Guava leaves: ਜਾਣੋ ਅਮਰੂਦ ਦੇ ਪੱਤਿਆਂ ਦੇ ਚਮਤਕਾਰੀ ਫਾਇਦੇ, ਕਈ ਬਿਮਾਰੀਆਂ ਹੁੰਦੀਆਂ ਦੂਰ
ਅਮਰੂਦ 'ਚ ਵਿਟਾਮਿਨ ਸੀ, ਬੀ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਈਬਰ, ਲਾਇਕੋਪੀਨ ਤੇ ਕਈ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਹ ਦੋ ਤਰ੍ਹਾਂ ਦੇ ਹੁੰਦੇ ਹਨ ਕੁੱਝ ਅਮਰੂਦ ਅੰਦਰੋਂ ਚਿੱਟੇ ਨਿਕਲਦੇ ਨੇ ਤੇ ਕੁੱਝ ਲਾਲ ਰੰਗ ਦੇ ਹੁੰਦੇ ਹਨ। ਕੀ ਤੁਹਾਨੂੰ ਪਤਾ ਅਮਰੂਦ ਦੇ ਨਾਲ-ਨਾਲ ਇਸਦੇ ਪੱਤੇ ਵੀ ਲਾਭਕਾਰੀ ਹੁੰਦੇ ਹਨ।
Download ABP Live App and Watch All Latest Videos
View In Appਅਮਰੂਦ ਦੇ ਪੱਤਿਆਂ ‘ਚ ਬਹੁਤ ਸਾਰੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਕਈ ਬਿਮਾਰੀਆਂ ਦਾ ਖਤਰਾ ਦੂਰ ਹੁੰਦਾ ਹੈ।
ਅਮਰੂਦ ਦੇ ਪੱਤਿਆਂ ਦੀ ਚਾਹ ਪੀਣ ਨਾਲ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ 'ਚ ਰਹਿੰਦਾ ਹੈ। ਇਹ ਸਰੀਰ 'ਚ ਕਈ ਐਨਜ਼ਾਈਮਜ਼ ਨੂੰ ਰੋਕ ਕੇ ਖੂਨ 'ਚ ਗਲੂਕੋਜ਼ ਦੇ ਸੋਖਣ ਨੂੰ ਘੱਟ ਕਰਦਾ ਹੈ ਜਿਸ ਕਾਰਨ ਸ਼ੂਗਰ ਦਾ ਪੱਧਰ ਵੀ ਕੰਟਰੋਲ 'ਚ ਰਹਿੰਦਾ ਹੈ। ਜਿਹੜੇ ਲੋਕ ਸ਼ੂਗਰ ਦੇ ਪੱਧਰ ਨੂੰ ਸਹੀ ਕਰਨਾ ਚਾਹੁੰਦੇ ਹਨ, ਉਹ ਜ਼ਰੂਰ ਆਪਣੀ ਡਾਈਟ ਦੇ ਵਿੱਚ ਇਸ ਨੂੰ ਸ਼ਾਮਿਲ ਕਰਨ।
ਅਮਰੂਦ ਦੇ ਪੱਤਿਆਂ ਦੀ ਚਾਹ ਦਾ ਸੇਵਨ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਅਸਲ 'ਚ ਇਸ 'ਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਪੇਟ 'ਚ ਬੈਕਟੀਰੀਆ ਨੂੰ ਵਧਣ ਨਹੀਂ ਦਿੰਦੇ, ਜਿਸ ਨਾਲ ਪੇਟ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ।
ਇਸ 'ਚ ਪਾਇਆ ਜਾਣ ਵਾਲਾ ਲਾਇਕੋਪੀਨ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ, ਜੋ ਕੈਂਸਰ ਦੇ ਖ਼ਤਰੇ ਨੂੰ ਘਟਾਉਂਦਾ ਹੈ। ਖਾਸ ਤੌਰ 'ਤੇ ਇਸ ਦੇ ਸੇਵਨ ਨਾਲ ਬ੍ਰੈਸਟ, ਪ੍ਰੋਸਟੇਟ ਤੇ ਮੂੰਹ ਦੇ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ।
ਜੇਕਰ ਸਰੀਰ 'ਚ ਕੋਲੈਸਟ੍ਰੋਲ ਦਾ ਪੱਧਰ ਵਧ ਜਾਵੇ ਤਾਂ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਮਰੂਦ ਦੇ ਪੱਤਿਆਂ ਤੋਂ ਬਣੀ ਚਾਹ ਪੀਣ ਨਾਲ ਕੋਲੈਸਟ੍ਰਾਲ ਘੱਟ ਹੁੰਦਾ ਹੈ, ਜਿਸ ਨਾਲ ਦਿਲ ਵੀ ਸਿਹਤਮੰਦ ਰਹਿੰਦਾ ਹੈ।
ਅਮਰੂਦ ਦੇ ਪੱਤਿਆਂ ਤੋਂ ਬਣੀ ਚਾਹ ਵਜ਼ਨ ਘਟਾਉਣ 'ਚ ਮਦਦ ਕਰਦੀ ਹੈ। ਅਮਰੂਦ ਦੇ ਪੱਤਿਆਂ ਦੀ ਚਾਹ ਕਾਰਬੋਹਾਈਡ੍ਰੇਟਸ ਨੂੰ ਗਲੂਕੋਜ਼ 'ਚ ਬਦਲਣ ਨਹੀਂ ਦਿੰਦੀ, ਜਿਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।