Health Tips: ਤੇਜ਼ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ, ਹੋ ਸਕਦੀ ਇਹ ਗੰਭੀਰ ਬਿਮਾਰੀ
'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਨੇ ਕਈ ਵਾਰ ਲੂਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਟੇਬਲ ਸਾਲਟ ਵਿੱਚ ਸੋਡੀਅਮ ਦੀ ਮਾਤਰਾ ਵੱਧ ਹੁੰਦੀ ਹੈ, ਜਿਸ ਕਰਕੇ ਕਈ ਬਿਮਾਰੀਆਂ ਲੱਗ ਸਕਦੀਆਂ ਹਨ। ਡਬਲਯੂਐਚਓ ਦੇ ਅਨੁਸਾਰ, 1.89 ਮਿਲੀਅਨ ਲੋਕਾਂ ਦੀ ਮੌਤ ਨਮਕ ਰਾਹੀਂ ਜ਼ਿਆਦਾ ਸੋਡੀਅਮ ਲੈਣ ਕਾਰਨ ਹੁੰਦੀ ਹੈ। ਇਸ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਨਮਕ ਖਾਣ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
Download ABP Live App and Watch All Latest Videos
View In Appਟੇਬਲ ਸਾਲਟ ਵਿੱਚ ਸੋਡੀਅਮ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਨਮਕ ਦੀ ਵਰਤੋਂ ਕਰਦੇ ਹੋ, ਤਾਂ ਸਰੀਰ ਵਿੱਚ ਹੌਲੀ-ਹੌਲੀ ਪਾਣੀ ਇਕੱਠਾ ਹੋਣਾ ਸ਼ੁਰੂ ਹੋ ਜਾਂਦਾ ਹੈ। ਸਰੀਰ 'ਚ ਪਾਣੀ ਵਧਣ ਨਾਲ ਖੂਨ ਦੀਆਂ ਨਾੜੀਆਂ 'ਤੇ ਦਬਾਅ ਵਧਣਾ ਸ਼ੁਰੂ ਹੋ ਜਾਂਦਾ ਹੈ। ਹਾਈ ਬਲੱਡ ਪ੍ਰੈਸ਼ਰ, ਹਾਰਟ ਅਟੈਕ ਅਤੇ ਹਾਰਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ।
ਬਹੁਤ ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਕਿਡਨੀ ਸੰਬੰਧੀ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਸਥਿਤੀ ਵਿੱਚ ਕਿਡਨੀ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਦੇ ਨਾਲ ਹੀ ਕਿਡਨੀ ਫੇਲ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ।
ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਹੱਡੀਆਂ ਕਮਜ਼ੋਰ ਅਤੇ ਅੰਦਰੋਂ ਖੋਖਲੀਆਂ ਹੋਣ ਲੱਗ ਜਾਂਦੀਆਂ ਹਨ। ਜਿਸ ਕਾਰਨ ਕਮਰ ਦਰਦ, ਗੋਡਿਆਂ ਦੇ ਦਰਦ ਵਰਗੀਆਂ ਸਮੱਸਿਆਵਾਂ ਘੱਟ ਉਮਰ ਵਿੱਚ ਵੱਧ ਜਾਂਦੀਆਂ ਹਨ।
ਜਿਹੜੇ ਲੋਕ ਬਹੁਤ ਜ਼ਿਆਦਾ ਨਮਕ ਖਾਂਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਬੇਚੈਨੀ ਹੁੰਦੀ ਹੈ। ਇਸ ਦੇ ਨਾਲ ਹੀ ਇਨਸੌਮਨੀਆ ਦੀ ਸਮੱਸਿਆ ਵੀ ਹੁੰਦੀ ਹੈ। ਜਿਸ ਨਾਲ ਮਾਨਸਿਕ ਸਿਹਤ 'ਤੇ ਕਾਫੀ ਅਸਰ ਪੈਂਦਾ ਹੈ।
'ਵਰਲਡ ਹੈਲਥ ਆਰਗੇਨਾਈਜ਼ੇਸ਼ਨ' ਅਨੁਸਾਰ ਸਿਹਤਮੰਦ ਵਿਅਕਤੀ ਨੂੰ ਹਰ ਰੋਜ਼ 5 ਗ੍ਰਾਮ ਨਮਕ ਖਾਣਾ ਚਾਹੀਦਾ ਹੈ। ਭਾਵ ਇੱਕ ਵਿਅਕਤੀ ਨੂੰ ਪੂਰੇ ਦਿਨ ਵਿੱਚ 1 ਚਮਚ ਤੋਂ ਵੱਧ ਨਮਕ ਨਹੀਂ ਖਾਣਾ ਚਾਹੀਦਾ ਹੈ।