Makhana Benefits: ਬੀਪੀ ਤੋਂ ਲੈ ਕੇ ਭਾਰ ਕੰਟਰੋਲ ਕਰੇ ਮਖਾਣੇ, ਜਾਣੋ ਹੋਰ ਹੈਰਾਨੀਜਨਕ ਫਾਇਦੇ
ਇਹ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਕਾਫੀ ਮਦਦ ਕਰਦੇ ਹਨ। ਇਸ ਵਿੱਚ ਕੋਲੈਸਟ੍ਰੋਲ ਤੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ। ਇਸ ਦੇ ਸੇਵਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਤਾਂ ਆਓ ਜਾਣਦੇ ਹਾਂ ਮਖਾਣਾ ਖਾਣ ਦੇ ਫਾਇਦੇ।
Download ABP Live App and Watch All Latest Videos
View In Appਇਸ ਵਿੱਚ ਸੋਡੀਅਮ ਘੱਟ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਹਾਈ ਬੀਪੀ ਦੇ ਮਰੀਜ਼ਾਂ ਲਈ ਘੱਟ ਸੋਡੀਅਮ ਵਾਲਾ ਭੋਜਨ ਫਾਇਦੇਮੰਦ ਹੁੰਦਾ ਹੈ। ਮਖਾਣੇ ਵਿੱਚ ਮੌਜੂਦ ਮੈਗਨੀਸ਼ੀਅਮ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਕੈਲਸ਼ੀਅਮ ਹੱਡੀਆਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਰੀਰ 'ਚ ਇਸ ਦੀ ਕਮੀ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਮਖਾਣੇ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਇੱਕ ਸਿਹਤਮੰਦ ਵਿਕਲਪ ਬਣਾਉਂਦੀ ਹੈ।
ਭਾਰ ਘਟਾਉਣ ਲਈ, ਪ੍ਰੋਟੀਨ ਨਾਲ ਭਰਪੂਰ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਲੰਬੇ ਸਮੇਂ ਤਕ ਭਰਪੂਰ ਰੱਖਦਾ ਹੈ। ਮਖਾਣੇ ਵਿੱਚ ਕੈਲਰੀ ਬਹੁਤ ਘੱਟ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦਗਾਰ ਹੈ।
ਇਹ ਪ੍ਰੋਟੀਨ ਤੇ ਕਾਰਬੋਹਾਈਡਰੇਟ ਨਾਲ ਭਰਪੂਰ ਹੁੰਦੇ ਹਨ ਤੇ ਇਸਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।
ਇਸ ਵਿੱਚ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਪਾਚਨ ਕਿਰਿਆ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਪਾਚਨ ਨੂੰ ਸੁਧਾਰਨ ਤੇ ਕਬਜ਼ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਸਕਦਾ ਹੈ।
ਮਖਾਣੇ ਵਿੱਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਤੁਹਾਡੀ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਤੁਸੀਂ ਇਸ ਨੂੰ ਸਿਹਤਮੰਦ ਸਨੈਕ ਦੇ ਤੌਰ 'ਤੇ ਵਰਤ ਸਕਦੇ ਹੋ।