Garlic: ਇਹਨਾਂ ਸਮੱਸਿਆਵਾਂ 'ਚ ਦਵਾਈ ਵਾਂਗ ਕੰਮ ਕਰਦਾ ਹੈ ਲਸਣ
ਦਰਅਸਲ ਲਸਣ ਵੀ ਇੱਕ ਦਵਾਈ ਹੀ ਹੈ। ਹਾਲਾਂਕਿ ਲਸਣ ਵਿੱਚ ਪ੍ਰੋਟੀਨ, ਫੈਟ, ਕਾਰਬੋਹਾਈਡ੍ਰੇਟ, ਆਇਰਨ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ ਏ, ਬੀ, ਸੀ ਅਤੇ ਸਲਫਿਊਰਿਕ ਐਸਿਡ ਵੀ ਹੁੰਦਾ ਹੈ।
Download ABP Live App and Watch All Latest Videos
View In Appਇਸ ਦੇ ਸੇਵਨ ਨਾਲ ਕਈ ਬੀਮਾਰੀਆਂ ਠੀਕ ਹੋ ਸਕਦੀਆਂ ਹਨ ਪਰ ਇਸ ਦੀ ਤਸੀਰ ਗਰਮ ਹੁੰਦੀ ਹੈ। ਅਜਿਹੇ ‘ਚ ਗਰਮੀ ਦੇ ਮੌਸਮ ‘ਚ ਇਸ ਦੀ ਘੱਟ ਮਾਤਰਾ ‘ਚ ਵਰਤੋਂ ਕਰਨੀ ਚਾਹੀਦੀ ਹੈ।
ਜੇਕਰ ਤੁਹਾਨੂੰ ਦੰਦਾਂ ਦਾ ਦਰਦ ਹੈ ਤਾਂ ਲਸਣ ਦੀ ਇੱਕ ਕਲੀ ਬਹੁਤ ਫਾਇਦੇਮੰਦ ਹੋ ਸਕਦੀ ਹੈ। ਇਸ ਦੇ ਐਂਟੀਬੈਕਟੀਰੀਅਲ ਗੁਣ ਦੰਦਾਂ ਦੇ ਦਰਦ ਤੋਂ ਰਾਹਤ ਦਿੰਦੇ ਹਨ।
ਇਸ ਦਾ ਨਿਯਮਤ ਸੇਵਨ ਨਾ ਸਿਰਫ ਖੂਨ ਸੰਚਾਰ ਨੂੰ ਸਹੀ ਕਰਦਾ ਹੈ ਬਲਕਿ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।
ਜੇਕਰ ਤੁਸੀਂ ਖਾਂਸੀ ਤੇ ਜ਼ੁਕਾਮ ਤੋਂ ਪਰੇਸ਼ਾਨ ਹੋ ਤਾਂ ਆਪਣੇ ਰੋਜ਼ਾਨਾ ਭੋਜਨ ਦੇ ਨਾਲ ਕੱਚਾ ਲਸਣ ਜ਼ਰੂਰ ਖਾਓ।
ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਲਸਣ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਪੇਟ ਦੇ ਜ਼ਹਿਰੀਲੇ ਤੱਤ ਸਾਫ ਹੋ ਜਾਂਦੇ ਹਨ, ਪਰ ਤੁਹਾਨੂੰ ਇਸ ਦੀ ਵਰਤੋਂ ਕਰਨ ਦਾ ਸਹੀ ਤਰੀਕਾ ਪਤਾ ਹੋਣਾ ਚਾਹੀਦਾ ਹੈ।
ਲਸਣ ਦਾ ਸੇਵਨ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ। ਜੇਕਰ ਤੁਸੀਂ ਕੱਚੀ ਲਸਣ ਦੀ ਕਲੀ ਨਹੀਂ ਖਾ ਸਕਦੇ ਤਾਂ ਤੁਸੀਂ ਇਸ ਨੂੰ ਭੁੰਨ ਕੇ ਵੀ ਵਰਤ ਸਕਦੇ ਹੋ।