Tiger nuts: ਬਾਦਾਮ ਤੇ ਅਖਰੋਟ ਤੋਂ ਵੀ ਵੱਧ ਫਾਇਦੇਮੰਦ ਇਹ ਨਟਸ, ਜਾਣੋ ਅਨੋਖੇ ਫਾਇਦੇ
ਟਾਈਗਰ ਨਟਸ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਦਰਅਸਲ, ਇਸ ਵਿੱਚ ਘੁਲਣਸ਼ੀਲ ਫਾਈਬਰ ਦੀ ਮਾਤਰਾ ਵੱਧ ਹੁੰਦੀ ਹੈ ਜੋ ਅੰਤੜੀਆਂ ਦੀ ਸਿਹਤ ਨੂੰ ਵਧਾਉਂਦੀ ਹੈ। ਇਸ 'ਚ ਲਿਪੇਸ ਅਤੇ ਅਮਾਈਲੇਜ਼ ਵਰਗੇ ਐਂਜ਼ਾਈਮ ਹੁੰਦੇ ਹਨ ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਗੈਸ, ਬਦਹਜ਼ਮੀ ਨੂੰ ਘੱਟ ਕਰਦੇ ਹਨ।
Download ABP Live App and Watch All Latest Videos
View In Appਟਾਈਗਰ ਨਟਸ ਖਾਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣ 'ਚ ਵੀ ਮਦਦ ਮਿਲਦੀ ਹੈ। ਇਸ 'ਚ ਮੌਜੂਦ ਘੁਲਣਸ਼ੀਲ ਫਾਈਬਰ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਅਮੀਨੋ ਐਸਿਡ ਅਰਜੀਨਾਈਨ ਹੁੰਦਾ ਹੈ ਜੋ ਇਨਸੁਲਿਨ ਦੇ ਉਤਪਾਦਨ ਨੂੰ ਵਧਾ ਸਕਦਾ ਹੈ।
ਟਾਈਗਰ ਨਟਸ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਵੀ ਫਾਇਦੇਮੰਦ ਸਾਬਤ ਹੋ ਸਕਦੇ ਹਨ। ਇਸ ਵਿੱਚ ਓਲੀਕ ਐਸਿਡ ਅਤੇ ਵਿਟਾਮਿਨ ਈ ਹੁੰਦਾ ਹੈ, ਜੋ ਚੰਗੇ ਕੋਲੇਸਟ੍ਰੋਲ ਨੂੰ ਉਤਸ਼ਾਹਿਤ ਕਰਦਾ ਹੈ।
ਟਾਈਗਰ ਨਟਸ 'ਚ ਕੈਲਸ਼ੀਅਮ ਅਤੇ ਫਾਸਫੋਰਸ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਇਨ੍ਹਾਂ 'ਚ ਮੈਗਨੀਸ਼ੀਅਮ ਕਾਫੀ ਮਾਤਰਾ 'ਚ ਹੁੰਦਾ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਈ ਅਤੇ ਸੀ ਵੀ ਮੌਜੂਦ ਹੁੰਦਾ ਹੈ। ਇਹ ਇਕ ਤਰ੍ਹਾਂ ਦਾ ਐਂਟੀਆਕਸੀਡੈਂਟ ਹੈ ਜੋ ਹੱਡੀਆਂ ਨੂੰ ਸੁਰੱਖਿਅਤ ਰੱਖਦਾ ਹੈ।
ਟਾਈਗਰ ਨਟਸ ਚਮੜੀ ਲਈ ਵੀ ਫਾਇਦੇਮੰਦ ਸਾਬਤ ਹੋ ਸਕਦੇ ਹਨ। ਇਹ ਡ੍ਰਾਈ ਸਕਿਨ ਨੂੰ ਨਰਮ ਅਤੇ ਚਮਕਦਾਰ ਬਣਾਉਂਦੇ ਹਨ। ਇਸ ਵਿੱਚ ਮੌਜੂਦ ਵਿਟਾਮਿਨ ਏ ਅਤੇ ਵਿਟਾਮਿਨ ਸੀ ਚਿਹਰੇ ਦੇ ਝੁਰੜੀਆਂ ਨੂੰ ਘੱਟ ਕਰ ਸਕਦਾ ਹੈ। ਐਂਟੀ-ਆਕਸੀਡੈਂਟਸ ਦੀ ਮੌਜੂਦਗੀ ਵਧਦੀ ਉਮਰ ਦੇ ਲੱਛਣਾਂ ਨੂੰ ਘਟਾਉਂਦੀ ਹੈ।
ਟਾਈਗਰ ਨਟਸ ਦਾ ਸੇਵਨ ਇਮਿਊਨ ਸਿਸਟਮ ਨੂੰ ਮਜਬੂਤ ਕਰ ਸਕਦਾ ਹੈ। ਇਸ ਵਿਚ ਮੌਜੂਦ ਵਿਟਾਮਿਨ ਸੀ ਇਮਿਊਨਿਟੀ ਨੂੰ ਵਧਾਉਂਦਾ ਹੈ ਅਤੇ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।