ਸਰਦੀਆਂ 'ਚ ਮੱਕੀ ਦੀ ਰੋਟੀ ਸਿਹਤ ਲਈ ਵਰਦਾਨ, ਮਿਲਣਗੇ ਇਹ ਸ਼ਾਨਦਾਰ ਫਾਇਦੇ
ਸਰਦੀਆਂ ਦੇ ਮੌਸਮ 'ਚ ਅਕਸਰ ਸਾਡੀ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ ਅਤੇ ਅਸੀਂ ਕਈ ਬਿਮਾਰੀਆਂ ਤੋਂ ਪੀੜਤ ਹੋ ਜਾਂਦੇ ਹਾਂ। ਖਾਸ ਤੌਰ 'ਤੇ ਇਸ ਮੌਸਮ 'ਚ ਸਾਨੂੰ ਆਪਣੇ ਭੋਜਨ 'ਚ ਕੁਝ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਜਿਸ ਨਾਲ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਵਧੇਗੀ। ਮੱਕੇ ਦੀ ਰੋਟੀ ਵਿੱਚ ਵਿਟਾਮਿਨ ਏ, ਬੀ, ਈ, ਕਾਪਰ, ਜ਼ਿੰਕ, ਪੋਟਾਸ਼ੀਅਮ ਸਮੇਤ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਮੱਕੀ ਦੀ ਰੋਟੀ ਖਾਣ ਦੇ ਫਾਇਦੇ।
Download ABP Live App and Watch All Latest Videos
View In Appਮੱਕੀ 'ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ 'ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।
ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।
ਮੱਕੀ ਹੱਡੀਆਂ ਲਈ ਵੀ ਬਹੁਤ ਹੀ ਫਾਇਦੇਮੰਦ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ 'ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਮੱਕੀ ਦੀ ਰੋਟੀ 'ਚ ਪਾਇਆ ਜਾਣ ਵਾਲਾ ਰੇਟਿਨਾਈਡਸ ਅੱਖਾਂ ਦੇ ਰੇਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫਾਇਦਾ ਮਿਲਦਾ ਹੈ।
ਮੱਕੀ ਦੀ ਰੋਟੀ ਦਾ ਸੇਵਨ ਕਰਨ ਨਾਲ ਨਾ ਸਿਰਫ਼ ਸਰੀਰ ਵਿੱਚ ਊਰਜਾ ਬਣੀ ਰਹਿੰਦੀ ਹੈ ਸਗੋਂ ਪੇਟ ਵੀ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਜਿਸ ਕਾਰਨ ਵਿਅਕਤੀ ਨੂੰ ਵਾਰ-ਵਾਰ ਭੁੱਖ ਨਹੀਂ ਲੱਗਦੀ ਅਤੇ ਉਹ ਵਾਰ-ਵਾਰ ਖਾਣਾ ਖਾਣ ਤੋਂ ਪਰਹੇਜ਼ ਕਰਦਾ ਹੈ, ਜਿਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।