ਪੜਚੋਲ ਕਰੋ
ਮਾਪਿਆਂ ਦੀ ਸ਼ਰਾਬ ਪੀਣ ਵਾਲੀ ਆਦਤ ਬੱਚਿਆਂ ਦੀ ਸਿਹਤ ਲਈ ਨੁਕਸਾਨਦਾਇਕ, ਅਧਿਐਨ 'ਚ ਹੋਇਆ ਹੈਰਾਨੀਜਨਕ ਖੁਲਾਸਾ
Liquor Side Effects: ਹਾਲ ਹੀ ਵਿੱਚ ਕੀਤੀ ਗਈ ਇੱਕ ਨਵੀਂ ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਪਿਆਂ ਦੀ ਸ਼ਰਾਬ ਪੀਣ ਦੀਆਂ ਆਦਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਉੱਤੇ ਗੰਭੀਰ ਪ੍ਰਭਾਵ ਪਾ ਸਕਦੀਆਂ ਹਨ। ਆਓ ਜਾਣਦੇ ਹਾਂ ਬੱਚਿਆਂ ਦੀ ਸਿਹਤ...

( Image Source : Freepik )
1/6

ਟੈਕਸਾਸ ਏ ਐਂਡ ਐਮ ਯੂਨੀਵਰਸਿਟੀ ਦੇ ਵਿਗਿਆਨੀਆਂ ਦੁਆਰਾ ਕੀਤੇ ਗਏ ਇਸ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਹੜੇ ਮਾਤਾ-ਪਿਤਾ ਦੋਵੇਂ ਬਹੁਤ ਜ਼ਿਆਦਾ ਸ਼ਰਾਬ ਦਾ ਸੇਵਨ ਕਰਨ ਵਾਲੇ ਹੁੰਦੇ ਹਨ, ਉਨ੍ਹਾਂ ਦੇ ਬੱਚਿਆਂ ਦੀ ਉਮਰ ਦੀ ਪ੍ਰਕਿਰਿਆ ਤੇਜ਼ ਹੋ ਸਕਦੀ ਹੈ ਅਤੇ ਉਹ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ।
2/6

ਜਿਹੜੇ ਮਾਪੇ ਜ਼ਿਆਦਾ ਮਾਤਰਾ 'ਚ ਸ਼ਰਾਬ ਦਾ ਸੇਵਨ ਕਰਦੇ ਹਨ ਤਾਂ ਇਸ ਦਾ ਬੱਚਿਆਂ ਦੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਕਾਰਨ ਬੱਚਿਆਂ ਵਿੱਚ ‘ਫੈਟਲ ਅਲਕੋਹਲ ਸਪੈਕਟ੍ਰਮ ਡਿਸਆਰਡਰ’ ਨਾਂ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਹ ਵਿਕਾਰ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਵਿਕਾਸ ਵਿੱਚ ਰੁਕਾਵਟ ਪਾਉਂਦਾ ਹੈ।
3/6

ਅਜਿਹੇ ਬੱਚਿਆਂ ਵਿੱਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ, ਜਿਵੇਂ ਕਿ ਟਾਈਪ 2 ਡਾਇਬਟੀਜ਼, ਦਿਲ ਦੇ ਰੋਗ ਅਤੇ ਮਾਨਸਿਕ ਰੋਗ। ਆਮ ਤੌਰ 'ਤੇ ਇਹ ਬਿਮਾਰੀਆਂ 40-50 ਸਾਲ ਦੀ ਉਮਰ 'ਚ ਹੁੰਦੀਆਂ ਹਨ ਪਰ FASD ਤੋਂ ਪੀੜਤ ਬੱਚਿਆਂ 'ਚ ਇਹ ਬਿਮਾਰੀਆਂ ਛੋਟੀ ਉਮਰ 'ਚ ਹੀ ਦਿਖਾਈ ਦੇਣ ਲੱਗਦੀਆਂ ਹਨ
4/6

ਬੱਚਿਆਂ ਦੀ ਇਮਿਊਨਿਟੀ ਕਮਜ਼ੋਰ ਹੋ ਸਕਦੀ ਹੈ, ਜਿਸ ਕਾਰਨ ਉਹ ਵਾਰ-ਵਾਰ ਬਿਮਾਰ ਹੋ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵਿਚ ਮਾਨਸਿਕ ਤਣਾਅ ਅਤੇ ਚਿੰਤਾ ਵੀ ਛੇਤੀ ਪੈਦਾ ਹੋ ਸਕਦੀ ਹੈ, ਜਿਸ ਦਾ ਉਨ੍ਹਾਂ ਦੇ ਜੀਵਨ 'ਤੇ ਮਾੜਾ ਅਸਰ ਪੈਂਦਾ ਹੈ। ਮਾਪਿਆਂ ਦੀ ਸ਼ਰਾਬ ਪੀਣ ਦੀ ਆਦਤ ਬੱਚਿਆਂ ਦੀ ਸਿਹਤ ਅਤੇ ਭਵਿੱਖ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ।
5/6

ਇਸ ਅਧਿਐਨ ਵਿਚ ਇਹ ਵੀ ਪਾਇਆ ਗਿਆ ਹੈ ਕਿ ਸ਼ਰਾਬ ਪੀਣ ਵਾਲੇ ਮਾਪਿਆਂ ਦੇ ਬੱਚਿਆਂ ਵਿਚ ਮਾਨਸਿਕ ਵਿਕਾਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਹ ਬੱਚੇ ਤਣਾਅ, ਚਿੰਤਾ ਅਤੇ ਹੋਰ ਮਾਨਸਿਕ ਸਮੱਸਿਆਵਾਂ ਜਲਦੀ ਵਿਕਸਿਤ ਕਰ ਸਕਦੇ ਹਨ। ਇਸ ਨਾਲ ਉਨ੍ਹਾਂ ਦੇ ਸਰੀਰਕ ਵਿਕਾਸ 'ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਉਹ ਛੋਟੀ ਉਮਰ 'ਚ ਹੀ ਬੁਢਾਪੇ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰ ਸਕਦੇ ਹਨ।
6/6

ਇਸ ਅਧਿਐਨ ਦੇ ਨਤੀਜੇ ਦੱਸਦੇ ਹਨ ਕਿ ਮਾਤਾ-ਪਿਤਾ ਨੂੰ ਆਪਣੀ ਸ਼ਰਾਬ ਪੀਣ ਦੀਆਂ ਆਦਤਾਂ 'ਤੇ ਕਾਬੂ ਰੱਖਣਾ ਚਾਹੀਦਾ ਹੈ, ਕਿਉਂਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਬੱਚਿਆਂ ਦੀ ਸਿਹਤ 'ਤੇ ਪੈਂਦਾ ਹੈ। ਬੱਚਿਆਂ ਦੀ ਸਿਹਤ ਅਤੇ ਖੁਸ਼ਹਾਲ ਭਵਿੱਖ ਲਈ ਇਹ ਜ਼ਰੂਰੀ ਹੈ ਕਿ ਮਾਪੇ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਕਰਨ ਅਤੇ ਇੱਕ ਸਿਹਤਮੰਦ ਮਾਹੌਲ ਸਿਰਜਣ।
Published at : 31 Aug 2024 04:35 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਈਪੀਐਲ
ਸਿਹਤ
Advertisement
ਟ੍ਰੈਂਡਿੰਗ ਟੌਪਿਕ
