Punjab Weather: ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ, IMD ਵੱਲੋਂ ਨਵਾਂ ਅਲਰਟ ਜਾਰੀ
ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰਦੇ ਹੋਏ ਆਖਿਆ ਹੈ ਕਿ ਅਗਲੇ ਕੁਝ ਦਿਨ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਅਤੇ ਗੜੇਮਾਰੀ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ।
Download ABP Live App and Watch All Latest Videos
View In Appਹਾਲਾਂਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਵਰਦਾਨ ਸਾਬਤ ਹੋ ਸਕਦਾ ਹੈ ਪਰ ਗੜੇ ਫ਼ਸਲਾਂ ਤੇ ਸਬਜ਼ੀਆਂ ਲਈ ਨੁਕਸਾਨਦੇਹ ਸਾਬਤ ਹੋਣਗੇ। ਮੌਸਮ ਵਿਗਿਆਨੀਆਂ ਨੇ 28 ਅਤੇ 29 ਦਸੰਬਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਪੈਣ ਸਬੰਧੀ Yellow Alert ਜਾਰੀ ਕੀਤਾ ਗਿਆ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ‘ਚ ਬੇਮੌਸਮੀ ਬਾਰਿਸ਼ ਨੇ ਠੰਡ ਵਧਾ ਦਿੱਤੀ ਹੈ। ਸ਼ੁੱਕਰਵਾਰ ਦੇਰ ਰਾਤ ਭਾਰੀ ਮੀਂਹ ਪਿਆ। ਕਈ ਇਲਾਕਿਆਂ ‘ਚ ਗੜੇ ਵੀ ਪਏ ਹਨ।
ਮੌਸਮ ਵਿਭਾਗ ਨੇ ਮੀਂਹ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਮੀਂਹ ਨਾਲ ਠੰਡ ਹੋਰ ਵਧੇਗੀ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਨਾਲ ਗੜੇ ਪਏ। ਮੀਂਹ ਕਰਕੇ ਪਾਰਾ ਵੀ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ।
ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਵੱਖ-ਵੱਖ ਭਾਰੀ ਬਾਰਿਸ਼ਾਂ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ।
ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਪੂਰਬੀ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਰਾਇਲਸੀਮਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੇਲੰਗਾਨਾ, ਕਰਨਾਟਕ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ ਵੀ ਜਾਰੀ ਰਹਿ ਸਕਦੀ ਹੈ। ਇਸ ਤੋਂ ਬਾਅਦ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਪਾਰਾ 3 ਤੋਂ 4 ਡਿਗਰੀ ਸੈਲਸੀਅਸ ਤੱਕ ਡਿੱਗ ਜਾਵੇਗਾ।