Jaggery: ਠੰਡ ਦੇ ਮੌਸਮ 'ਚ ਸਹੀ ਸਮੇਂ ‘ਤੇ ਗੁੜ ਖਾਣ ਨਾਲ ਮਿਲਦੇ ਕਮਾਲ ਦੇ ਫਾਇਦੇ
ਗੁੜ ਵਿੱਚ ਫਰੂਟੋਜ਼ ਨਾਮ ਦੀ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ ਜੋ ਪੇਟ ਲਈ ਬਹੁਤ ਵਧੀਆ ਹੈ। ਇਹ ਪੇਟ ਦੇ ਐਨਜ਼ਾਈਮਾਂ ਨੂੰ ਸਰਗਰਮ ਕਰਦਾ ਹੈ। ਰੋਜ਼ਾਨਾ ਗੁੜ ਖਾਣ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਕਿ ਬਦਹਜ਼ਮੀ, ਕਬਜ਼, ਪੇਟ ਦਰਦ ਦੂਰ ਰਹਿੰਦਾ ਹੈ।
Download ABP Live App and Watch All Latest Videos
View In Appਗੁੜ ਵਿੱਚ ਕੈਲਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹੱਡੀਆਂ ਨਾਲ ਜੁੜੀ ਕਿਸੇ ਵੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਗੁੜ ਵਿੱਚ ਆਇਰਨ ਅਤੇ ਫੋਲੇਟ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜਿਨ੍ਹਾਂ ਲੋਕਾਂ ਦੇ ਸਰੀਰ 'ਚ ਅਨੀਮੀਆ ਹੈ, ਉਨ੍ਹਾਂ ਨੂੰ ਖਾਲੀ ਪੇਟ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਸਰੀਰ 'ਚ ਆਇਰਨ ਦੀ ਕਮੀ ਵੀ ਦੂਰ ਹੁੰਦੀ ਹੈ।
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਗੁੜ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੋਟਾਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਰੋਜ਼ਾਨਾ ਖਾਲੀ ਪੇਟ ਗੁੜ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।
ਗੁੜ ਵਿੱਚ ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਸਰੀਰ ਵਿੱਚੋਂ ਆਲਸ ਅਤੇ ਥਕਾਵਟ ਨੂੰ ਦੂਰ ਕਰਦੇ ਹਨ ਅਤੇ ਤੁਰੰਤ ਊਰਜਾ ਪ੍ਰਦਾਨ ਕਰਦੇ ਹਨ।
ਰੋਜ਼ਾਨਾ ਖਾਲੀ ਪੇਟ ਗੁੜ ਖਾਣ ਨਾਲ ਦਿਨ ਭਰ ਊਰਜਾ ਬਣੀ ਰਹਿੰਦੀ ਹੈ ਅਤੇ ਵਿਅਕਤੀ ਊਰਜਾਵਾਨ ਮਹਿਸੂਸ ਕਰਦਾ ਹੈ।