ਵਾਲਾਂ ਦੀ ਮਜ਼ਬੂਤੀ ਲਈ ਡਾਈਟ 'ਚ ਸ਼ਾਮਲ ਕਰੋ ਇਹ ਵਾਲੇ ਖਾਸ ਬੀਜ, ਕੁੱਝ ਹੀ ਦਿਨਾਂ 'ਚ ਨਜ਼ਰ ਆ ਜਾਵੇਗਾ ਅਸਰ
ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਰੋਕਣ ਲਈ ਵਾਲਾਂ ਨੂੰ ਅੰਦਰੋਂ ਪੋਸ਼ਣ ਦੇਣਾ ਜ਼ਰੂਰੀ ਹੈ। ਕੁਝ ਅਜਿਹੇ ਬੀਜਾਂ ਬਾਰੇ ਜਾਣਾਂਗੇ ਜੋ ਵਾਲਾਂ ਨੂੰ ਮਜ਼ਬੂਤ ਕਰਨ ਅਤੇ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਘੱਟ ਕਰਨ ਵਿਚ ਮਦਦ ਕਰਨਗੇ।
Download ABP Live App and Watch All Latest Videos
View In Appਕਲੌਂਜੀ ਦੇ ਬੀਜ ਵਾਲਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ 'ਚ ਐਂਟੀ-ਆਕਸੀਡੈਂਟ ਅਤੇ ਐਂਟੀ-ਫੰਗਲ ਗੁਣ ਪਾਏ ਜਾਂਦੇ ਹਨ ਜੋ ਖੋਪੜੀ ਦੇ ਇਨਫੈਕਸ਼ਨ ਤੋਂ ਬਚਾਉਣ ਅਤੇ ਵਾਲਾਂ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਲਈ ਇਸ ਨੂੰ ਖਾਣ ਨਾਲ ਵਾਲਾਂ ਦਾ ਝੜਨਾ ਘੱਟ ਹੁੰਦਾ ਹੈ ਅਤੇ ਨਵੇਂ ਵਾਲ ਉਗਾਉਣ 'ਚ ਵੀ ਮਦਦ ਮਿਲਦੀ ਹੈ।
ਅਲਸੀ ਦੇ ਬੀਜ ਓਮੇਗਾ-3 ਫੈਟੀ ਐਸਿਡ ਅਤੇ ਪ੍ਰੋਟੀਨ ਦਾ ਵਧੀਆ ਸਰੋਤ ਹਨ। ਇਹ ਦੋਵੇਂ ਪੋਸ਼ਕ ਤੱਤ ਵਾਲਾਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ। ਵਾਲਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪ੍ਰੋਟੀਨ ਇਨ੍ਹਾਂ ਨੂੰ ਚਮਕਦਾਰ ਬਣਾਉਣ 'ਚ ਵੀ ਮਦਦ ਕਰਦਾ ਹੈ। ਇਸ ਲਈ ਅਲਸੀ ਦੇ ਬੀਜਾਂ ਨੂੰ ਖੁਰਾਕ ਦਾ ਹਿੱਸਾ ਬਣਾਉਣਾ ਵਾਲਾਂ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ।
ਕੱਦੂ ਦੇ ਬੀਜਾਂ ਵਿੱਚ ਜ਼ਿੰਕ, ਵਿਟਾਮਿਨ ਏ, ਕਾਪਰ ਤੇ ਸੇਲੇਨੀਅਮ ਪਾਇਆ ਜਾਂਦਾ ਹੈ। ਇਹ ਸਾਰੇ ਪੋਸ਼ਕ ਤੱਤ ਵਾਲਾਂ ਨੂੰ ਸੰਘਣੇ ਅਤੇ ਮਜ਼ਬੂਤ ਬਣਾਉਣ ਲਈ ਜ਼ਰੂਰੀ ਹਨ। ਇਸ ਲਈ ਡਾਈਟ 'ਚ ਕੱਦੂ ਦੇ ਬੀਜ ਸ਼ਾਮਲ ਕਰਨ ਨਾਲ ਵਾਲ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ।
Chia seeds ਵਾਲਾਂ ਲਈ ਬਹੁਤ ਲਾਭਕਾਰੀ ਹੁੰਦੇ ਹਨ। ਇਨ੍ਹਾਂ 'ਚ ਕਾਪਰ, ਜ਼ਿੰਕ ਅਤੇ ਪ੍ਰੋਟੀਨ ਪਾਏ ਜਾਂਦੇ ਹਨ ਜੋ ਵਾਲਾਂ ਲਈ ਬਹੁਤ ਜ਼ਰੂਰੀ ਹਨ। ਵਾਲਾਂ ਦੇ ਟੁੱਟਣ ਅਤੇ ਝੜਨ ਨੂੰ ਘੱਟ ਕਰਨ ਦੇ ਨਾਲ-ਨਾਲ ਇਹ ਨਵੇਂ ਵਾਲ ਉਗਾਉਣ ਵਿੱਚ ਵੀ ਮਦਦ ਕਰਦੇ ਹਨ।
ਮੇਥੀ ਦੇ ਬੀਜ ਵਾਲਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਇਹ ਵਾਲਾਂ ਨੂੰ ਪੋਸ਼ਣ ਦਿੰਦੇ ਹਨ, ਜਿਸ ਨਾਲ ਵਾਲਾਂ ਦੀਆਂ ਜੜ੍ਹਾਂ ਮਜ਼ਬੂਤ ਹੁੰਦੀਆਂ ਹਨ।
ਇਸ ਤੋਂ ਇਲਾਵਾ ਇਹ ਡੈਂਡਰਫ ਦੀ ਸਮੱਸਿਆ ਨੂੰ ਵੀ ਘੱਟ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਵਾਲ ਝੜਨ ਦਾ ਕਾਰਨ ਡੈਂਡਰਫ ਵੀ ਹੋ ਸਕਦਾ ਹੈ। ਇਸ ਲਈ ਮੇਥੀ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦਗਾਰ ਹੈ।