Raw Onion Benefits: ਅੱਖਾਂ ਤੋਂ ਲੈ ਕੇ ਦਿਲ ਤੇ ਚਿਹਰੇ ਦੀ ਖੂਬਸੂਰਤੀ ਤੱਕ ਰਾਮਬਾਣ 'ਕੱਚਾ ਪਿਆਜ਼'
ਕੱਚੇ ਪਿਆਜ਼ ਦੇ ਬਿਨਾਂ ਖਾਣ ਅਧੂਰਾ ਲੱਗਦਾ ਹੈ। ਪਿਆਜ਼ ਵਿੱਚ ਸੋਡੀਅਮ, ਫੋਲੇਟ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਈ, ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਸਭ ਮਿਲ ਕੇ ਪਿਆਜ਼ ਨੂੰ ਸੁਪਰਫੂਡ ਬਣਾਉਂਦੇ ਹਨ।
Download ABP Live App and Watch All Latest Videos
View In Appਕੱਚਾ ਪਿਆਜ਼ ਮੁਹਾਂਸੇ ਅਤੇ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੁੰਦਾ ਹੈ। ਇਸ 'ਚ ਸਲਫਰ ਕੰਪਾਊਂਡ ਪਾਇਆ ਜਾਂਦਾ ਹੈ ਜੋ ਕਿ ਮੁਹਾਂਸਿਆਂ ਨੂੰ ਸੁਕਾਉਣ 'ਚ ਮਦਦ ਕਰਦਾ ਹੈ। ਇਹ ਚਮੜੀ ਨੂੰ ਸਾਫ਼ ਅਤੇ ਨਰਮ ਰੱਖਦਾ ਹੈ।
ਕੱਚੇ ਪਿਆਜ਼ ਵਿੱਚ ਕਵੇਰਸੇਟਿਨ ਨਾਮਕ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ ਜੋ ਚਮੜੀ ਨੂੰ ਨਰਮ ਅਤੇ ਚਮਕਦਾਰ ਬਣਾਉਂਦਾ ਹੈ। ਇਹ ਮੁਹਾਂਸੇ, ਦਾਗ-ਧੱਬੇ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ।
ਪਿਆਜ਼ ਵਿੱਚ ਫਲੇਵੋਨੋਇਡਸ ਅਤੇ ਥਿਓਸਲਫਿਨੇਟਸ ਨਾਮਕ ਮਿਸ਼ਰਣ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਦੋਵੇਂ ਹੀ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹਨ ਫਲੇਵੋਨੋਇਡਸ ਸਰੀਰ ਵਿੱਚ ਖਰਾਬ ਕੋਲੈਸਟ੍ਰਾਲ ਦੀ ਮਾਤਰਾ ਨੂੰ ਘਟਾ ਕੇ ਦਿਲ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਨਾਲ ਹੀ, ਥੀਓਸਲਫਿਨੇਟਸ ਖੂਨ ਦੇ ਜੰਮਣ ਦੀ ਪ੍ਰਕਿਰਿਆ ਨੂੰ ਸੌਖਾ ਬਣਾਉਂਦਾ ਹੈ ਅਤੇ ਖੂਨ ਦੀਆਂ ਨਾੜੀਆਂ ਨੂੰ ਸਾਫ ਰੱਖਣ ਵਿੱਚ ਮਦਦ ਕਰਦਾ ਹੈ।
ਕੱਚਾ ਪਿਆਜ਼ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਿਚ ਸੁਧਾਰ ਹੁੰਦਾ ਹੈ ਕਿਉਂਕਿ ਇਸ ਵਿਚ ਵਿਟਾਮਿਨ ਏ, ਸੀ ਅਤੇ ਈ ਪਾਇਆ ਜਾਂਦਾ ਹੈ । ਅੱਖਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਅੱਖਾਂ ਦੀ ਕਮਜ਼ੋਰੀ ਨੂੰ ਦੂਰ ਕਰਦੇ ਹਨ ਅਤੇ ਉਨ੍ਹਾਂ ਨੂੰ ਮਜ਼ਬੂਤ ਰੱਖਣ 'ਚ ਮਦਦ ਕਰਦੇ ਹਨ।
ਜੇਕਰ ਤੁਹਾਡਾ ਪਾਰਟਨਰ ਇਰੈਕਟਾਈਲ ਡਿਸਫੰਕਸ਼ਨ ਦੀ ਸਮੱਸਿਆ ਤੋਂ ਪੀੜਤ ਹੈ ਤਾਂ ਪਿਆਜ਼ ਦਾ ਸੇਵਨ ਫਾਇਦੇਮੰਦ ਸਾਬਤ ਹੋ ਸਕਦਾ ਹੈ। ਬਾਇਓਮੋਲੀਕਿਊਲਰ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੇ ਅਨੁਸਾਰ, ਪਿਆਜ਼ ਵਿੱਚ ਮੌਜੂਦ ਮਿਸ਼ਰਣ ਜਿਨਸੀ ਸਿਹਤ ਵਿੱਚ ਸੁਧਾਰ ਕਰਦੇ ਹਨ। ਇਸ ਅਧਿਐਨ ਵਿੱਚ ਇਹ ਵੀ ਪਾਇਆ ਗਿਆ ਕਿ ਪਿਆਜ਼ ਦਾ ਸੇਵਨ ਕਰਨ ਨਾਲ ਪੁਰਸ਼ਾਂ ਵਿੱਚ ਟੈਸਟੋਸਟ੍ਰੋਨ ਹਾਰਮੋਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਜਿਨਸੀ ਪ੍ਰਦਰਸ਼ਨ ਵਿੱਚ ਸੁਧਾਰ ਹੁੰਦਾ ਹੈ।