ਕੱਦੂ ਦੇ ਬੀਜਾਂ ਨੂੰ ਬ੍ਰੇਕਫਾਸਟ 'ਚ ਕਰੋ ਸ਼ਾਮਲ...ਹੋਣਗੇ ਇਹ ਫਾਇਦੇ
ਹਾਲਾਂਕਿ ਤੁਸੀਂ ਕੱਦੂ ਦੇ ਬੀਜਾਂ ਦਾ ਸੇਵਨ ਕਿਸੇ ਵੀ ਸਮੇਂ ਕਰ ਸਕਦੇ ਹੋ ਪਰ ਜੇਕਰ ਤੁਸੀਂ ਇਨ੍ਹਾਂ ਨੂੰ ਆਪਣੇ ਨਾਸ਼ਤੇ 'ਚ ਸ਼ਾਮਲ ਕਰਦੇ ਹੋ ਤਾਂ ਤੁਹਾਡੀ ਸਿਹਤ ਨੂੰ ਕਈ ਫਾਇਦੇ ਹੋ ਸਕਦੇ ਹਨ।
Download ABP Live App and Watch All Latest Videos
View In Appਕੱਦੂ ਦੇ ਬੀਜ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਮੰਨੇ ਜਾਂਦੇ ਹਨ। ਇਨ੍ਹਾਂ 'ਚ ਵਿਟਾਮਿਨ ਏ, ਸੀ ਅਤੇ ਈ, ਪੋਟਾਸ਼ੀਅਮ, ਫਾਈਬਰ ਅਤੇ ਬੀਟਾ ਕੈਰੋਟੀਨ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ।
ਕੱਦੂ ਦੇ ਬੀਜ ਹੈਲਥੀ, ਫੈਟ, ਐਂਟੀਆਕਸੀਡੈਂਟ ਅਤੇ ਫਾਈਟੋਸਟ੍ਰੋਲ ਨਾਲ ਭਰਪੂਰ ਹੁੰਦੇ ਹਨ। ਇਹੀ ਕਾਰਨ ਹੈ ਕਿ ਇਨ੍ਹਾਂ ਦਾ ਸੇਵਨ ਦਿਲ ਨੂੰ ਬਿਮਾਰੀਆਂ ਤੋਂ ਬਚਾਉਣ 'ਚ ਕਾਫੀ ਮਦਦ ਕਰਦਾ ਹੈ। ਇੰਨਾ ਹੀ ਨਹੀਂ ਇਨ੍ਹਾਂ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰਾਲ ਦਾ ਪੱਧਰ ਵੀ ਠੀਕ ਰਹਿੰਦਾ ਹੈ।
ਕੱਦੂ ਦੇ ਬੀਜਾਂ ਵਿਚ ਕੈਲੋਰੀ ਘੱਟ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹੀ ਕਾਰਨ ਹੈ ਕਿ ਇਨ੍ਹਾਂ ਨੂੰ ਖਾਣ ਨਾਲ ਭਾਰ ਘੱਟ ਕਰਨ 'ਚ ਮਦਦ ਮਿਲ ਸਕਦੀ ਹੈ।
ਕੱਦੂ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਇਮਿਊਨ ਸਿਸਟਮ ਨੂੰ ਸਿਹਤਮੰਦ ਰੱਖ ਸਕਦਾ ਹੈ। ਜੇਕਰ ਤੁਸੀਂ ਰੋਜ਼ਾਨਾ ਨਾਸ਼ਤੇ 'ਚ ਕੱਦੂ ਦੇ ਬੀਜਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਇਸ ਤੋਂ ਪੂਰਾ ਪੋਸ਼ਣ ਮਿਲੇਗਾ।
ਕੱਦੂ ਦੇ ਬੀਜਾਂ 'ਚ ਪ੍ਰੋਟੀਨ ਅਤੇ ਹੈਲਥੀ ਫੈਟ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਹੀ ਕਾਰਨ ਹੈ ਕਿ ਇਨ੍ਹਾਂ ਨੂੰ ਖਾਣ ਨਾਲ ਐਨਰਜੀ ਲੈਵਲ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਣ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਸਵੇਰੇ ਕੱਦੂ ਦੇ ਬੀਜਾਂ ਦਾ ਸੇਵਨ ਕਰਦੇ ਹੋ, ਤਾਂ ਪੂਰਾ ਦਿਨ ਐਨਰਜੀ ਲੈਵਲ ਹਾਈ ਰਹੇਗਾ।