ਆਂਵਲਾ ਸਿਹਤ ਲਈ ਕਿੰਝ ਹੋ ਸਕਦਾ ਹੈ ਹਾਨੀਕਾਰਕ?
ਇਸ ਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਕੁਝ ਲੋਕਾਂ ਨੂੰ ਆਂਵਲੇ ਦਾ ਸੇਵਨ ਕਰਨ ਦੀ ਮਨਾਹੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਆਂਵਲੇ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ....
Download ABP Live App and Watch All Latest Videos
View In Appਜਿਨ੍ਹਾਂ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਂਵਲੇ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਆਂਵਲੇ ਵਿਚ ਮੌਜੂਦ ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਹਾਈਪਰ ਐਸੀਡਿਟੀ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਧਾ ਸਕਦੀ ਹੈ।
ਜਿਨ੍ਹਾਂ ਲੋਕਾਂ ਨੇ ਹਾਲ ਹੀ ਵਿਚ ਸਰਜਰੀ ਕਰਵਾਈ ਹੈ, ਉਨ੍ਹਾਂ ਨੂੰ ਵੀ ਆਂਵਲੇ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ। ਇਸ ਫਲ ਦਾ ਜ਼ਿਆਦਾ ਸੇਵਨ ਕਰਨ ਨਾਲ ਖੂਨ ਵਹਿਣ ਦਾ ਖਤਰਾ ਵੱਧ ਜਾਂਦਾ ਹੈ।
ਆਂਵਲੇ ਦਾ ਇਹ ਗੁਣ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਨੂੰ ਘੱਟ ਕਰਦਾ ਹੈ, ਪਰ ਜੋ ਲੋਕ ਪਹਿਲਾਂ ਹੀ ਕਿਸੇ ਵੀ ਤਰ੍ਹਾਂ ਦੇ ਖੂਨ ਸੰਬੰਧੀ ਵਿਕਾਰ ਤੋਂ ਪੀੜਤ ਹਨ, ਉਨ੍ਹਾਂ ਲਈ ਆਂਵਲਾ ਚੰਗਾ ਵਿਕਲਪ ਨਹੀਂ ਹੈ।
ਜੇਕਰ ਤੁਸੀਂ ਘੱਟ ਬਲੱਡ ਸ਼ੂਗਰ ਦੇ ਮਰੀਜ਼ ਹੋ, ਤਾਂ ਤੁਹਾਨੂੰ ਆਂਵਲੇ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ। ਆਂਵਲਾ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ।
ਆਂਵਲਾ ਫਾਈਬਰ ਨਾਲ ਭਰਪੂਰ ਹੋਣ ਕਾਰਨ ਕਬਜ਼ ਦੀ ਸਮੱਸਿਆ ਹੋ ਸਕਦੀ ਹੈ।
ਹਾਈਪਰਟੈਨਸ਼ਨ ਅਤੇ ਕਿਡਨੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਆਂਵਲੇ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।