Saffron Tea: ਜੇਕਰ ਲੈਣਾ ਚਾਹੁੰਦੇ ਚੰਗੀ ਨੀਂਦ ਤਾਂ ਪੀਓ ਇਹ ਚਾਹ, ਸਰੀਰ ਨੂੰ ਹੋਣਗੇ ਜ਼ਬਰਦਸਤ ਫਾਇਦੇ

ਕੇਸਰ ਦੁਨੀਆ ਦੇ ਸਭ ਤੋਂ ਮਹਿੰਗੇ ਅਤੇ ਪ੍ਰਸਿੱਧ ਮਸਾਲਿਆਂ ਵਿੱਚੋਂ ਇੱਕ ਹੈ। ਇਸ ਨੂੰ ਕ੍ਰੋਕਸ ਸੈਟਾਈਵਸ ਨਾਂ ਦੇ ਫੁੱਲ ਤੋਂ ਇਕੱਠਾ ਕੀਤਾ ਜਾਂਦਾ ਹੈ। ਕਈ ਔਸ਼ਧੀ ਗੁਣਾਂ ਦੀ ਮੌਜੂਦਗੀ ਕਾਰਨ ਕੇਸਰ ਦੀ ਵਰਤੋਂ ਹਰ ਘਰ ਵਿੱਚ ਕੀਤੀ ਜਾਂਦੀ ਹੈ।

Saffron Tea

1/6
ਕਈ ਲੋਕ ਕੇਸਰ ਦੀ ਚਾਹ ਪੀਣਾ ਪਸੰਦ ਕਰਦੇ ਹਨ। ਹਾਲਾਂਕਿ, ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਕੇਸਰ ਦੀ ਚਾਹ ਪੀਣ ਨਾਲ ਸਰੀਰ ਨੂੰ ਕਈ ਹੈਰਾਨੀਜਨਕ ਫਾਇਦੇ ਮਿਲ ਸਕਦੇ ਹਨ। ਆਓ ਜਾਣਦੇ ਹਾਂ ਕਿ ਸੌਣ ਤੋਂ ਪਹਿਲਾਂ ਕੇਸਰ ਦੀ ਚਾਹ ਪੀਣਾ ਸਿਹਤ ਲਈ ਫਾਇਦੇਮੰਦ ਕਿਉਂ ਹੈ?
2/6
ਕੁਝ ਰਿਸਰਚਾਂ ਵਿੱਚ ਇਹ ਕਿਹਾ ਗਿਆ ਹੈ ਕਿ ਕੇਸਰ ਇਨਸੁਲਿਨ ਸੈਂਸਿਟੀਵਿਟੀ ਨੂੰ ਸੁਧਾਰਦਾ ਹੈ ਅਤੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਣ ਦਾ ਕੰਮ ਕਰਦਾ ਹੈ।
3/6
ਕੇਸਰ ਵਿਚ ਸਫ੍ਰੇਨਲ ਵਰਗੇ ਮਿਸ਼ਰਣ ਪਾਏ ਜਾਂਦੇ ਹਨ, ਜਿਨ੍ਹਾਂ ਦਾ ਸਰੀਰ 'ਤੇ ਸ਼ਾਂਤ ਪ੍ਰਭਾਵ ਪੈਂਦਾ ਹੈ। ਜੇਕਰ ਤੁਸੀਂ ਸੌਣ ਤੋਂ ਪਹਿਲਾਂ ਕੇਸਰ ਦੀ ਚਾਹ ਪੀਓਗੇ ਤਾਂ ਤੁਹਾਡੇ ਦਿਮਾਗ ਅਤੇ ਸਰੀਰ ਨੂੰ ਬਹੁਤ ਆਰਾਮ ਮਿਲੇਗਾ ਅਤੇ ਰਾਤ ਨੂੰ ਚੰਗੀ ਨੀਂਦ ਆਵੇਗੀ।
4/6
ਕੇਸਰ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ। ਰਾਤ ਨੂੰ ਕੇਸਰ ਦੀ ਚਾਹ ਪੀਣ ਨਾਲ ਪਾਚਨ ਤੰਤਰ 'ਤੇ ਚੰਗਾ ਪ੍ਰਭਾਵ ਪੈਂਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬੇਚੈਨੀ ਤੋਂ ਰਾਹਤ ਮਿਲਦੀ ਹੈ।
5/6
ਕੇਸਰ ਵਿੱਚ ਕ੍ਰੋਸੀਟਿਨ ਅਤੇ ਕਰੋਸਿਨ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਦੇ ਹਨ ਅਤੇ ਆਕਸੀਡੇਟਿਵ ਤਣਾਅ ਤੋਂ ਬਚਾਉਂਦੇ ਹਨ।
6/6
ਕੇਸਰ ਵਾਲੀ ਚਾਹ ਪੀਣ ਨਾਲ ਤੁਹਾਨੂੰ ਚਿੰਤਾ, ਤਣਾਅ ਅਤੇ ਉਦਾਸੀ ਵਰਗੀਆਂ ਮਾਨਸਿਕ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
Sponsored Links by Taboola