Healthiest Fruits: ਕੈਂਸਰ ਤੇ ਹਾਰਟ ਅਟੈਕ ਵਰਗੀਆਂ ਬੀਮਾਰੀਆਂ ਤੋਂ ਬਚਾਉਂਦੇ ਨੇ ਇਹ 10 ਸੁਪਰਫੂਡ
Healthiest Fruits List: ਸਰੀਰ ਨੂੰ ਸਿਹਤਮੰਦ ਰੱਖਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਨੂੰ ਸਾਰੇ ਪੋਸ਼ਕ ਤੱਤ ਮਿਲੇ। ਫਲਾਂ 'ਚ ਮੌਜੂਦ ਵਿਟਾਮਿਨ ਅਤੇ ਐਂਟੀਆਕਸੀਡੈਂਟ ਸਰੀਰ ਨੂੰ ਸਿਹਤਮੰਦ ਰੱਖਣ ਅਤੇ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ। ਅੱਜ ਦੇ ਲੇਖ ਵਿਚ ਅਸੀਂ ਅਜਿਹੇ 10 ਫਲਾਂ ਦੀ ਸੂਚੀ ਲੈ ਕੇ ਆਏ ਹਾਂ ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ।
Download ABP Live App and Watch All Latest Videos
View In Appਸਟ੍ਰਾਬੇਰੀ 'ਚ ਐਂਥੋਸਾਇਨਿਨ, ਵਿਟਾਮਿਨ, ਮਿਨਰਲਸ ਦੇ ਨਾਲ-ਨਾਲ ਭਰਪੂਰ ਮਾਤਰਾ 'ਚ ਪਾਣੀ ਪਾਇਆ ਜਾਂਦਾ ਹੈ, ਜੋ ਦਿਲ ਲਈ ਫਾਇਦੇਮੰਦ ਹੁੰਦਾ ਹੈ। ਗਰਮੀ ਦੇ ਮੌਸਮ 'ਚ ਇਸ ਦਾ ਸੇਵਨ ਕਰਨ ਨਾਲ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੁੰਦੀ।
ਬਲੈਕਬੇਰੀ 'ਚ ਐਂਥੋਸਾਇਨਿਨ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ ਦੇ ਨਾਲ-ਨਾਲ ਦਿਲ ਦੀਆਂ ਬੀਮਾਰੀਆਂ 'ਚ ਵੀ ਕਾਫੀ ਫਾਇਦੇਮੰਦ ਹੁੰਦਾ ਹੈ।
ਵਿਟਾਮਿਨ-ਸੀ ਨਾਲ ਭਰਪੂਰ ਸੰਤਰੇ ਦਾ ਸੇਵਨ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ। ਜ਼ੁਕਾਮ ਅਤੇ ਫਲੂ ਤੋਂ ਬਚਾਉਣ ਤੋਂ ਇਲਾਵਾ, ਇਹ ਤੁਹਾਡੀ ਚਮੜੀ ਨੂੰ ਸੁੰਦਰ ਬਣਾਉਣ ਵਿਚ ਮਦਦ ਕਰਦਾ ਹੈ।
ਅਨਾਨਾਸ 'ਚ ਵਿਟਾਮਿਨ-ਸੀ, ਮੈਂਗਨੀਜ਼ ਅਤੇ ਬ੍ਰੋਮੇਲੇਨ ਪਾਇਆ ਜਾਂਦਾ ਹੈ, ਜੋ ਕੈਂਸਰ ਅਤੇ ਟਿਊਮਰ ਵਰਗੀਆਂ ਬੀਮਾਰੀਆਂ 'ਚ ਬਹੁਤ ਫਾਇਦੇਮੰਦ ਹੁੰਦਾ ਹੈ।
ਨਿੰਬੂ ਵਿੱਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਇਹ ਸਰੀਰ ਵਿੱਚ ਮੌਜੂਦ ਫ੍ਰੀ ਰੈਡੀਕਲਸ ਨੂੰ ਖਤਮ ਕਰਨ ਵਿੱਚ ਮਦਦਗਾਰ ਹੁੰਦਾ ਹੈ ਜੋ ਭਵਿੱਖ ਵਿੱਚ ਕੈਂਸਰ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ।
ਕੇਲਾ ਊਰਜਾ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ, ਇਸ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਕੇਲੇ ਦੇ ਨਿਯਮਤ ਸੇਵਨ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਨਾਲ ਹੀ ਇਹ ਦਿਲ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਸੇਬ ਸਭ ਤੋਂ ਮਸ਼ਹੂਰ ਫਲਾਂ ਵਿੱਚੋਂ ਇੱਕ ਹੈ, ਇਸ ਵਿੱਚ ਫਾਈਬਰ, ਵਿਟਾਮਿਨ-ਸੀ, ਪੋਟਾਸ਼ੀਅਮ, ਵਿਟਾਮਿਨ-ਕੇ ਅਤੇ ਵਿਟਾਮਿਨ-ਬੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦਾ ਨਿਯਮਤ ਸੇਵਨ ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
ਪਪੀਤੇ ਵਿੱਚ ਵਿਟਾਮਿਨ-ਸੀ, ਵਿਟਾਮਿਨ-ਏ, ਪੋਟਾਸ਼ੀਅਮ, ਫੋਲੇਟ ਦੇ ਨਾਲ-ਨਾਲ ਕੈਂਸਰ ਵਿਰੋਧੀ ਐਂਟੀਆਕਸੀਡੈਂਟ ਜਿਵੇਂ ਕਿ ਲਾਈਕੋਪੀਨ ਪਾਇਆ ਜਾਂਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਪਾਚਨ ਕਿਰਿਆ ਵੀ ਠੀਕ ਹੁੰਦੀ ਹੈ।
ਅਨਾਰ ਨੂੰ ਸੁਪਰਫੂਡ ਵੀ ਕਿਹਾ ਜਾਂਦਾ ਹੈ, ਇਸ 'ਚ ਮੌਜੂਦ ਐਂਟੀਆਕਸੀਡੈਂਟਸ ਅਤੇ ਪੋਲੀਫੇਨੋਲ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਸ ਦੀ ਵਰਤੋਂ ਨਾਲ ਤਣਾਅ ਵੀ ਘੱਟ ਹੁੰਦਾ ਹੈ।
ਤਰਬੂਜ 'ਚ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਦੇ ਨਾਲ-ਨਾਲ ਲਾਈਕੋਪੀਨ, ਕੈਰੋਟੀਨੋਇਡਸ ਅਤੇ ਕੁਕਰਬਿਟਾਸਿਨ ਈ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਕੈਂਸਰ ਦੇ ਖਤਰੇ ਨੂੰ ਦੂਰ ਕਰਦੇ ਹਨ। ਇਸ ਦੇ ਨਾਲ ਹੀ ਇਸ ਦੇ ਸੇਵਨ ਨਾਲ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੁੰਦੀ ਹੈ।