ਪੜਚੋਲ ਕਰੋ
Kivi Benefit : ਜਾਣੋ ਦਿਨ 'ਚ ਕਿੰਨੇ ਕੀਵੀ ਖਾਣ ਨਾਲ ਸਰੀਰ ਨੂੰ ਹੋਵੇਗਾ ਫਾਇਦਾ, ਜ਼ਰੂਰਤ ਤੋਂ ਜ਼ਿਆਦਾ ਖਾਣਾ ਸਿਹਤ ਲਈ ਹੈ ਖ਼ਤਰਨਾਕ
Kivi ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕੀਵੀ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ, ਫੋਲੇਟ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ।
ਜਾਣੋ ਦਿਨ 'ਚ ਕਿੰਨੇ ਕੀਵੀ ਖਾਣ ਨਾਲ ਸਰੀਰ ਨੂੰ ਹੋਵੇਗਾ ਫਾਇਦਾ
1/5

ਕੀਵੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕੀਵੀ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ, ਫੋਲੇਟ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ। ਕੀਵੀ ਦੇ ਨਿਯਮਤ ਸੇਵਨ ਨਾਲ ਇਮਿਊਨਿਟੀ ਵਧਦੀ ਹੈ, ਹੱਡੀਆਂ ਮਜ਼ਬੂਤਹੁੰਦੀਆਂ ਹਨ, ਅਨੀਮੀਆ ਦੂਰ ਹੁੰਦਾ ਹੈ ਅਤੇ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ। ਇਹ ਸਾਰੇ ਫਾਇਦੇ ਦਿਨ ਵਿੱਚ 1 ਤੋਂ 2 ਕੀਵੀ ਖਾਣ ਨਾਲ ਪ੍ਰਾਪਤ ਕੀਤੇ ਜਾ ਸਕਦੇ ਹਨ। ਪਰ ਜ਼ਿਆਦਾ ਕੀਵੀ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ। ਇਸ ਲਈ ਇੱਕ ਦਿਨ ਵਿੱਚ 2 ਤੋਂ ਵੱਧ ਕੀਵੀ ਨਹੀਂ ਖਾਣੀ ਚਾਹੀਦੀ।ਆਓ ਜਾਣਦੇ ਹਾਂ ਕੀਵੀ ਦੇ ਫਾਇਦੇ...
2/5

ਕੀਵੀ 'ਚ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ। ਇਸ ਵਿੱਚ ਫੋਲੇਟ ਵੀ ਪਾਇਆ ਜਾਂਦਾ ਹੈ ਜੋ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਦਾ ਹੈ। ਕੀਵੀ 'ਚ ਵਿਟਾਮਿਨ ਸੀ ਅਤੇ ਈ ਵਰਗੇ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਜੋ ਕੋਲੈਸਟ੍ਰੋਲ ਨੂੰ ਘੱਟ ਕਰਦੇ ਹਨ ਅਤੇ ਧਮਨੀਆਂ ਨੂੰ ਸਿਹਤਮੰਦ ਰੱਖਦੇ ਹਨ। ਇਸ ਤਰ੍ਹਾਂ ਕੀਵੀ 'ਚ ਮੌਜੂਦ ਕਈ ਪੋਸ਼ਕ ਤੱਤ ਸਾਡੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।
Published at : 27 Oct 2023 12:35 PM (IST)
ਹੋਰ ਵੇਖੋ





















