Side Effects of Sugarcane juice: ਇਹਨਾਂ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ ਗੰਨੇ ਦਾ ਰਸ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ

ਗੰਨੇ ਦੇ ਰਸ ਚ ਕੈਲਸ਼ੀਅਮ, ਕਾਪਰ, ਮੈਗਨੀਸ਼ੀਅਮ, ਆਇਰਨ ਅਤੇ ਪੋਟਾਸ਼ੀਅਮ ਵਰਗੇ ਕਈ ਜ਼ਰੂਰੀ ਤੱਤ ਵੀ ਸ਼ਾਮਲ ਹੁੰਦੇ ਹਨ। ਜੋ ਸਾਡੇ ਸਰੀਰ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਪਰ ਕਈ ਵਾਰ ਫਾਇਦਾ ਹੋਣ ਦੀ ਬਜਾਏ ਨੁਕਸਾਨ ਹੋ ਸਕਦਾ ਹੈ।

Sugarcane juice

1/7
ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਗੰਨੇ ਦਾ ਰਸ ਨਹੀਂ ਪੀਣਾ ਚਾਹੀਦਾ...
2/7
ਗੰਨੇ ਦੇ ਰਸ ਵਿਚ ਘੱਟ ਗਲਾਈਸੈਮਿਕ ਇੰਡੈਕਸ (GI) ਅਤੇ ਉੱਚ ਗਲਾਈਸੈਮਿਕ ਲੋਡ (GL) ਹੁੰਦਾ ਹੈ। ਜਿਸ ਕਾਰਨ ਇਹ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।
3/7
ਗੰਨੇ ਦੇ ਰਸ 'ਚ ਮੌਜੂਦ ਪੋਲੀਕੋਸਨੋਲ ਪਾਚਨ ਤੰਤਰ 'ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਜਿਸ ਕਾਰਨ ਪੇਟ ਦਰਦ ਦੇ ਨਾਲ-ਨਾਲ ਦਸਤ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਜੇਕਰ ਤੁਹਾਡਾ ਪਾਚਨ ਤੰਤਰ ਕਮਜ਼ੋਰ ਹੈ ਤਾਂ ਬਿਹਤਰ ਹੋਵੇਗਾ ਕਿ ਤੁਸੀਂ ਆਪਣੇ ਡਾਕਟਰ ਦੀ ਸਲਾਹ ਲਓ।
4/7
ਜੇਕਰ ਤੁਸੀਂ ਤਣਾਅ ਜਾਂ ਨੀਂਦ ਦੀ ਸਮੱਸਿਆ ਨਾਲ ਜੂਝ ਰਹੇ ਹੋ, ਤੁਹਾਨੂੰ ਗੰਨੇ ਦੇ ਰਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਕਾਰਨ ਇਸ 'ਚ ਪੋਲੀਕੋਸੈਨੋਲ ਪਾਇਆ ਜਾਂਦਾ ਹੈ, ਜੋ ਨੀਂਦ ਨੂੰ ਪ੍ਰਭਾਵਿਤ ਕਰਦਾ ਹੈ।
5/7
ਜੇਕਰ ਤੁਹਾਡਾ ਕੋਲੈਸਟ੍ਰਾਲ ਹਾਈ ਹੈ ਤਾਂ ਵੀ ਤੁਹਾਨੂੰ ਗੰਨੇ ਦਾ ਰਸ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਸਰੀਰ 'ਚ ਖਰਾਬ ਕੋਲੈਸਟ੍ਰਾਲ ਦੀ ਮਾਤਰਾ ਵਧ ਸਕਦੀ ਹੈ।
6/7
ਜੇਕਰ ਤੁਹਾਨੂੰ ਸਰਦੀ-ਜ਼ੁਕਾਮ ਦੀ ਸਮੱਸਿਆ ਹੈ ਤਾਂ ਵੀ ਤੁਹਾਨੂੰ ਗੰਨੇ ਦਾ ਰਸ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਦੀ ਤਾਸੀਰ ਠੰਢੀ ਹੁੰਦੀ ਹੈ।
7/7
ਜਿਨ੍ਹਾਂ ਦਾ ਭਾਰ ਜ਼ਿਆਦਾ ਹੈ ਜਾਂ ਮੋਟੇ ਹਨ ਉਨ੍ਹਾਂ ਨੂੰ ਆਪਣੇ ਸੇਵਨ ਨੂੰ ਸੀਮਤ ਕਰਨਾ ਚਾਹੀਦਾ ਹੈ।
Sponsored Links by Taboola