ਖਾਲੀ ਪੇਟ ਟਮਾਟਰ ਖਾਣ ਨਾਲ ਹੁੰਦੇ ਹਨ ਕਈ ਫਾਇਦੇ !
ਪਰ ਕੀ ਤੁਸੀਂ ਸੋਚਿਆ ਹੈ ਕਿ ਖਾਣੇ ਨੂੰ ਸਵਾਦਿਸ਼ਟ ਬਣਾਉਣ ਦੇ ਨਾਲ-ਨਾਲ ਟਮਾਟਰ ਸਿਹਤ ਲਈ ਵੀ ਫਾਇਦੇਮੰਦ ਹੋ ਸਕਦਾ ਹੈ।ਇੰਨਾ ਹੀ ਨਹੀਂ ਟਮਾਟਰ ਦੀ ਚਟਨੀ ਨਾਲ ਖਾਣੇ ਦਾ ਸਵਾਦ ਵੀ ਵਧਾਇਆ ਜਾ ਸਕਦਾ ਹੈ।
Download ABP Live App and Watch All Latest Videos
View In Appਟਮਾਟਰ ਦਾ ਕਿਸੇ ਵੀ ਰੂਪ ਵਿਚ ਸੇਵਨ ਕਰਨਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਅਜਿਹਾ ਇਸ ਲਈ ਕਿਉਂਕਿ ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ।
ਇੰਨਾ ਹੀ ਨਹੀਂ ਜੇਕਰ ਤੁਸੀਂ ਖਾਲੀ ਪੇਟ ਟਮਾਟਰ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਖਾਲੀ ਪੇਟ ਟਮਾਟਰ ਦਾ ਸੇਵਨ ਕਰਨ ਦੇ ਕੀ ਫਾਇਦੇ ਹਨ।
ਜੇਕਰ ਕਿਸੇ ਵਿਅਕਤੀ ਨੂੰ ਪੇਟ ਦੇ ਅੰਦਰ ਗਰਮੀ ਮਹਿਸੂਸ ਹੁੰਦੀ ਹੈ ਤਾਂ ਉਸ ਨੂੰ ਰੋਜ਼ਾਨਾ ਖਾਲੀ ਪੇਟ ਇੱਕ ਟਮਾਟਰ ਦਾ ਸੇਵਨ ਕਰਨਾ ਚਾਹੀਦਾ ਹੈ। ਖਾਲੀ ਪੇਟ ਟਮਾਟਰ ਖਾਣ ਨਾਲ ਪੇਟ ਦੀ ਜਲਨ ਨੂੰ ਸ਼ਾਂਤ ਕੀਤਾ ਜਾਂਦਾ ਹੈ।
ਜੇਕਰ ਕਿਸੇ ਦੇ ਪੇਟ ਚ ਕੀੜਿਆਂ ਦੀ ਸਮੱਸਿਆ ਹੈ ਤਾਂ ਟਮਾਟਰ ਨੂੰ ਕੱਟ ਕੇ ਉਸ 'ਵਿਚ ਕਾਲੀ ਮਿਰਚ ਮਿਲਾ ਕੇ ਸਵੇਰੇ ਖਾਲੀ ਪੇਟ ਖਾਓ। ਰੋਜ਼ਾਨਾ ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ਵਿਚ ਕੀੜਿਆਂ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਦਿਲ ਨਾਲ ਜੁੜੀਆਂ ਸਮੱਸਿਆਵਾਂ 'ਚ ਟਮਾਟਰ ਖਾਣਾ ਫਾਇਦੇਮੰਦ ਹੁੰਦਾ ਹੈ। ਖਾਲੀ ਪੇਟ ਟਮਾਟਰ ਦਾ ਸੇਵਨ ਖੂਨ ਦੀਆਂ ਨਾੜੀਆਂ ਜੰਮਣ ਤੋਂ ਰੋਕਦਾ ਹੈ।
ਇਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ।