ਰੋਜ਼ਾਨਾ ਕਰੋ ਸਿਰਫ਼ 30 ਮਿੰਟ ਸੈਰ, ਮੋਟਾਪਾ ਤੋਂ ਲੈ ਕੇ ਸ਼ੂਗਰ ਵਰਗੀਆਂ ਬਿਮਾਰੀਆਂ ਰਹਿਣੀਆਂ ਦੂਰ
ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਸਿਰਫ਼ 30 ਮਿੰਟ ਦੀ ਸੈਰ ਕਰਨਾ ਤੁਹਾਡੀ ਸਿਹਤ ਲਈ ਕਿੰਨਾ ਲਾਭਕਾਰੀ ਹੋ ਸਕਦਾ ਹੈ? ਅੱਜਕੱਲ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਸਾਡੀ ਸਿਹਤ ਅਕਸਰ ਨਜ਼ਰਅੰਦਾਜ਼ ਰਹਿੰਦੀ ਹੈ। ਨਿਯਮਤ ਸੈਰ ਇਸ ਸਮੱਸਿਆ ਦਾ ਆਸਾਨ ਅਤੇ ਪ੍ਰਭਾਵਸ਼ਾਲੀ ਹੱਲ ਸਾਬਤ ਹੋ ਸਕਦਾ ਹੈ। ਆਓ ਜਾਣੀਏ, ਰੋਜ਼ਾਨਾ 30 ਮਿੰਟ ਦੀ ਸੈਰ ਕਰਨ ਦੇ ਫਾਇਦਿਆਂ ਬਾਰੇ, ਜੋ ਤੁਹਾਡੇ ਸਰੀਰ ਅਤੇ ਮਨ ਨੂੰ ਤਾਜ਼ਗੀ ਅਤੇ ਸਿਹਤਮੰਦ ਜੀਵਨ ਦੇਣ ਵਿੱਚ ਮਦਦਗਾਰ ਹੈ।
Download ABP Live App and Watch All Latest Videos
View In Appਨਿਯਮਤ ਸੈਰ ਕਰਨ ਨਾਲ ਕੈਲੋਰੀ ਬਰਨ ਹੁੰਦੀ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਹ ਮੈਟਾਬੋਲਿਜ਼ਮ ਨੂੰ ਵਧਾਉਂਦੀ ਹੈ, ਜੋ ਸਰੀਰ ਨੂੰ ਵਧੇਰੇ ਕੈਲੋਰੀ ਬਰਨ ਕਰਨ ਵਿਚ ਮਦਦ ਕਰਦੀ ਹੈ ਅਤੇ ਪੇਟ ਦੀ ਚਰਬੀ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ।
ਰੋਜ਼ਾਨਾ 30 ਮਿੰਟ ਦੀ ਸੈਰ ਦਿਲ ਦੀਆਂ ਬਿਮਾਰੀਆਂ, stroke, ਹਾਈ ਬਲੱਡ ਪ੍ਰੈਸ਼ਰ ਤੇ ਦਿਲ ਦੇ ਦੌਰੇ ਦੇ ਜੋਖ਼ਮ ਨੂੰ ਘਟਾਉਂਦੀ ਹੈ। ਇਹ ਖੂਨ ਦੇ ਗੇੜ ਨੂੰ ਸੁਧਾਰਦੀ ਹੈ ਤੇ ਦਿਲ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦੀ ਹੈ।
ਟਾਈਪ-2 ਸ਼ੂਗਰ ਤੋਂ ਬਚਣ ਲਈ ਰੋਜ਼ਾਨਾ 30 ਮਿੰਟ ਸੈਰ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ।
ਕਸਰਤ ਦੇ ਰੂਪ ’ਚ ਤੁਰਨਾ ਤਣਾਅ ਅਤੇ ਚਿੰਤਾ ਨੂੰ ਘਟਾਉਣ ਵਿਚ ਮਦਦ ਕਰਦਾ ਹੈ। ਇਹ ਮੂਡ ਨੂੰ ਬਿਹਤਰ ਬਣਾਉਂਦਾ ਹੈ ਤੇ ਨੀਂਦ ਦੀ ਗੁਣਵੱਤਾ ਵਿਚ ਸੁਧਾਰ ਕਰਦਾ ਹੈ।
ਪੈਦਲ ਚੱਲਣ ਨਾਲ ਹੱਡੀਆਂ ਤੇ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ, ਜਿਸ ਨਾਲ ਓਸਟੀਓਪੋਰੋਸਿਸ ਤੇ ਜੋੜਾਂ ਦੇ ਦਰਦ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।
ਰੋਜ਼ਾਨਾ ਸੈਰ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਕਬਜ਼ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਸੈਰ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ, ਇਸ ਲਈ ਤੁਸੀਂ ਬਿਮਾਰੀਆਂ ਨਾਲ ਬਿਹਤਰ ਢੰਗ ਨਾਲ ਲੜ ਸਕਦੇ ਹੋ।