Health News: ਇਹ ਵਾਲੀ ਹਰੀ ਸਬਜ਼ੀ ਖਾਣ ਨਾਲ ਮਿਲਦਾ ਕਈ ਬਿਮਾਰੀਆਂ ਤੋਂ ਛੁਟਕਾਰਾ
ਤੋਰੀ ਵਿੱਚ ਵਿਟਾਮਿਨ-ਸੀ, ਫਾਈਬਰ, ਪ੍ਰੋਟੀਨ, ਸੋਡੀਅਮ, ਵਿਟਾਮਿਨ-ਬੀ6 ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਆਓ ਜਾਣਦੇ ਹਾਂ ਇਸਦੇ ਫਾਇਦੇ
Download ABP Live App and Watch All Latest Videos
View In Appਬਲੱਡ ਸ਼ੂਗਰ ਰਹੇਗਾ ਕੰਟਰੋਲ 'ਚ-ਸ਼ੂਗਰ ਦੇ ਰੋਗੀਆਂ ਲਈ ਤੋਰੀ ਦਾ ਸੇਵਨ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਪਾਏ ਜਾਣ ਵਾਲੇ ਪੇਪਟਾਇਡ ਅਤੇ ਐਲਕਾਲਾਇਡਸ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।
ਤੋਰੀ ਆਇਰਨ ਦਾ ਚੰਗੀ ਸਰੋਤ ਹੁੰਦੀ ਹੈ। ਅਜਿਹੇ 'ਚ ਇਸ ਦਾ ਸੇਵਨ ਸਰੀਰ 'ਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ 'ਚ ਮਦਦ ਕਰਦਾ ਹੈ। ਜਿਹੜੇ ਲੋਕਾਂ ਦੇ ਵਿੱਚ ਖੂਨ ਦੀ ਕਮੀ ਹੁੰਦੀ ਹੈ ਉਨ੍ਹਾਂ ਲੋਕਾਂ ਨੂੰ ਤੋਰੀ ਨੂੰ ਆਪਣੀ ਡਾਈਟ ਦੇ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।
ਇਹ ਪੇਟ ਲਈ ਵੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਸਾਫ ਕਰਨ 'ਚ ਮਦਦ ਕਰਦਾ ਹੈ। ਤੋਰੀ ਖਾਣ ਨਾਲ ਕਬਜ਼, ਗੈਸ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਇਸ ਵਿੱਚ ਵਿਟਾਮਿਨ ਸੀ ਅਤੇ ਕਈ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਇਸ ਲਈ ਇਹ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ।