Peanuts Benefits : ਸਰਦੀਆਂ 'ਚ ਮੂੰਗਫਲੀ ਖਾਣ ਦੇ ਅਨੋਖੇ ਫਾਇਦੇ
ਇਸ 'ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਫਾਇਦੇ...
Download ABP Live App and Watch All Latest Videos
View In Appਮੂੰਗਫਲੀ 'ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ। ਜੇਕਰ ਤੁਸੀਂ ਨਿਯਮਿਤ ਰੂਪ 'ਚ ਮੂੰਗਫਲੀ ਖਾਂਦੇ ਹੋ ਤਾਂ ਤੁਸੀਂ ਦਿਲ ਦੇ ਰੋਗਾਂ ਤੋਂ ਬਚ ਸਕਦੇ ਹੋ।
ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਮੌਸਮ 'ਚ ਜੇਕਰ ਤੁਸੀਂ ਜ਼ੁਕਾਮ ਤੇ ਖਾਂਸੀ ਤੋਂ ਬਚਣਾ ਚਾਹੁੰਦੇ ਹੋ ਤਾਂ ਮੂੰਗਫਲੀ ਨੂੰ ਨਿਯਮਿਤ ਰੂਪ ਨਾਲ ਖਾ ਸਕਦੇ ਹੋ।
ਮੂੰਗਫਲੀ 'ਚ ਫਾਈਬਰ ਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਹ ਭੁੱਖ ਘਟਾਉਣ 'ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।
ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਜੇਕਰ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।
ਮਾਹਿਰਾਂ ਅਨੁਸਾਰ ਮੂੰਗਫਲੀ ਖਾਣ ਨਾਲ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਸ 'ਚ ਪੌਲੀਫੇਨੋਲਿਕ ਐਂਟੀ-ਆਕਸੀਡੈਂਟਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੀ ਹੈ।
ਮੂੰਗਫਲੀ 'ਚ ਮੌਜੂਦ ਫੈਟੀ ਐਸਿਡ ਚਮੜੀ ਦੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਇਸ 'ਚ ਫਾਈਬਰ ਵੀ ਪਾਇਆ ਜਾਂਦਾ ਹੈ, ਜੋ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਇਸ ਨਾਲ ਤੁਸੀਂ ਹੈਲਦੀ ਸਕਿੱਨ ਹਾਸਲ ਕਰ ਸਕਦੇ ਹੋ।