ਦਿਲ ਤੋਂ ਲੈ ਕੇ ਯਾਦਦਾਸ਼ਤ ਵਧਾਉਣ 'ਚ ਮਦਦਗਾਰ ਸਾਬਿਤ ਹੁੰਦਾ ਇਹ ਫਲ, ਜਾਣੋ ਹੋਰ ਫਾਇਦੇ
ਅਨਾਰ ਵਿੱਚ ਦੂਜੇ ਫਲਾਂ ਦੇ ਮੁਕਾਬਲੇ ਜ਼ਿਆਦਾ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਜੋ ਸਰੀਰ ਦੀਆਂ ਕਈ ਖਤਰਨਾਕ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਸਹਾਇਕ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ।
Download ABP Live App and Watch All Latest Videos
View In Appਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਲਈ ਅਨਾਰ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ
Pomegranate 'ਚ ਫਾਈਬਰ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਪਾਚਨ ਸ਼ਕਤੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਜੇਕਰ ਕਬਜ਼ ਜਾਂ ਜਲਨ ਦੀ ਸਮੱਸਿਆ ਹੈ ਤਾਂ ਅਨਾਰ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ।
ਜੇਕਰ ਤੁਸੀਂ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਅਨਾਰ ਦਾ ਸੇਵਨ ਕਰ ਸਕਦੇ ਹੋ। ਤੁਸੀਂ ਇਸ ਦਾ ਜੂਸ ਪੀ ਸਕਦੇ ਹੋ, ਜਿਸ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਇਹ ਖੂਨ ਸੰਚਾਰ ਵਿੱਚ ਸੁਧਾਰ ਕਰਦਾ ਹੈ।
ਅਨਾਰ ਸ਼ੂਗਰ ਦੀ ਸਮੱਸਿਆ ਵਿੱਚ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਵਿੱਚ ਐਂਟੀਡਾਇਬੀਟਿਕ ਗੁਣ ਹੁੰਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।
ਇਕ ਰਿਪੋਰਟ ਮੁਤਾਬਕ ਅਨਾਰ ਦੇ ਜੂਸ ਦਾ ਸੇਵਨ ਕਰਨ ਨਾਲ ਯਾਦਦਾਸ਼ਤ ਵਧ ਸਕਦੀ ਹੈ। ਇਸ ਲਈ ਡਾਕਟਰ ਵੀ ਇਸ ਫਲ ਨੂੰ ਖਾਣ ਦੀ ਸਲਾਹ ਦਿੰਦੇ ਹਨ।