Health: ਦਿਮਾਗ ਤੇ ਸਰੀਰ 'ਤੇ ਨਹੀਂ ਕਿਡਨੀ 'ਤੇ ਵੀ ਪੈਂਦਾ ਗਰਮੀ ਦਾ ਅਸਰ, ਇਦਾਂ ਕਰੋ ਆਪਣਾ ਬਚਾਅ
ਗਰਮੀ ਕਰਕੇ ਪਾਚਨ ਸੰਬੰਧੀ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇਸ ਨਾਲ ਬੈਕਟੀਰੀਆ ਅਤੇ ਇਨਫੈਕਸ਼ਨ ਵੀ ਹੁੰਦੀ ਹੈ। ਇਹੀ ਕਾਰਨ ਹੈ ਕਿ ਜ਼ਿਆਦਾ ਗਰਮੀ ਨਾਲ ਉਲਟੀ, ਦਸਤ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।
Download ABP Live App and Watch All Latest Videos
View In Appਗਰਮੀ ਦੇ ਕਰਕੇ ਕਈ ਵਾਰ ਸੀਨੇ ਵਿੱਚ ਜਲਨ ਅਤੇ ਖੱਟੇ ਡਕਾਰ ਦੀ ਸਮੱਸਿਆ ਹੋ ਜਾਂਦੀ ਹੈ। ਇੱਥੋਂ ਤੱਕ ਕਿ ਖਾਣਾ ਵੀ ਠੀਕ ਤਰ੍ਹਾਂ ਨਹੀਂ ਪਚਦਾ ਹੈ।
ਗਰਮੀ ਤੋਂ ਬਚਣ ਲਈ ਰੋਜ਼ਾਨਾ ਨਾਰੀਅਲ ਪਾਣੀ ਪੀਓ। ਕਿਉਂਕਿ ਨਾਰੀਅਲ ਪਾਣੀ 'ਚ ਪੋਟਾਸ਼ੀਅਮ, ਸੋਡੀਅਮ ਅਤੇ ਮੈਗਨੀਸ਼ੀਅਮ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਇਹ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਣ ਦਿੰਦਾ ਹੈ।
ਗਰਮੀਆਂ ਵਿੱਚ ਖੀਰਾ ਜ਼ਰੂਰ ਖਾਣਾ ਚਾਹੀਦਾ ਹੈ। ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ ਜੋ ਚੰਗੇ ਬੈਕਟੀਰੀਆ ਲਈ ਜਾਣੇ ਜਾਂਦੇ ਹਨ। ਇਹ ਪੇਟ ਨੂੰ ਵੀ ਠੰਡਾ ਰੱਖਦਾ ਹੈ। ਇਸ ਤੋਂ ਇਲਾਵਾ ਦਹੀਂ ਪਾਚਨ ਕਿਰਿਆ ਨੂੰ ਵੀ ਠੀਕ ਰੱਖਦਾ ਹੈ।
ਗਰਮੀਆਂ ਵਿੱਚ ਖੀਰੇ ਦਾ ਸੇਵਨ ਜ਼ਰੂਰ ਕਰੋ। ਇਹ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਸਰੀਰ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਦਾ ਹੈ। ਸਰੀਰ ਦਾ ਤਾਪਮਾਨ ਵੀ ਬਰਕਰਾਰ ਰੱਖਦਾ ਹੈ। ਖੀਰਾ ਖਾਣ ਨਾਲ ਕਿਸੇ ਵੀ ਤਰ੍ਹਾਂ ਦਾ ਭਾਰ ਨਹੀਂ ਵਧਦਾ।