Healthy Tips : ਚਮੜੀ ਨੂੰ ਸੂਰਜ ਦੀਆਂ ਹਾਨੀਕਾਰਕ ਕਿਰਨਾਂ ਤੋਂ ਬਚਾਉਂਣ ਤੋਂ ਇਲਾਵਾ ਇਹਨਾਂ ਬਿਮਾਰੀਆਂ 'ਚ ਵੀ ਫਾਇਦੇਮੰਦ ਹਨ ਆਨਾਰ ਦੇ ਛਿਲਕੇ
ਪਰ ਕੀ ਤੁਸੀਂ ਜਾਣਦੇ ਹੋ ਕਿ ਆਨਾਰ ਦੇ ਬੀਜਾਂ ਦੇ ਨਾਲ-ਨਾਲ ਇਸ ਦੇ ਛਿਲਕੇ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਦੇ ਛਿਲਕਿਆਂ ਵਿਚ ਪ੍ਰੋਟੀਨ, ਵਿਟਾਮਿਨ, ਖਣਿਜ, ਫਲੇਵੋਨੋਇਡ, ਟੈਨਿਨ, ਕੈਲਸ਼ੀਅਮ, ਪੋਟਾਸ਼ੀਅਮ ਆਦਿ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਅਨਾਰ ਦੇ ਛਿਲਕਿਆਂ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਬਾਰੇ ਜਾਣ ਕੇ ਤੁਸੀਂ ਇਨ੍ਹਾਂ ਨੂੰ ਦੁਬਾਰਾ ਸੁੱਟਣ ਦੀ ਗਲਤੀ ਨਹੀਂ ਕਰੋਗੇ। ਆਓ ਜਾਣਦੇ ਹਾਂ ਅਨਾਰ ਦੇ ਛਿਲਕਿਆਂ ਤੋਂ ਸਾਨੂੰ ਕਿਹੜੇ-ਕਿਹੜੇ ਫਾਇਦੇ ਮਿਲ ਸਕਦੇ ਹਨ।
Download ABP Live App and Watch All Latest Videos
View In Appਅਨਾਰ ਦੇ ਛਿਲਕਿਆਂ ਵਿੱਚ ਪੌਲੀ-ਫਿਨੋਲ ਅਤੇ ਫਲੇਵੋਨੋਇਡਸ ਦੇ ਨਾਲ-ਨਾਲ ਐਂਟੀਆਕਸੀਡੈਂਟਸ ਉੱਚ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਸਰੀਰ ਵਿੱਚ ਹਾਨੀਕਾਰਕ ਫ੍ਰੀ ਰੈਡੀਕਲਸ ਨੂੰ ਨਸ਼ਟ ਕਰਕੇ ਆਕਸੀਟੇਟਿਵ ਤਣਾਅ ਅਤੇ ਸੋਜ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਸਰੀਰ ਵਿੱਚ ਆਕਸੀਡੇਟਿਵ ਤਣਾਅ ਵਧਣ ਕਾਰਨ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੀ ਕਾਫ਼ੀ ਵੱਧ ਜਾਂਦਾ ਹੈ।
ਅਨਾਰ ਦੇ ਛਿਲਕਿਆਂ ਵਿੱਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਸਰੀਰ ਵਿੱਚ ਸੋਜ ਦੀ ਸਮੱਸਿਆ ਨੂੰ ਘੱਟ ਕਰਦੇ ਹਨ। ਸੋਜ ਵਧਣ ਕਾਰਨ ਇਮਿਊਨ ਸਿਸਟਮ ਕਮਜ਼ੋਰ ਹੋ ਸਕਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਅਨਾਰ ਦੇ ਛਿਲਕੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਬਹੁਤ ਮਦਦਗਾਰ ਸਾਬਤ ਹੋ ਸਕਦੇ ਹਨ।
ਅਨਾਰ ਦੇ ਛਿਲਕਿਆਂ ਨਾਲ ਸੋਜ ਘੱਟ ਹੁੰਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਹ ਕੋਲੈਸਟ੍ਰੋਲ ਨੂੰ ਘੱਟ ਕਰਨ 'ਚ ਵੀ ਮਦਦ ਕਰਦਾ ਹੈ, ਜਿਸ ਨਾਲ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਅਨਾਰ ਦੇ ਛਿਲਕਿਆਂ 'ਚ ਐਂਟੀਬੈਕਟੀਰੀਅਲ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਜ਼ੁਕਾਮ ਅਤੇ ਖੰਘ ਤੋਂ ਰਾਹਤ ਦਿੰਦੇ ਹਨ।
ਅਨਾਰ ਦੇ ਛਿਲਕਿਆਂ 'ਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਇਹ ਚਮੜੀ ਨੂੰ ਸੂਰਜ ਦੀਆਂ ਹਾਨੀਕਾਰਕ ਕਿਰਨਾਂ ਤੋਂ ਬਚਾਉਂਦਾ ਹੈ ਅਤੇ ਕੋਲੇਜਨ ਨੂੰ ਵਧਾਉਣ ਵਿੱਚ ਵੀ ਮਦਦ ਕਰਦਾ ਹੈ।
ਅਨਾਰ ਦੇ ਛਿਲਕਿਆਂ 'ਚ ਵੱਡੀ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ। ਫਾਈਬਰ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ, ਜੋ ਅੰਤੜੀਆਂ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।