੀ ਦੀ ਦਾਲ 'ਚ ਮੌਜੂਦ ਕਾਰਬੋਹਾਈਡ੍ਰੇਟਸ ਨੂੰ ਆਸਾਨੀ ਨਾਲ ਹਜ਼ਮ ਕੀਤਾ ਜਾ ਸਕਦਾ ਹੈ ਜਦਕਿ ਦੂਸਰੀਆਂ ਦਾਲਾਂ ਨੂੰ ਹਜ਼ਮ ਕਰਨ 'ਚ ਦਿੱਕਤ ਹੁੰਦੀ ਹੈ। ਡਾਇਬਟੀਜ਼ ਨੂੰ ਕਈ ਰੋਗਾਂ ਦੀ ਜੜ੍ਹ ਮੰਨਿਆ ਜਾਂਦਾ ਹੈ।
ਮੂੰਗੀ ਦੇ ਬੀਜਾਂ 'ਚ ਅਜਿਹੀਆਂ ਕਈ ਖ਼ੂਬੀਆਂ ਹੁੰਦੀਆਂ ਹਨ ਜਿਸ ਨਾਲ ਬਲੱਡ ਸ਼ੂਗਰ ਲੈਵਲ ਘਟਾਇਆ ਜਾ ਸਕਦਾ ਹੈ। ਇਸ ਦੇ ਨਾਲ ਲਈ ਜਾ ਰਹੀ ਇੰਸੁਲਿਨ ਨੂੰ ਵੀ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਵਜ਼ਨ ਘਟਾਉਣ ਦੇ ਯਤਨ 'ਚ ਮੂੰਗੀ ਦੀ ਦਾਲ ਤੇ ਅੰਕੁਰਿਤ ਮੂੰਗੀ 'ਤੇ ਨਿਰਭਰ ਰਿਹਾ ਜਾ ਸਕਦਾ ਹੈ। ਫਾਈਬਰ ਤੇ ਪ੍ਰੋਟੀਨ ਭੁੱਖ ਵਧਾਉਣ ਵਾਲੇ ਹਾਰਮੋਨ ਦਬਾਉਣ 'ਚ ਸਮਰੱਥ ਹੁੰਦੇ ਹਨ।