Election Results 2024
(Source: ECI/ABP News/ABP Majha)
ਗੁਣਾਂ ਨਾਲ ਭਰਪੂਰ 'ਆਂਵਲਾ'...ਇਸ ਦੇ ਜੂਸ ਨਾਲ ਮਿਲਦੇ ਨੇ ਚਮਤਕਾਰੀ ਫਾਇਦੇ
Amla Benefits: ਆਂਵਲੇ ਦਾ ਜੂਸ ਪੀਣ ਨਾਲ ਦਿਲ ਦੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ। ਇਸ 'ਚ ਐਂਟੀਆਕਸੀਡੈਂਟ ਜ਼ਿਆਦਾ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ। ਇਸ ਜੂਸ ਨੂੰ ਪੀਣ ਨਾਲ ਕੋਲੈਸਟ੍ਰੋਲ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
Download ABP Live App and Watch All Latest Videos
View In Appਆਂਵਲੇ 'ਚ ਫਾਈਬਰ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ। ਇਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ। ਪਾਚਨ ਕਿਰਿਆ ਨੂੰ ਸੁਧਾਰਦਾ ਹੈ। ਕਬਜ਼ ਅਤੇ ਗੈਸ ਤੋਂ ਛੁਟਕਾਰਾ ਦਿਵਾਉਂਦਾ ਹੈ।
ਆਂਵਲੇ ਵਿੱਚ ਵਿਟਾਮਿਨ ਏ ਪਾਇਆ ਜਾਂਦਾ ਹੈ। ਇਸ ਕਾਰਨ ਇਹ ਅੱਖਾਂ ਲਈ ਵੀ ਫਾਇਦੇਮੰਦ ਹੈ। ਇਸ ਦਾ ਜੂਸ ਪੀਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਆਂਵਲੇ ਦਾ ਸੇਵਨ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ ਜੋ ਸ਼ੂਗਰ ਲੈਵਲ ਨੂੰ ਬਣਾਈ ਰੱਖਣ 'ਚ ਮਦਦ ਕਰਦੇ ਹਨ।
ਆਂਵਲੇ ਦਾ ਜੂਸ ਪੀਣ ਨਾਲ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਮਿਲਦੀ ਹੈ। ਵਾਲਾਂ ਨੂੰ ਤਾਕਤ ਮਿਲਦੀ ਹੈ। ਵਾਲ ਕਾਲੇ ਹੋ ਜਾਂਦੇ ਹਨ। ਸਕੈਲਪ ਵਿੱਚ ਖੂਨ ਦੇ ਸੰਚਾਰ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਵਾਲ ਮਜ਼ਬੂਤ ਹੁੰਦੇ ਹਨ।
ਆਂਵਲੇ ਵਿੱਚ ਵਿਟਾਮਿਨ ਸੀ ਹੁੰਦਾ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ। ਇਸ ਨੂੰ ਡਾਈਟ 'ਚ ਸ਼ਾਮਲ ਕਰਨ ਨਾਲ ਇਨਫੈਕਸ਼ਨ ਨਾਲ ਲੜਨ 'ਚ ਮਦਦ ਮਿਲਦੀ ਹੈ