Ginger Benefits : ਸਰਦੀਆਂ 'ਚ ਇਮਊਨਿਟੀ ਵਧਾਏ ਅਦਰਕ, ਜਾਣੋ ਇਸ ਦੇ ਹੋਰ ਫਾਇਦੇ
ਅਦਰਕ ਦੇ ਵਿੱਚ ਕਈ ਵਿਟਾਮਿਨਸ ਅਤੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਵਿੱਚ ਕਾਪਰ, ਜ਼ਿੰਕ, ਆਈਰਨ ਆਦਿ ਦੀ ਭਰਪੂਰ ਮਾਤਰਾ ਹੁੰਦੀ ਹੈ।
Download ABP Live App and Watch All Latest Videos
View In Appਇਹ ਨਾ ਸਿਰਫ਼ ਤੁਹਾਨੂੰ ਠੰਡੇ ਮੌਸਮ ਵਿੱਚ ਗਰਮ ਮਹਿਸੂਸ ਕਰਦਾ ਹੈ, ਸਗੋਂ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਵੀ ਮਦਦ ਕਰਦਾ ਹੈ।
ਇਹ ਖੂਨ ਦੇ ਵਹਾਅ ਨੂੰ ਠੀਕ ਕਰਦਾ ਹੈ ਤੇ ਸਰੀਰ ਵਿੱਚ ਰੈਡ ਸੈਲੱਸ ਦੀ ਮਾਤਰਾ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਸਰੀਰ ਦੇ ਵਿੱਚ ਖੂਨ ਨਾਲ ਮੌਜੂਦ ਇਹ ਰੈਡ ਸੈਲੱਸ ਬਿਮਾਰੀਆਂ ਤੋਂ ਲੜਨ ਵਿੱਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਫਾਇਦੇ
ਬਹੁਤ ਸਾਰੇ ਲੋਕ ਮੂੰਹ ਦੀ ਬਦਬੂ ਤੋਂ ਪਰੇਸ਼ਾਨ ਹੁੰਦੇ ਹਨ । ਜਿਸ ਕਰਕੇ ਉਨ੍ਹਾਂ ਨੂੰ ਕਈ ਵਾਰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ । ਮੂੰਹ ਦੀ ਬਦਬੂ ਨੂੰ ਦੂਰ ਕਰਨ ਲਈ 1 ਚਮਚ ਅਦਰਕ ਦਾ ਰਸ, 1 ਕੱਪ ਗਰਮ ਪਾਣੀ 'ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ ।
ਮੌਸਮ ‘ਚ ਬਦਲਾਅ ਸ਼ੁਰੂ ਹੁੰਦੇ ਹੀ ਜ਼ਿਆਦਾਤਰ ਲੋਕਾਂ ਨੂੰ ਸਰਦੀ ਜ਼ੁਕਾਮ ਹੋ ਜਾਂਦਾ ਹੈ। ਜ਼ੁਕਾਮ ਹੋਣ 'ਤੇ 1 ਚੱਮਚ ਸ਼ੁੱਧ ਦੇਸੀ ਘਿਉ 'ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ । ਫਿਰ ਇਸ 'ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 1 ਲੌਂਗ ਪਾ ਦਿਓ । ਚੁਟਕੀ ਭਰ ਲੂਣ ਮਿਲਾ ਕੇ ਰਾਤ ਨੂੰ ਸੌਂਣ ਤੋਂ ਪਹਿਲਾ ਇਸ ਦੀ ਵਰਤੋਂ ਕਰੋ ਅਤੇ ਬਾਅਦ 'ਚ ਗਰਮ ਦੁੱਧ ਪੀ ਲਓ। ਇਸ ਦੀ ਵਰਤੋਂ ਕਰਨ ਦੇ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ । ਇਸ ਤੋਂ ਇਲਾਵਾ ਅਦਰਕ ਵਾਲੀ ਚਾਹ ਦਾ ਸੇਵਨ ਕਰਨ ਨਾਲ ਵੀ ਜ਼ੁਕਾਮ ‘ਚ ਰਾਹਤ ਮਿਲਦੀ ਹੈ।
ਅਦਰਕ ਨੂੰ ਅਜਵਾਈਨ, ਕਾਲੇ ਨਮਕ ਅਤੇ ਨੀਂਬੂ ਦਾ ਰਸ ਮਿਲੇ ਕੇ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਇਸ ਨਾਲ ਪੇਟ ਵਿੱਚ ਗੈਸ ਨਹੀਂ ਬਣਦੀ, ਇਸ ਨਾਲ ਡਕਾਰ ਆਉਣੇ ਬੰਦ ਹੋ ਜਾਂਦੇ ਹਨ।
ਅਦਰਕ ਖਾਣ ਨਾਲ ਸਕਿਨ ਆਕਰਸ਼ਿਤ ਅਤੇ ਚਮਕਦਾਰ ਬਣਦੀ ਹੈ। ਅਗਰ ਤੁਸੀਂ ਵੀ ਆਪਣੀ ਸਕਿਨ ਨੂੰ ਆਕਰਸ਼ਿਤ ਬਨਾਉਣਾ ਚਾਹੁੰਦੇ ਹੋ ਤਾਂ ਸਵੇਰੇ ਖਾਲੀ ਪੇਟ ਇੱਕ ਗਿਲਾਸ ਕੋਸੇ ਪਾਣੀ ਦੇ ਨਾਲ ਅਦਰਕ ਦਾ ਇੱਕ ਟੁੱਕੜਾ ਜ਼ਰੂਰ ਖਾਓ।